ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਨਵੀਂ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ‘ਚ ਅਪਸ਼ਬਦ ਬੋਲੇ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਗਾਲ੍ਹ ਕੱਢ ਦਿੱਤੀ। ਸਿੱਧੂ ਵੱਲੋਂ ਗਾਲ੍ਹਾਂ ਕੱਢਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਸਿੱਧੂ ਨੂੰ ਲੇਬਰ ਕਾਰਡ ਬਣਾਉਣ ਬਾਰੇ ਸਵਾਲ ਪੁੱਛਿਆ ਗਿਆ ਸੀ। ਸਿੱਧੂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਲੇਬਰ ਕਾਰਡ ਅਤੇ ਉਨ੍ਹਾਂ ਦੀ ਸ਼ਹਿਰੀ ਗਰੰਟੀ ਵੱਖਰੀ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਗਾਲ੍ਹ ਕੱਢੀ ਗਈ।
#WATCH | During a press conference in Chandigarh, Punjab Congress president Navjot Singh Sidhu answers a question on the distribution of Labour Cards by the State Government; uses a cuss word while speaking.
(Note: Abusive language) pic.twitter.com/3ErwNP4pGU
— ANI (@ANI) December 17, 2021
ਨਵਜੋਤ ਸਿੰਘ ਸਿੱਧੂ ਨੇ ਹਾਲਾਂਕਿ ਆਪਣੇ ਵੱਲੋਂ ਦਿੱਤੀ ਗਈ ਗਾਲ੍ਹ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪਰ ਸੋਸ਼ਲ ਮੀਡੀਆ ‘ਤੇ ਸਿੱਧੂ ਵਲੋਂ ਇਸ ਤਰ੍ਹਾਂ ਗਾਲ੍ਹ ਕੱਢੇ ਜਾਣ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਜਲਦ ਹੀ ਬਿਆਨ ਜਾਰੀ ਕੀਤਾ ਜਾ ਸਕਦਾ ਹੈ।
ਸਿੱਧੂ ਨੇ ਚੰਨੀ ਨੂੰ ਫਿਰ ਘੇਰਿਆ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਨੂੰ ਪਛਾੜਦੇ ਨਜ਼ਰ ਆਏ ਸੀ। ਨਵਜੋਤ ਸਿੰਘ ਸਿੱਧੂ ਦੀ ਮੰਗ ਨੂੰ ਮੰਨਦਿਆਂ ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਸਿੱਧੂ ਦੇ ਕਰੀਬੀ ਰਹੇ ਸਿਧਾਰਥ ਨੂੰ ਇਹ ਅਹੁਦਾ ਸੌਂਪਿਆ ਗਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਵੱਲੋਂ ਚੋਣ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ। ਨਵਜੋਤ ਸਿੰਘ ਸਿੱਧੂ ਨੇ ਇਸ ਮੀਟਿੰਗ ਵਿੱਚ ਪਾਰਟੀ ਦਾ ਇੱਕਮੁੱਠ ਚਿਹਰਾ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ।