ਫੀਡਫਰੰਟ ਜਾਂਚ: ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਕਾਂਗਰਸ ਪਾਰਟੀ ਨੂੰ ਵੋਟ ਦੇਣ ਦੀ ਗੱਲ ਕਹਿ ਰਹੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ 7 ਸਕਿੰਟ ਦੀ ਵੀਡੀਓ ਦੇ ਵਿੱਚ ਅਰਵਿੰਦ ਕੇਜਰੀਵਾਲ ਕਹਿੰਦੇ ਹਨ,’ਅਕਾਲੀ ਦਲ ਨੂੰ ਨਾ ਵੋਟ ਦੇਣਾ। ਬੀਜੇਪੀ ਨੂੰ ਨੂੰ ਨਾ ਵੋਟ ਦੇਣਾ। ਸਾਰੇ ਮਿਲ ਕੇ ਕਾਂਗਰਸ ਨੂੰ ਵੋਟ ਦੇਣਾ।’ ਫੇਸਬੁੱਕ ਯੂਜ਼ਰ ‘ਸੰਦੀਪ ਕੌਰ ਸਿੱਧੂ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬ ‘ਚ ਆਪ ਪਾਰਟੀ ਦੀ ਹਾਰ ਨੂੰ ਦੇਖਦੇ ਹੋਏ ਕੇਜਰੀਵਾਲ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹੋਇਆ। ਕਾਂਗਰਸ ਦੀ ਬੀ ਟੀਮ ਹੈ ਆਪ ਪਾਰਟੀ।’ ਇਸ ਵੀਡੀਓ ਨੂੰ ਹੁਣ ਤਕ 13,000 ਤੋਂ ਵੱਧ ਸ਼ੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਹੋਰਨਾਂ ਯੂਜ਼ਰਾਂ ਦੁਆਰਾ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਸਾਡੇ ਅਧਿਕਾਰਿਕ ਵਟਸਐਪ ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਸਾਡੀ ਵੈਰੀਫਿਕੇਸ਼ਨ
ਪੰਜਾਬ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੁਆਰਾ ਤਿਆਰੀ ਵਿੱਢ ਦਿੱਤੀ ਗਈ ਹੈ। ਕਰੋਨਾ ਵਾਇਰਸ ਦੇ ਚਲਦਿਆਂ ਪਾਰਟੀਆਂ ਦੁਆਰਾ ਸੋਸ਼ਲ ਮੀਡੀਆ ਦਾ ਵੱਧ ਚਡ਼੍ਹ ਕੇ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸਰੋ ਨੇ ਸੋਸ਼ਲ ਮੀਡੀਆ ਤੇ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਕਾਂਗਰਸ ਪਾਰਟੀ ਨੂੰ ਵੋਟ ਦੇਣ ਦੀ ਗੱਲ ਕਹਿ ਰਹੇ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਦੇ ਲਈ ਅਸੀਂ ਸਭ ਤੋਂ ਪਹਿਲਾਂ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਇੱਕ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਅਰਵਿੰਦ ਕੇਜਰੀਵਾਲ ਦੁਆਰਾ ਆਪਣੇ ਫੇਸਬੁੱਕ ਪੇਜ ਤੇ ਜਨਵਰੀ 30, 2017 ਨੂੰ ਅਪਲੋਡ ਮਿਲੀ। ਅਸੀਂ ਅਰਵਿੰਦ ਕੇਜਰੀਵਾਲ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਨੂੰ ਗੋਰ ਦੇ ਨਾਲ ਸੁਣਿਆ। ਵੀਡੀਓ ਦੇ ਵਿੱਚ ਅਸੀਂ ਪਾਇਆ ਕਿ ਅਰਵਿੰਦ ਕੇਜਰੀਵਾਲ ਕਾਂਗਰਸ ਨੂੰ ਵੋਟ ਦੇਣ ਦੀ ਸਲਾਹ ਨਹੀਂ ਦੇ ਰਹੇ ਹਨ ਜਦਕਿ ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਵਿਰੋਧੀਆਂ ਪਾਰਟੀਆਂ ਦੁਆਰਾ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਪ੍ਰਚਾਰ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਵੀਡੀਓ ਵਿੱਚ ਕਿਹਾ ਕਿ ਬਾਕੀ ਪਾਰਟੀਆਂ ਇਨ੍ਹਾਂ ਚੋਣਾਂ ਦੇ ਵਿੱਚ ਆਪਣੀ ਵੋਟ ਕਾਂਗਰਸ ਵੱਲ ਟਰਾਂਸਫਰ ਕਰ ਰਹੇ ਹਨ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਤੋਡ਼ ਮਰੋਡ਼ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਆਪਣੀ ਸਰਚ ਦੇ ਦੌਰਾਨ ਸਾਨੂੰ ਅਰਵਿੰਦ ਕੇਜਰੀਵਾਲ ਦੁਆਰਾ ਅਪਲੋਡ ਕੀਤੀ ਗਈ ਇੱਕ ਹੋਰ ਵੀਡੀਓ ਮਿਲੀ। ਇਸ ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਹੁਣ ਦੀ ਵੀਡੀਓ ਨਾਲ ਛੇੜਛਾੜ ਕਰ ਕੇ ਵੀਡੀਓ ਨੂੰ ਤੋੜ ਮਰੋੜ ਕੇ ਸ਼ੇਅਰ ਕਰ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਆਪਣੇ ਲਾਈਵ ਵੀਡੀਓ ਵਿੱਚ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਨਹੀਂ ਕੀਤੀ ਸੀ ਸਗੋਂ ਇਹ ਦੱਸਿਆ ਸੀ ਕਿ ਕਿਸ ਤਰ੍ਹਾਂ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰ ਰਹੀਆਂ ਹਨ।
FAKE VIDEO / ਨਕਲੀ ਵੀਡਿਓ
ORIGINAL VIDEO / ਅਸਲੀ ਵੀਡਿਓ
ਨਤੀਜਾ
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਤੋੜ ਮਰੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਵੋਟ ਦੇਣ ਦੀ ਗੱਲ ਨਹੀਂ ਕਹੀ ਹੈ।