ਵਾਲਮੀਕਿ ਐਕਸ਼ਨ ਫੋਰਸ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਅਤੇ ਉਪ ਚੇਅਰਮੈਨ ਆਰ ਕੇ ਨਾਹਰ ਨੇ ਕਿਹਾ ਕੀ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਵਰਗੀ ਦਲਦਲ ਵਿੱਚ ਧਸ ਰਹੀ ਹੈ ਅਤੇ ਗਲਤ ਕੰਮਾਂ ਵੱਲ ਜਾ ਰਹੀ ਹੈ ਉਹਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਸਹੀ ਦਿਸ਼ਾ ਦਿਖਾਉਣਾ ਸਾਡਾ ਫਰਜ਼ ਬਣਦਾ ਹੈ ਵਾਲਮੀਕੀ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ ਕਿ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ ਕਿਉਂ ਕੀ ਕੁਝ ਗਲਤ ਅਨਸਰਾਂ ਵੱਲੋਂ ਨੌਜਵਾਨਾਂ ਨੂੰ ਗਲਤ ਰਸਤੇ ਅਖਤਿਆਰ ਕਰਨ ਲਈ ਬਹਿਲਾਇਆ ਜਾਂਦਾ ਹੈ ਉਹਨਾਂ ਕਿਹਾ ਕਿ ਵਾਲਮੀਕੀ ਐਕਸ਼ਨ ਫੋਰਸ ਪੰਜਾਬ ਸਮਾਜਿਕ ਬੁਰਾਈਆਂ ਖਿਲਾਫ ਨਸ਼ਿਆਂ ਖਿਲਾਫ ਧੱਕੇਸ਼ਾਹੀ ਖਿਲਾਫ ਜਬਰ ਜੁਲਮ ਖਿਲਾਫ ਕੰਮ ਕਰ ਰਹੀ ਹੈ ਅਤੇ ਹੁਣ ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਣ ਲਈ ਜਥੇਬੰਦੀ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ ਓਪ ਚੇਅਰਮੈਨ ਆਰ ਕੇ ਨਾਹਰ ਨੇ ਕਿਹਾ ਕੀ ਪਹਿਲਾ ਵੀ ਜਥੇਬੰਦੀ ਦੇ ਵੱਲੋਂ ਨੌਜਵਾਨਾਂ ਨੂੰ ਸਮੇਂ ਸਮੇਂ ਤੇ ਸਹੀ ਰਸਤਾ ਦਿਖਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ ਅਤੇ ਬੁਰੇ ਅਤੇ ਮਾੜੇ ਕੰਮਾਂ ਤੋਂ ਦੂਰ ਕਰਨ ਲਈ ਨੌਜਵਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਅੱਜ ਦੀ ਨੌਜਵਾਨ ਪੀੜੀ ਖੇਡਾਂ ਅਤੇ ਪੜ੍ਹਾਈ ਤੋਂ ਬਹੁਤ ਦੂਰ ਵੱਲ ਜਾ ਰਹੀ ਹੈ ਨੌਜਵਾਨਾਂ ਨੂੰ ਜਾਗ੍ਰਿਤ ਕਰਨ ਦੀ ਲੋੜ ਹੈ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਦੀ ਅਗਵਾਹੀ ਹੇਠ ਜਥੇਬੰਦੀ ਦੇ ਸੀਨੀਅਰ ਆਗੂਆਂ ਵੱਲੋਂ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਸਹੀ ਰਸਤੇ ਅਤੇ ਸ਼ਹੀ ਦਿਸ਼ਾ ਵੱਲ ਮੋੜਿਆ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨ ਪੜ੍ਹਾਈ ਅਤੇ ਖੇਡਾਂ ਵੱਲ ਨੂੰ ਕੂਚ ਕਰਨ ਅਤੇ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਜਾਣ ਤੋਂ ਰੋਕਿਆ ਜਾ ਸਕੇ ਇਸ ਮੌਕੇ ਯੂਥ ਪ੍ਰਧਾਨ ਅਵਿਨਾਸ਼ ਹੇਅਰ ਦੁਆਬਾ ਜੋਨ ਉੱਪ ਪ੍ਰਧਾਨ ਬਲਕਾਰ ਸਹੋਤਾ ਪ੍ਰਧਾਨ ਦੋਆਬਾ ਜੋਨ ਲਵਪ੍ਰੀਤ ਲਿੱਤਰਾਂ ਪ੍ਰਧਾਨ ਗੁਰਪ੍ਰੀਤ ਸਿੰਘ ਜਿਲਾ ਪ੍ਰਧਾਨ ਤੀਰਥ ਵਜੂਹਾ ਸਕੱਤਰ ਪੰਜਾਬ ਧਰਮਪਾਲ ਗਿੱਲ ਸਪੋਰਟਸ ਵਿੰਗ ਪ੍ਰਧਾਨ ਮੇਜਰ ਸਿੰਘ ਤਹਿਸੀਲ ਪ੍ਰਧਾਨ ਦੀਪ ਸਹੋਤਾ ਅਮਰਜੀਤ ਸਿੰਘ ਗੁਰਜੀਤ ਸਿੰਘ ਨਿਰਮਲ ਗੁਰਪ੍ਰੀਤ ਸਿੰਘ ਗੋਪੀ ਕੁਲਵਿੰਦਰ ਸਿੰਘ ਅਤੇ ਜਥੇਬੰਦੀ ਦੇ ਹੋਰ ਆਗੂ ਹਾਜਰ ਸਨ
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਕਰੇਗੀ ਚੰਗੇ ਕੰਮਾਂ ਲਈ ਪ੍ਰੇਰਿਤ: ਵਾਲਮੀਕਿ ਐਕਸ਼ਨ ਫੋਰਸ ਪੰਜਾਬਮ
Leave a review
Reviews (0)
This article doesn't have any reviews yet.