ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਮਿੱਠਾਪੁਰ ਰੋਡ ਚੀਮਾ ਚੌਕ ਨੇੜੇ ਨੌਜਵਾਨ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਇਸ ਮਾਮਲੇ ‘ਚ ਪੁਲਿਸ ਨੇ ਹਾਲੇ ਤੱਕ ਕਿਸੇ ਦੀ ਗਿ੍ਫ਼ਤਾਰੀ ਤਾਂ ਨਹੀਂ ਦਿਖਾਈ ਪਰ ਦੱਸਿਆ ਜਾ ਰਿਹਾ ਹੈ ਕਿ ਚਾਰਾਂ ਮੁਲਜ਼ਮਾਂ ਦੀ ਪੁਲਿਸ ਨੇ ਪਛਾਣ ਕਰਵਾ ਲਈ ਹੈ। ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਥੇ ਅੱਗ ਲੱਗਣ ਨਾਲ ਝੁਲਸੇ ਨੌਜਵਾਨ ਮੋਹਿਤ ਚੋਪੜਾ ਦੀ ਹਾਲਤ ‘ਚ ਸੁਧਾਰ ਦੱਸਿਆ ਜਾ ਰਿਹਾ ਹੈ। ਥਾਣਾ ਇੰਚਾਰਜ ਮੁਕੇਸ਼ ਨੇ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ ‘ਚ ਪੁਲਿਸ ਛਾਪੇਮਾਰੀ ਕਰ ਰਹੀ ਹੈ। ਬੀਤੀ ਰਾਤ ਮਿੱਠਾਪੁਰ ਰੋਡ ਚੀਮਾ ਚੌਕ ਨੇੜੇ ਰੰਜਿਸ਼ਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਪਹਿਲਾਂ ਕੁੱਟਿਆ ਫਿਰ ਉਸ ‘ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ ਸੀ। ਨੌਜਵਾਨ ਨੂੰ ਝੁਲਸੀ ਹਾਲਤ ‘ਚ ਪਿਮਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਥੋਂ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖਮੀ ਦੀ ਪਛਾਣ ਮੋਹਿਤ ਚੋਪੜਾ ਵਜੋਂ ਹੋਈ ਸੀ।

Leave a review

Reviews (0)

This article doesn't have any reviews yet.
HARSH GOGI
HARSH GOGIhttps://WWW.THEFEEDFRONT.COM
Harsh gogi is our well professional journalist. He is belong to punjab and he is veru dedicated to his work.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...