ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (Kunwar Vijay Pratap Singh) ਅੱਜ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋ ਗਏ। ਅੰਮ੍ਰਿਤਸਰ ਦੇ ਸਰਕਟ ਹਾਊਸ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਉਨ੍ਹਾਂ ਨੂੰ ਪਾਰਟੀ ਜੁਆਇੰਨ ਕਰਵਾਈ। ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਸੰਕੇਤ ਦਿੱਤਾ ਕਿ ਕੁੰਵਰ ਵਿਜੈ ਪ੍ਰਤਾਪ ਅੰਮ੍ਰਿਤਸਰ ਤੋਂ ਚੋਣ ਲੜ ਸਕਦੇ ਹਨ। ਇਸ ਮੌਕੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann), ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheem), ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (Jarnail Singh), ਕੁਲਦੀਪ ਸਿੰਘ ਧਾਰੀਵਾਲ (Kuldeep Singh Dhariwal), ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ। ਪਾਰਟੀ ‘ਚ ਸ਼ਾਮਲ ਹੋਣ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੇਜਰੀਵਾਲ ਨਾਲ ਮੀਟਿੰਗ ਵੀ ਕੀਤੀ। ਅਰਵਿੰਦ ਕੇਜਰੀਵਾਲ (Arvind Kejriwal) ਦੋ ਦਿਨਾ ਪੰਜਾਬ ਫੇਰੀ ਲਈ ਅੱਜ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪਾਰਟੀ ਅਹੁਦੇਦਾਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਦੂਸਰੇ ਪਾਸੇ ਯੂਥ ਕਾਂਗਰਸ ਤੇ ਅਕਾਲੀਆਂ ਵੱਲੋਂ ਵਿਰੋਧ ਵੀ ਕੀਤਾ ਗਿਆ। ਅਕਾਲੀ ਵਰਕਰਾਂ ਨੇ ਤਾਂ ਕੇਜੀਰਵਾਲ ਦੇ ਅੰਮ੍ਰਿਤਸਰ ਪੁੱਜਣ ‘ਤੇ ਕਾਲੇ ਝੰਡੇ ਦਿਖਾਏ। ਇਸ ਉਪਰੰਤ ਅਰਵਿੰਦ ਕੇਜਰੀਵਾਲ ਢਾਈ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ। ਇਸ ਉਪਰੰਤ ਸ੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਣਗੇ ਜਿਸ ਤੋਂ ਬਾਅਦ ਉਹ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨਗੇ। ਅਰਵਿੰਦ ਕੇਜਰੀਵਾਲ ਕੱਲ੍ਹ ਮੰਗਲਵਾਰ ਨੂੰ ਲੁਧਿਆਣਾ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਤੈਅਸ਼ੁਦਾ ਪ੍ਰੋਗਰਾਮਾਂ ‘ਚ ਸ਼ਾਮਲ ਹੋਣਗੇ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਕੇਜਰੀਵਾਲ ਦੀ ਮੌਜੂਦਗੀ ‘ਚ ਸਾਬਕਾ ਆਈ ਜੀ ਕੁੰਵਰ ਵਿਜੈ ਪ੍ਰਤਾਪ ਆਪ ‘ਚ ਸ਼ਾਮਲਕ
Leave a review
Reviews (0)
This article doesn't have any reviews yet.