ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਨਵਜੋਤ ਸਿੰਘ ਸਿੱਧੂ ਦਾ ਸੀ.ਐੱਮ. ਬਣਨ ਦਾ ਸੁਪਣਾ ਅਧੂਰਾ ਹੀ ਰਹਿ ਗਿਆ। ਇਸ ਪਿੱਛੋਂ ਉਹ ਸੀ.ਐੱਮ. ਚੰਨੀ ਦੇ ਐਲਾਨਾਂ ਨੂੰ ਪੰਜਾਬੀਆਂ ਲਈ ਲੋਲੀਪੌਪ ਕਹਿੰਦੇ ਵੀ ਨਜ਼ਰ ਆਏ। ‘ਪੰਜਾਬ ਬੋਲਦਾ’ ਪ੍ਰੋਗਰਾਮ ਦੌਰਾਨ ਸਿੱਧੂ ਦੀ CM ਬਣਨ ਦੀ ਚਾਅ ਖੁੱਲ੍ਹ ਕੇ ਸਾਹਮਣੇ ਆਈ। ਉਨ੍ਹਾਂ ਹਾਈਕਮਾਨ ਨੂੰ ਖ਼ਬਰਦਾਰ ਕਰਦਿਆਂ ਕਿਹਾ ਕਿ ਮੈਂ ਸਿਆਸਤ ਵਿੱਚ ਸ਼ੋਅਪੀਸ ਬਣਨ ਨਹੀਂ ਆਇਆ। ਸਿੱਧੂ ਨੇ ਕਿਹਾ ਕਿ ਚੰਗੇ ਇਨਸਾਨ ਨੂੰ ਸਿਆਸਤ ਵਿੱਚ ਨੁਮਾਇਸ਼ ਦੀ ਚੀਜ਼ ਬਣਾ ਦਿੱਤਾ ਜਾਂਦਾ ਹੈ ਤੇ ਚੋਣਾਂ ਜਿੱਤਣ ਮਗਰੋਂ ਮੋਹਰੇ ਵਾਂਗ ਰੱਖ ਦਿੱਤਾ ਜਾਂਦਾ ਹੈ। ਜਦੋਂ ਸਿੱਧੂ ਤੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੇ ਚੋਣਾਂ ਜਿੱਤ ਜਾਂਦੀ ਹੈ ਤਾਂ ਕੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ ਤਾਂ ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵੱਲੋਂ ਦਿੱਤੀ ਹਰ ਡਿਊਟੀ ਨੂੰ ਨਿਭਾਉਣਗੇ ਤੇ ਪੰਜਾਬ ਦੇ ਲੋਕਾਂ ਨਾਲ ਕਦੇ ਵੀ ਧੋਖਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੈਨੂੰ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ‘ਤੇ ਪੂਰਾ ਭਰੋਸਾ ਹੈ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਮੈਂ ਇੱਥੇ ‘ਸ਼ੋਅ ਪੀਸ’ ਬਣਨ ਨਹੀਂ ਆਇਆ: ਨਵਜੋਤ ਸਿੱਧੂਮ
Leave a review
Reviews (0)
This article doesn't have any reviews yet.