ਨਸ਼ਾ ਮੁਕਤ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਰਜ਼ ਡਵੀਜਨ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਮੁੱਖਵਿੰਦਰ ਸਿੰਘ ਭੁੱਲਰ (ਪੀ.ਪੀ.ਐਸ) ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੀਮਤੀ ਮਨਜੀਤ ਕੌਰ (ਪੀ.ਪੀ.ਐਸ.) ਪੁਲਿਸ ਕਪਤਾਨ ਪੀ.ਬੀ.ਆਈ-ਕਮ-ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਜਲੰਧਰ ਦਿਹਾਤੀ ਜੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਸਰਬਜੀਤ ਰਾਏ ਪੁਲਿਸ ਕਪਤਾਨ ਸਥਾਨਿਕ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ ਡਵੀਜ਼ਨ ਸਾਂਝ ਕੇਂਦਰ ਨਕੋਦਰ ਵੱਲੋ ਡੀ ਐਸ ਪੀ ਸ੍ਰੀ ਸੁਖਪਾਲ ਸਿੰਘ ਪੀ ਪੀ ਐਸ ਸਬ ਡਵੀਜ਼ਨ ਨਕੋਦਰ ਜੀ ਦੀ ਸੁਪਰਵਿਜ਼ਨ ਹੇਠ ਇੰਸਪੈਕਟਰ ਭੁਪਿੰਦਰ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਜਲੰਧਰ ਦਿਹਾਤੀ ਦੀ ਦੇਖ-ਰੇਖ ਹੇਠ ਡੀਏਵੀ ਕਾਲਜ ਨਕੋਦਰ ਵਿਖੇ ਨਸ਼ਾ ਮੁਕਤ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਤੇ ਏ ਐਸ ਆਈ ਨਰਿੰਦਰ ਸਿੰਘ ਇੰਚਾਰਜ ਸਾਂਝ ਕੇਂਦਰ ਸਬ ਡਵੀਜਨ ਨਕੋਦਰ ਵੱਲੋ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਨਾਲ ਹੀ ਸਾਈਬਰ ਕਰਾਈਮ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਬੱਚਿਆਂ ਨੂੰ ਡਜਾਸਟਰ ਮੈਨਜਮੈਂਟ ਸੈਲਫ ਡਿਸਪਲਿਨ ਅਪਣਾਉਣ ਆਧਿਆਪਕਾਂ ਦਾ ਸਤਿਕਾਰ ਕਰਨ ਆਪਣੀ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਸਾਈਬਰ ਕ੍ਰਾਈਮ ਡਰੱਗਜ਼ ਟ੍ਰੈਫਿਕ ਅਵੇਅਰਨੈਸ, ਯੂਵਾ ਸਾਂਝ ਪ੍ਰੋਗਾਰਾਮ ਬਾਰੇ ਸਰਕਾਰ ਵਲੋਂ ਗਰੀਬਾਂ ਪਰਿਵਾਰਾਂ ਨੂੰ ਮਿਲਣ ਵਾਲੀਆਂ ਫਰੀ ਸਹੂਲਤਾਂ ਔਰਤਾਂ ਬੱਚਿਆ ਅਤੇ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ 181 112 1930, 1091 ਅਤੇ 1098 1930 ਸਾਈਬਰ ਕ੍ਰਾਈਮ ਸਬੰਧੀ ਅਤੇ ਔਰਤਾਂ ਦੀ ਸਹਾਇਤਾ ਲਈ ਸ਼ਕਤੀ ਐਪ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਪੌਦੇ ਲਗਾਉਣ, ਚੰਗੇ ਨਾਗਰਿਕ ਬਨਣ ਅਤੇ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਲੇਂਡੀ ਕਾਂਸਟੇਬਲ ਪਰਮਜੀਤ ਸੀਨੀਅਰ ਕਾਂਸਟੇਬਲ ਸੁਖਚੈਨ ਸਿੰਘ ਡਾਕਟਰ ਅਨੂਪ ਕੁਮਾਰ ਪ੍ਰਿੰਸੀਪਲ ਅਤੇ ਕਾਲਜ ਸਟਾਫ ਆਦਿ ਹਾਜ਼ਰ ਸਨ।

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...