ਜਲੰਧਰ ਸ਼ਹਿਰ ਦੀ ਜਨਤਾ ਅਤੇ ਮੀਡੀਆ ਦੇ ਸਹਿਯੋਗ ਨਾਲ ਪੁਲਿਸ ਕੰਮ ਕਰੇਗੀ ਅਤੇ ਸ਼ਹਿਰ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ ਇਹੀ ਗੱਲ ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਰੂਪ ਵਿਚ ਚਾਰਜ ਸੰਭਾਲਦੇ ਹੋਏ ਡਾ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਕੀਤੀ।ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਇਕ ਬਹੁਤ ਹੀ ਵਧੀਆ ਸ਼ਹਿਰ ਹੈ ਅਤੇ ਉਨ੍ਹਾਂ ਨੂੰ ਇਸ ਸ਼ਹਿਰ ਦੀ ਸੇਵਾ ਕਰਨ ਦਾ ਜੋ ਮੌਕਾ ਮਿਲਿਆ ਹੈ ਉਸ ਵਿਚ ਉਹ ਜਨਤਾ ਅਤੇ ਮੀਡੀਆ ਦੇ ਸਹਿਯੋਗ ਨਾਲ ਹੀ ਖਰ੍ਹੇ ਉਤਰਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪੈਂਡਿੰਗ ਪਏ ਕੇਸਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ ਇਸ ਬਾਬਤ ਉਹ ਪੁਲੀਸ ਅਧਿਕਾਰੀਆਂ ਨਾਲ ਕੁਝ ਸਮੇਂ ਬਾਅਦ ਬੈਠਕ ਕਰਨਗੇ ਅਤੇ ਉਨ੍ਹਾਂ ਕੋਲੋਂ ਸ਼ਹਿਰ ਦੇ ਹਾਲਾਤਾਂ ਬਾਰੇ ਜਾਣਕਾਰੀ ਲੈਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵੱਡੇ ਕੇਸ ਹਾਲੇ ਪੈਂਡਿੰਗ ਚੱਲ ਰਹੇ ਹਨ ਉਨ੍ਹਾਂ ਉੱਪਰ ਉਹ ਜਲਦ ਹੀ ਕਾਰਵਾਈ ਕਰਨਗੇ ਅਤੇ ਉਨ੍ਹਾਂ ਨੂੰ ਹੱਲ ਕਰਕੇ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਆਪਣੇ ਅਧਿਕਾਰੀਆਂ ਨੂੰ ਇਹ ਗੱਲ ਦੇ ਹੁਕਮ ਜਾਰੀ ਕਰਨਗੇ ਕਿ ਜੇਕਰ ਕੋਈ ਵਿਅਕਤੀ ਥਾਣੇ ਵਿਚ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਆਉਂਦਾ ਹੈ ਤਾਂ ਉਸ ਨਾਲ ਪਿਆਰ ਭਰਾ ਵਤੀਰਾ ਅਪਨਾਇਆ ਜਾਵੇ ਅਤੇ ਜਨਤਾ ਵਿਚ ਪੁਲਿਸ ਦਾ ਵਿਸ਼ਵਾਸ ਬਹਾਲ ਕੀਤਾ ਜਾਵੇ। ਉਨ੍ਹਾਂ ਸ਼ਹਿਰ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਕਿਸਮ ਦੀ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਹੀ ਫੋਨ ਤੇ ਗੱਲ ਕਰ ਸਕਦਾ ਹੈ ਜਿਸ ਉੱਪਰ ਤੁਰੰਤ ਹੀ ਕਾਰਵਾਈ ਕਰਵਾਈ ਜਾਵੇਗੀ ਉਨ੍ਹਾਂ ਕਿਹਾ ਕਿ ਸ਼ਹਿਰ ਦੀ ਜਨਤਾ ਹੀ ਪੁਲਿਸ ਦੀ ਅੱਖ ਅਤੇ ਕੰਨ ਹੁੰਦੇ ਹਨ ਪੁਲਿਸ ਸ਼ਹਿਰ ਵਾਸੀਆਂ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਕਰ ਸਕਦੀ। ਇਸ ਲਈ ਸ਼ਹਿਰ ਵਾਸੀ ਜੇਕਰ ਉਨ੍ਹਾਂ ਦੇ ਆਲੇ ਦੁਆਲੇ ਕੋਈ ਦੋ ਨੰਬਰ ਦਾ ਧੰਦਾ ਕਰਦਾ ਹੈ ਜਾਂ ਨਸ਼ਾ ਆਦਿ ਵੇਚਦਾ ਹੈ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਵੇ। ਚਾਰਜ ਸੰਭਾਲਣ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਬੁੱਕੇ ਦੇ ਕੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਡਾ. ਗਿੱਲ ਨੇ ਸਾਂਭਿਆ ਚਾਰਜਜ
Leave a review
Reviews (0)
This article doesn't have any reviews yet.