ਡੇਗੂ ਦੇ ਖਾਤਮੇ ਲਈ ਕਰੋ; ਹਰ ਸੁੱਕਰਵਾਰ ਡੇਗੂ ਤੇ ਵਾਰ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਡੇਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਡਾ ਕਟਾਰੀਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆ ਟੀਮਾਂ ਘਰ ਘਰ ਜਾ ਕੇ ਡੇਗੂ ਦੇ ਬਚਾਅ ਸਬੰਧੀ ਫੀਵਰ ਸਰਵੇ ਅਤੇ ਜਾਗਰੁਕ ਕਰ ਰਹੀਆਂ ਹਨ।ਉਨਾਂ ਦੱਸਿਆ ਕਿ ਇਸ ਸਬੰਧੀ ਅੱਜ ਦਿਨ ਵੀਰਵਾਰ ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਜਗੁਰੂ ਨਗਰ ਵਿਖੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਮਾਸ ਮੀਡੀਆ ਟੀਮ ਨੇ ਦੱਸਿਆ ਕਿ ਘਰਾਂ ਦੀ ਛੱਤਾਂ ਉਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ।ਉਨਾਂ ਦੱਸਿਆ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕਟੇਰਨਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

ਉਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੀ ਡੇਗੂ ਦੀ ਬਿਮਾਰੀ ਹੁੰਦੀ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕਿ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪੌਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ।ਡੇਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।

Leave a review

Reviews (0)

This article doesn't have any reviews yet.
HARSH GOGI
HARSH GOGIhttps://WWW.THEFEEDFRONT.COM
Harsh gogi is our well professional journalist. He is belong to punjab and he is veru dedicated to his work.
spot_img

Subscribe

Click for more information.

More like this
Related

ਟੂਵੀਲਰ ਚੁਰਾਉਣ ਵਾਲੇ ਤਿੰਨ ਅਰੋਪੀਆਂ ਨੇ ਪਾ ਰੱਖੀ ਸੀ ਧਮਾਲ! ਸਿੰਘਮ SHO ਸਿਟੀ ਨਕੋਦਰ ਨੇ ਵੀ ਵਿਖਾਇਆ ਆਪਣਾ ਕਮਾਲ।

ਜਲੰਧਰ/ਨਕੋਦਰ:(ਰਮਨ/ਨਰੇਸ਼ ਨਕੋਦਰੀ) ਬੀਤੇ ਦਿਨੀਂ ਹਰਕਮਲਪ੍ਰੀਤ ਸਿੰਘ (ਖੱਖ) PPS.ਸੀਨੀਅਰ ਪੁਲਿਸ...

24 ਵਾ ਸਲਾਨਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 23 ਨਵੰਬਰ ਦਿਨ ਸ਼ਨੀਵਾਰ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ ਸਿੰਘ...

ਨੈੱਟ ਕੰਮ ਸੈਟ ਗੀਤ ਨੂੰ ਮਿਲ ਰਿਹਾ ਭਰਮਾ ਹੁੰਗਾਰਾ

ਪ੍ਰੈਸ ਨਾਲ ਗੱਲ ਕਰਦਿਆਂ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ...

ਵਿੰਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੇ ਲਾਵਰੇ ਦੀ ਪਹਿਚਾਣ ਕਰਨ ਸਬੰਧੀ ਦਿੱਤੀ ਟਰੇਨਿੰਗ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ...