ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਬੈਠਕ ਮੰਗਲਵਾਰ ਨੂੰ ਮੁੱਖ ਮੰਤਰਾ ਜੈਰਾਮ ਠਾਕੁਰ ਦੀ ਪ੍ਰਧਾਨਗੀ ‘ਚ ਕਰਵਾਈ ਗਈ। ਬੈਠਕ ‘ਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਕੈਬਨਿਟ ਨੇ ਵੱਡਾ ਫ਼ੈਸਲਾ ਲੈਂਦਿਆਂ ਪਹਿਲੀ ਜੁਲਾਈ ਤੋਂ ਬਾਹਰੀ ਸੂਬਿਆਂ ਲਈ ਹਰੇਕ ਤਰ੍ਹਾਂ ਦੀਆਂ ਬੱਸ ਸੇਵਾਵਾਂ 50 ਫ਼ੀਸਦੀ ਸਮਰੱਥਾ ਨਾਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਨਾਲ ਹੀ ਸੂਬੇ ‘ਚ ਦਾਖ਼ਲੇ ਲਈ ਈ-ਕੋਵਿਡ ਪਾਸ ਦੀ ਸ਼ਰਤ ਵੀ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸੂਬੇ ‘ਚ ਪਹਿਲੀ ਜੁਲਾਈ ਤੋਂ ਸ਼ਕਤੀਪੀਠਾਂ ਸਮੇਤ ਹੋਰ ਮੰਦਰ ਦਰਸ਼ਨ ਲਈ ਖੋਲ੍ਹ ਦਿੱਤੇ ਜਾਣਗੇ ਪਰ ਸਮੂਹਿਕ ਪ੍ਰਰੋਗਰਾਮਾਂ ‘ਤੇ ਰੋਕ ਰਹੇਗੀ। ਇਸੇ ਤਰ੍ਹਾਂ ਵਿਆਹਾਂ ਤੇ ਹੋਰ ਸਮਾਗਮਾਂ ਤੇ ਹੁਣ ਖੁੱਲ੍ਹੀਆਂ ਥਾਵਾਂ ‘ਚ 100 ਲੋਕ ਸ਼ਾਮਲ ਹੋ ਸਕਣਗੇ। ਉਥੇ ਹਾਲ ਜਾਂ ਬੰਦ ਥਾਵਾਂ ‘ਚ 50 ਲੋਕ ਸ਼ਾਮਲ ਹੋ ਸਕਣਗੇ। ਸਾਰੀਆਂ ਦੁਕਾਨਾਂ ਹੁਣ ਸਵੇਰੇ ਨੌਂ ਤੋਂ ਰਾਤ ਅੱਠ ਵਜੇ ਤਕ ਖੁੱਲ੍ਹੀਆਂ ਰਹਿਣਗੀਆਂ। ਬਾਰ ਤੇ ਰੈਸਟੋਰੈਂਟ ਰਾਤ 10 ਵਜੇ ਤਕ ਖੁੱਲ੍ਹੇ ਰੱਖੇ ਜਾ ਸਕਦੇ ਹਨ। ਪਹਿਲੀ ਜੁਲਾਈ ਤੋਂ ਸਾਰੇ ਮੁਲਾਜ਼ਮ ਦਫ਼ਤਰ ਆਉਣਗੇ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਹੁਣ ਹਿਮਾਚਲ ਜਾਣ ਵਾਲੇ ਯਾਤਰੀਆਂ ਲਈ ਕੋਈ ਈ-ਪਾਸ ਲਾਜ਼ਮੀ ਨਹੀਂਹ
Leave a review
Reviews (0)
This article doesn't have any reviews yet.