ਜਲੰਧਰ ‘ਚ ਮਾਂ-ਧੀ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ/ਪਰਮਜੀਤ ਮੇਹਰਾ: ਪਿੰਡ ਭੁਜੇਵਾਲ ਨੇੜੇ ਅਮਰ ਨਗਰ ‘ਚ ਘਰ ਦੇ ਬਾਹਰ ਬੈਠੀਆਂ ਮਾਵਾਂ-ਧੀਆਂ ਦਾ 2 ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਹਮਲੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਗਿਆ ਹੋਇਆ ਸੀ, ਇਸ ਦੌਰਾਨ ਪਿੱਛੋਂ ਆਏ ਮੋਟਰਸਾਈਕਲ ਸਵਾਰ 2 ਅਣਪਛਾਤੇ ਹਮਲਾਵਰਾਂ ਨੇ ਉਸ ਦੀ ਪਤਨੀ ਅਤੇ ਧੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੀ ਪਤਨੀ ਦੀ ਲਾਸ਼ ਨੂੰ ਅੱਗ ਲਗਾ ਕੇ ਸਾੜ ਦਿੱਤਾ। ਉਸ ਨੇ ਦੋਸ਼ ਲਾਇਆ ਕਿ ਇਹ ਹਮਲਾ ਅਮਰੀਕਾ ਰਹਿੰਦੇ ਉਸ ਦੇ ਜਵਾਈ ਵੱਲੋਂ ਕੀਤਾ ਗਿਆ ਹੈ ਅਤੇ ਇਸ ਸਬੰਧੀ ਪਤਾਰਾ ਥਾਣੇ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਉਨ੍ਹਾਂ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਹਮਲਾਵਰ ਨੇ ਮੰਗਲਵਾਰ ਸਵੇਰੇ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਮੁੱਖ ਸੜਕਾਂ ‘ਤੇ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ‘ਚ ਕੁਝ ਸ਼ੱਕੀ ਵਿਅਕਤੀ ਫੜੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a review

Reviews (0)

This article doesn't have any reviews yet.
Paramjit Mehra
Paramjit Mehra
Paramjit Singh Alias Paramjit Mehra is our sincere Journalist from District Jalandhar.
spot_img

Subscribe

Click for more information.

More like this
Related

ਇੰਗਲੈਂਡ ਵਿੱਚ ਜਾ ਕੇ ਰਜਵੰਤ ਕੌਰ ਬੂਕ ਨੇ ਕੀਤਾ ਸਮਾਜ ਦਾ ਨਾਮ ਰੋਸ਼ਨ: ਸ੍ਰੀ ਗੁਰਦੀਪ ਵੜਵਾਲ

ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਸ਼ਾਹਕੋਟ 02 ਦੇ ਜੂਨੀਅਰ ਸਹਾਇਕ...

माता की चौकी।

सेक्टर 35 मार्केट वेलफेयर एसोसिएशन द्वारा माता की चौकी...

19वां विशाल मां काली चौंकी एवं भंडारा।

राम दरबार फेस 1,चंडीगढ़ हर साल की तरह इस...