ਸਾਹਿਬਜ਼ਾਦਿਆਂ ਨੂੰ ਸਫ਼ਰ -ਏ-ਸਹਾਦਤ ਦਿਹਾੜੇ ਤੇ ਸ਼ਰਧਾਂਜਲੀ

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ ਸਾਹਿਬਜ਼ਾਦਿਆਂ ਦਾ ਸਫ਼ਰ -ਏ-ਸਹਾਦਤ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ ਬੱਚਿਆਂ ਅਤੇ ਅਧਿਆਪਕਾਂ ਨੇ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਸ਼ਹੀਦੀ ਦਿਹਾੜੇ ਨਾਲ਼ ਸਬੰਧਤ ਕਵਿਤਾਵਾਂ ਬੋਲੀਆਂ ਸਕੂਲ ਦੀਆਂ ਵਿਦਿਆਰਥਣਾਂ ਸੁਖਮਨਪ੍ਰੀਤ ਕੌਰ ਹਰਸਿਮਰਤ ਕੌਰ ਅਤੇ ਪ੍ਰਥਮਜੋਤ ਸਿੰਘ ਨੇ ਬੀਰ ਰਸ ਕੀਰਤਨ ਕੀਤਾ ਧਾਰਮਿਕ ਅਧਿਆਪਕਾਂ ਸਰਬਜੀਤ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਖਾਤਰ ਆਪਣਾ ਸਰਬੰਸ ਵਾਰ ਦਿੱਤਾ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਵਾ ਦਿੱਤਾ ਅਤੇ ਵੱਡੇ ਸਾਹਿਬਜ਼ਾਦਿਆਂ ਨੂੰ ਚਮਕੌਰ ਦੀ ਗੜ੍ਹੀ ਵਿੱਚ ਸ਼ਹੀਦ ਕਰ ਦਿੱਤਾ ਅੰਤ ਵਿੱਚ ਸਕੂਲ ਦੇ ਡਾਇਰੈਕਟਰ ਜਪਲੀਨ ਕੌਰ ਨੇ ਸ਼ਹੀਦੀ ਦਿਹਾੜੇ ਤੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਬਾਰੇ ਕਿਹਾ

Leave a review

Reviews (0)

This article doesn't have any reviews yet.
Sukhdev Singh
Sukhdev Singh
Recent Joined Journalist. Under training.
spot_img

Subscribe

Click for more information.

More like this
Related

24 ਵਾ ਸਲਾਨਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 23 ਨਵੰਬਰ ਦਿਨ ਸ਼ਨੀਵਾਰ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ ਸਿੰਘ...

ਨੈੱਟ ਕੰਮ ਸੈਟ ਗੀਤ ਨੂੰ ਮਿਲ ਰਿਹਾ ਭਰਮਾ ਹੁੰਗਾਰਾ

ਪ੍ਰੈਸ ਨਾਲ ਗੱਲ ਕਰਦਿਆਂ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ...

ਵਿੰਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੇ ਲਾਵਰੇ ਦੀ ਪਹਿਚਾਣ ਕਰਨ ਸਬੰਧੀ ਦਿੱਤੀ ਟਰੇਨਿੰਗ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ...