2 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਰੈਲੀ ਦੀ ਹੋਈ ਤਿਆਰੀ ਫੋਜੀ ਅਲੜਪਿੰਡੀ
2

2 ਜਨਵਰੀ ਨੂੰ ਜੰਡਿਆਲਾਂ ਗੁਰੂ ਦਾਣਾਂ ਮੰਡੀ ਰੈਲੀ ਦੀ ਹੋਈ ਤਿਆਰੀ। ਫੋਜੀ, ਅੱਲੜ ਪਿੰਡੀ।

ਗੁਰਦਾਸਪੁਰ ਸੁਖਦੇਵ ਸਿੰਘ ਖੁਸੀਪੁਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਗੁਰਦਾਸਪੁਰ ਦੇ ਜੋਨ ਬਾਬਾ ਮਸਤੂ ਜੀ ਦੀ ਮੀਟਿੰਗ ਗੁਰਦੁਆਰਾ ਪਿੰਡ ਵਰਿਆ ਵਿਖੇ ਕੀਤੀ ਗਈ। ਇਸ ਮੌਕੇਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੋਜੀ ਤੇ ,ਜਿਲਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਜੋਨ ਪ੍ਰਧਾਨ ਅਨੂਪ ਸਿੰਘ ਸੁਲਤਾਨੀ, ਕੁਲਜੀਤ ਸਿੰਘ ਹਯਾਤ ਨਗਰ, ਜਤਿੰਦਰ ਸਿੰਘ ਵਰਿਆ, ਗੁਰਪ੍ਰੀਤ ਸਿੰਘ ਕਾਲਾ ਨੰਗਲ, ਬੀਬੀ ਸੁਖਦੇਵ ਕੌਰ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਭਾਜਪਾ ਸਰਕਾਰ ਕਿਸਾਨਾਂ ਮਜ਼ਦੂਰਾ ਸਮੇਤ ਹੋਰ ਸਾਰੇ ਆਮ ਲੋਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਮੀਡੀਆ ਸਮੇਤ ਸਾਰੇ ਸਾਧਨਾ ਨੂੰ ਕੂੜ ਪ੍ਰਚਾਰ ਲਈ ਵਰਤ ਕੇ ਖੇਤੀ ਸੈਕਟਰ ਸਮੇਤ ਦੇਸ਼ ਦੇ ਸਾਰੇ ਅਦਾਰਿਆਂ ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣ ਵਿਚ ਲੱਗੀ ਹੋਈ ਹੈ, ਓਸਨੂੰ ਰੋਕਣ ਅਤੇ ਆਪਣੇ ਹੱਕਾ ਦੀ ਪ੍ਰਾਪਤੀ ਲਈ ਅੱਜ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਵਰਗੇ ਜਥੇਬੰਦਕ ਸੰਘਰਸ਼ ਦੀ ਲੋੜ ਹੈ। ਓਹਨਾ ਕਿਹਾ ਕਿ ਆਉਂਦੇ ਦਿਨਾਂ ਵਿੱਚ ਭਰਾਤਰੀ ਜਥੇਬੰਦੀਆਂ ਨਾਲ ਸੰਪਰਕ ਸਾਧ ਕੇ ਦਿੱਲੀ ਮੋਰਚੇ ਦੀਆਂ ਲਟਕ ਰਹੀਆਂ ਕਿਸਾਨ ਮਜਦੂਰ ਸਬੰਧੀ ਮੰਗਾਂ ਜਿਵੇਂ ਐਮ ਐਸ ਪੀ ਗਰੰਟੀ ਕਨੂੰਨ, ਸਵਾਮੀਨਾਥਨ ਕਮਿਸ਼ਨ ਦੀ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ,ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਨ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ, ਦਿੱਲੀ ਮੋਰਚੇ ਦੌਰਾਨ ਪਏ ਪੁਲਿਸ ਕੇਸ ਰੱਦ ਕਰਨ ਸਮੇਤ ਕਿਸਾਨ ਮਜਦੂਰ ਦਾ ਸਮੁੱਚਾ ਕਰਜ਼ਾ ਖਤਮ ਕਰਨ, ਮਨਰੇਗਾ ਤਹਿਤ ਸਾਲ ਵਿਚ 200 ਦਿਨ ਰੁਜਗਾਰ ਅਤੇ ਹੋਰ ਅਹਿਮ ਮੁੱਦਿਆਂ ਤੇ ਸਰਕਾਰ ਨਾਲ ਸੰਘਰਸ਼ ਕਰਨੇ ਪੈਣਗੇ ਜਿਸ ਵਿਚ ਦੇਸ਼ ਦੀ ਅੱਧੀ ਆਬਾਦੀ ਜਾਣੀ ਕਿ ਔਰਤ ਵਰਗ ਦੀ ਸ਼ਮੂਲੀਅਤ ਅਤਿ ਜਰੂਰੀ ਹੈ। ਆਗੂਆਂ ਨੇ ਕਿਹਾ ਕਿ ਕੋਈ ਵੀ ਸੰਘਰਸ਼ ਔਰਤ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤਿਆ ਜਾ ਸਕਦਾ ਜਿਸ ਲਈ 22 ਤਰੀਕ ਨੂੰ ਜਿਲਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਨ ਕਾਹਲੋ ਪੈਲੇਸ ਵਿੱਚ ਔਰਤਾਂ ਦੀ ਵੱਡੀ ਕਾਨਫਰੰਸ ਕੀਤੀ ਜਾਵੇਗੀ।ਜਥੇਬੰਦੀ ਵੱਲੋਂ ਅਪੀਲ ਹੈ ਕਿ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਉਂਦੇ ਸੰਘਰਸ਼ ਸਬੰਧੀ ਪ੍ਰੋਗਰਾਮਾਂ ਬਾਰੇ ਪ੍ਰਚਾਰ ਕੀਤਾ ਜਾਵੇ ਅਤੇ ਮਜ਼ਬੂਤੀ ਨਾਲ ਸੰਘਰਸ਼ ਲੜਨ ਲਈ ਪਿੰਡ ਪੱਧਰ ਤੇ ਵੱਡੇ ਫੰਡ ਇਕੱਤਰ ਕਰਨ ਲਈ ਔਰਤਾਂ ਜਥੇਬੰਦਕ ਸਾਥੀਆਂ ਦਾ ਪਿੰਡ ਪੱਧਰ ਤੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਹਣ ਸਿੰਘ ਗਿੱਲ, ਅਮਰੀਕ ਸਿੰਘ ਹਯਾਤ ਨਗਰ, ਮਹਿੰਦਰ ਸਿੰਘ ਥੱਮਣ, ਰਾਮ ਮੂਰਤੀ, ਵੱਸਣ ਸਿੰਘ ਪੀਰਾਂ ਬਾਗ਼, ਚਰਨਜੀਤ ਸਿੰਘ ਚੰਨੀ,ਦਲਬੀਰ ਸਿੰਘ ਠੂੱਡੀ, ਬੀਬੀ ਮਨਜਿੰਦਰ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਜਗੀਰ ਕੌਰ, ਸੁਖਦੇਵ ਕੌਰ ਆਦਿ ਹਾਜ਼ਰ ਸਨ

Sukhdev Singh

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...