ਆਦਮਪੁਰ ਦੇ ਨੇੜਲੇ ਪਿੰਡ ਹਰੀਪੁਰ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ, ਪਰ ਉਸ ਦੇ ਘਰ ਦਾ ਸਾਰਾ ਸਾਮਾਨ ਨੁਕਸਾਨਿਆਂ ਗਿਆ ਤੇ ਹੁਣ ਉਨ੍ਹਾਂ ਨੂੰ ਖੁੱਲ੍ਹੇ ਆਸਮਾਨ ਥੱਲੇ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਰਵੀਪਾਲ ਪੁੱਤਰ ਸਵਰਨ ਦਾਸ ਪਿੰਡ ਹਰੀਪੁਰ ਜਲੰਧਰ ਨੇ ਦੱਸਿਆ ਕਿ ਉਹ ਬੜੀ ਮੁਸ਼ਕਲ ਨਾਲ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹੈ ਸੀ ਤੇ ਹੁਣ ਉਸ ‘ਤੇ ਹੋਰ ਕੁਦਰਤ ਨੇ ਕਹਿਰ ਢਾਹਿਆ ਹੈ ਤੇ ਉਸ ਦੇ ਘਰ ਦੀ ਛੱਤ ਡਿੱਗ ਪਈ ਤੇ ਉਹ ਘਰ ‘ਚ ਬਿਨਾਂ ਛੱਤ ਦੇ ਸੌਣ ਲਈ ਮਜਬੂਰ ਹਨ। ਪੀੜਤ ਨੇ ਦੱਸਿਆ ਕਿ ਬੀਤੀ ਦਿਨੀਂ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ, ਪਰ ਉਸ ਦੀ ਪਤਨੀ ਤੇ ਬੱਚੇ ਘਰ ਦੇ ਬਾਹਰ ਸਨ ਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਤੇ ਘਰ ਅੰਦਰ ਪਿਆ ਸਾਰਾ ਸਾਮਾਨ ਲੈਂਟਰ ਥੱਲੇ ਆਉਣ ਕਾਰਨ ਨੁਕਸਾਨਿਆ ਗਿਆ। ਪੀੜਤ ਨੇ ਪੰਜਾਬ ਸਰਕਾਰ ਤੇ ਸਿਵਲ ਪ੍ਰਸ਼ਾਸ਼ਨ ਅੱਗੇ ਮੰਗ ਕੀਤੀ ਹੈ ਕਿ ਉਸ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਸਹੀ ਢੰਗ ਨਾਲ ਕਰ ਸਕਣ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਘਰ ਦੀ ਛੱਤ ਡਿੱਗਣ ਨਾਲ ਜਾਨੀ ਨੁਕਸਾਨ ਤੋਂ ਬਚਾਅਘ
Leave a review
Reviews (0)
This article doesn't have any reviews yet.