ਜਸਵੀਰ ਸਿੰਘ ਸ਼ੰਕਰ ਨੂੰ ਲੇਬਰ ਵੈਲਫੇਅਰ ਬੋਰਡ ਦਾ ਮੈਂਬਰ ਲਗਾਓਣ ਤੇ ਐਮ ਐਲ ਏ ਮੈਡਮ ਇੰਦਰਜੀਤ ਕੌਰ ਮਾਨ ਨੇ ਪਾਰਟੀ ਹਾਈ ਦਾ ਧੰਨਵਾਦ ਕੀਤਾ।

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਵੱਡੇ ਪੱਧਰ ਤੇ ਨਿਯੁਕਤੀਆਂ ਕੀਤੀਆ ਹਨ। ਇਸਦੇ ਤਹਿਤ ਡਾਕਟਰ ਸੰਦੀਪ ਪਾਠਕ ਪਾਰਟੀ ਉਰਗਨਾਈਜੇਸ਼ਨ ਤੇ ਮੁਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਪਾਰਟੀ ਦੇ ਪੁਰਾਣੇ ਮੈਂਬਰ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਵਰਕਰ ਸਾਬਕਾ ਬਲਾਕ ਪ੍ਰਧਾਨ ਜਸਵੀਰ ਸਿੰਘ ਸ਼ੰਕਰ ਨੂੰ ਲੇਬਰ ਵੈਲਫੇਅਰ ਬੋਰਡ ਦਾ ਮੈਂਬਰ ਲਗਾਇਆ ਹੈ ਇਹ ਜੁੰਮੇਵਾਰੀ ਜਸਵੀਰ ਸਿੰਘ ਸ਼ੰਕਰ ਨੂੰ ਮਿਲਣ ਤੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਜਾਣਕਾਰੀ ਦਿੱਤੀ ਕਿ ਪਾਰਟੀ ਹਾਈ ਕਮਾਂਡ ਸਾਰੇ ਹੀ ਪੁਰਾਣੇ ਵਰਕਰਾਂ ਦਾ ਬਣਦਾ ਮਾਨ ਸਨਮਾਨ ਦੇ ਰਹੀ ਇਸ ਦੇ ਤਹਿਤ ਹੀ ਨਿਯੁਕਤੀ ਕੀਤੀ ਗਈ ਹੈ ਸਾਡੀ ਪਾਰਟੀ ਵਿੱਚ ਜੋ ਵੀ ਵਲੰਟੀਅਰ ਚਾਹੇ ਉਹ ਪੁਰਾਣਾ ਹੈ ਜਾਂ ਨਵਾਂ ਬਣਦਾ ਮਾਨ ਸਨਮਾਨ ਦਿੰਦੀ ਹੈ।ਇਸ ਨਿਯੁਕਤੀ ਨਾਲ ਨਕੋਦਰ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਜਸਵੀਰ ਸਿੰਘ ਸ਼ੰਕਰ ਸ਼ੁਰੂ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਵਾਸਤੇ ਬਹੁਤ ਹੀ ਜਿਆਦਾ ਮਿਹਨਤ ਕੀਤੀ ਸੀ ਪਾਰਟੀ ਹਾਈ ਕਮਾਂਨ ਨੇ ਉਹਨਾਂ ਦੀ ਮਿਹਨਤ ਨੂੰ ਦੇਖਦੇ ਹੋਏ ਉਹਨਾਂ ਨੂੰ ਲੇਬਰ ਵੈਲਫੇਅਰ ਬੋਰਡ ਦਾ ਮੈਂਬਰ ਲਗਾਇਆ ਗਿਆ ਹੈ। ਇਸ ਮੌਕੇ ਤੇ ਜਸਵੀਰ ਸਿੰਘ ਸ਼ੰਕਰ ਅਤੇ ਪੂਰੀ ਨਕੋਦਰ ਟੀਮ ਨੇ ਜਸਵੀਰ ਸਿੰਘ ਸ਼ੰਕਰ ਨੂੰ ਇਹ ਜਿੰਮੇਵਾਰੀ ਮਿਲਣ ਤੇ ਪਾਰਟੀ ਹਾਈ ਕਮਾਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਦਾ ਵਿਸ਼ੇਸ਼ਤੋਰ ਧੰਨਵਾਦ ਕੀਤਾ। ਇਸ ਮੌਕੇ ਤੇ ਜਸਵੀਰ ਸਿੰਘ ਸ਼ੰਕਰ ਨੇਕਿਹਾ ਕਿ ਇਹ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ।

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...