ਫਿਲੌਰ/ਪਰਮਜੀਤ ਮੇਹਰਾ : ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਅੌਰਤ ਮੁਕਤੀ ਮੋਰਚਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਨਿਊਜ਼ ਕਲਿੱਕ ਦੇ ਪੱਤਰਕਾਰਾਂ ਨੂੰ ਗਿ੍ਫਤਾਰ ਕਰਨ ਦੇ ਵਿਰੋਧ ‘ਚ ਪੁਤਲਾ ਫੂਕਿਆ ਗਿਆ। ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਹਰ ਹਰਬਾ ਵਰਤ ਰਹੀ ਹੈ, ਜਿਸ ਕਾਰਨ ਦੇਸ਼ ਅੰਦਰ ਲੋਕਤੰਤਰੀ ਢਾਂਚਾ ਖਤਰੇ ‘ਚ ਹੈ। ਉਨ੍ਹਾ ਕਿਹਾ ਕਿ ਕੇਂਦਰ ਵੱਲੋਂ ਐੱਸਵਾਈਐੱਲ ਦਾ ਮੁੱਦਾ ਜਾਣਬੁੱਝ ਕੇ ਉਲਝਾਇਆ ਜਾ ਰਿਹਾ ਹੈ, ਜਦੋਂ ਕਿ ਪਾਣੀ ਨਾਲ ਸਬੰਧਤ ਅੰਤਰਰਾਸ਼ਟਰੀ ਕਾਨੂੰਨਾਂ ਰਾਹੀਂ ਇਸ ਦਾ ਹੱਲ ਕੀਤਾ ਜਾ ਸਕਦਾ ਹੈ। ਇਸ ਉਪਰੰਤ ਮਾਰਚ ਕਰਦੇ ਹੋਏ ਕਚਿਹਿਰੀ ਚੌਕ ‘ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸਭਾ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਢੇਸੀ, ਕੁਲਦੀਪ ਫਿਲੌਰ, ਸੁਨੀਤਾ ਫਿਲੌਰ, ਜਰਨੈਲ ਫਿਲੌਰ, ਮੇਜਰ ਫਿਲੌਰ, ਗੁਰਦੀਪ ਗੋਗੀ, ਮੱਖਣ ਸੰਗਰਾਮੀ ਆਦਿ ਹਾਜ਼ਰ ਸਨ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਪੱਤਰਕਾਰਾਂ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ‘ਚ ਕੇਂਦਰ ਦਾ ਪੁਤਲਾ ਫੂਕਿਆਪ
Leave a review
Reviews (0)
This article doesn't have any reviews yet.