ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਵਾਨ ਵਾਲਮੀਕਿ ਜੀ ਉਤਸਵ ਕਮੇਟੀ ਵੱਲੋਂ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਮੌਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਬਦਲਵਾਂ ਆਵਾਜਾਈ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਟ੍ਰੈਫਿਕ ਕੰਵਲਜੀਤ ਸਿੰਘ ਚਾਹਲ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਪ੍ਰਰਾਚੀਨ ਮੰਦਰ ਅਲੀ ਮੁਹੱਲਾ, ਜਲੰਧਰ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਚੌਕ, ਲਵ-ਕੁਸ਼ ਚੌਕ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸ਼ੀਤਲਾ ਮੰਦਰ, ਭਗਵਾਨ ਵਾਲਮੀਕਿ ਜੀ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਜੀ ਪ੍ਰਰਾਚੀਨ ਮੰਦਰ ਅਲੀ ਮੁਹੱਲਾ ਜਲੰਧਰ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਨਕੋਦਰ ਚੌਕ, ਸਕਾਈਲਾਰਕ ਚੌਕ, ਪਰਿੰਦਾ ਚੌਕ ਨੇੜੇ ਸਟੇਟ ਬੈਂਕ ਆਫ਼ ਇੰਡੀਆ, ਪੀਐੱਨਬੀ ਚੌਕ, ਜੀਪੀਓ ਚੌਕ, ਨਾਮਦੇਵ ਚੌਕ, ਸ਼ਾਸਤਰੀ ਚੌਕ, ਮੋੜ ਪ੍ਰਤਾਪਬਾਗ, ਮੋੜ ਹੈਨਰੀ ਪੈਟਰੋਲ ਪੰਪ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਵਨ-ਵੇ, ਇਕਹਿਰੀ ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ, ਪੁਰਾਣੀ ਸਬਜ਼ੀ ਮੰਡੀ ਚੌਕ, ਮੋੜ ਮਹਾਂ ਲਕਸ਼ਮੀ ਨਰਾਇਣ ਮੰਦਰ ਨਜ਼ਦੀਕ ਪੁਰਾਣੀ ਜੇਲ੍ਹ, ਪਟੇਲ ਚੌਕ, ਬਸਤੀ ਅੱਡਾ ਚੌਕ, ਟੀ-ਪੁਆਇੰਟ ਸ਼ਕਤੀ ਨਗਰ ਅਤੇ ਫੁੱਟਬਾਲ ਚੌਕ ਆਦਿ ‘ਤੇ ਆਮ ਵਾਹਨਾਂ ਦੀ ਅਵਾਜਾਈ ‘ਤੇ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਰੋਕ ਲਾਈ ਗਈ ਹੈ। ਉਨ੍ਹਾਂ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ 27 ਅਕਤੂਬਰ ਨੂੰ ਸ਼ੋਭਾ ਯਾਤਰਾ ਵਾਲੇ ਉਕਤ ਨਿਰਧਾਰਿਤ ਰੂਟ ਦੀ ਬਜਾਏ ਬਦਲਵੇਂ ਰੂਟ ਤੇ ਿਲੰਕ ਰਸਤਿਆਂ ਦਾ ਇਸਤੇਮਾਲ ਕਰਨ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਸ਼ੋਭਾ ਯਾਤਰਾ ਦੌਰਾਨ ਰੂਟ ਪਲਾਨ ਜਾਰੀਸ਼
Leave a review
Reviews (0)
This article doesn't have any reviews yet.