ਭਾਰਤ ਨੇ ਲਾਇਆ ਜਿੱਤ ਦਾ ‘Sixer’, ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ

ਭਾਰਤ ਅਤੇ ਇੰਗਲੈਂਡ ਵਿਚਕਾਰ ਵਿਸ਼ਵ ਕੱਪ 2023 ਦਾ 29ਵਾਂ ਮੈਚ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਛੇ ਮੈਚ ਜਿੱਤੇ ਹਨ। ਇਸ ਜਿੱਤ ਨਾਲ ਭਾਰਤ ਅੰਕ ਸੂਚੀ ਵਿੱਚ ਸਿਖਰ ‘ਤੇ ਪਹੁੰਚ ਗਿਆ ਹੈ। ਭਾਰਤ ਦੀਆਂ 230 ਦੌੜਾਂ ਦੇ ਜਵਾਬ ‘ਚ ਮੌਜੂਦਾ ਚੈਂਪੀਅਨ ਇੰਗਲੈਂਡ ਦੀ ਟੀਮ 34.5 ਓਵਰਾਂ ‘ਚ 129 ਦੌੜਾਂ ‘ਤੇ ਆਲ ਆਊਟ ਹੋ ਗਈ। ਇੰਗਲੈਂਡ ਲਈ ਲਿਆਮ ਲਿਵਿੰਗਸਟਨ (27) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਸ਼ਮੀ ਨੇ ਚਾਰ ਇੰਗਲਿਸ਼ ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ। ਜਦਕਿ ਬੁਮਰਾਹ ਨੇ ਤਿੰਨ ਅਤੇ ਕੁਲਦੀਪ ਨੇ ਦੋ ਵਿਕਟਾਂ ਹਾਸਲ ਕੀਤੀਆਂ। ਇਕ ਵਿਕਟ ਜਡੇਜਾ ਦੇ ਨਾਂ ਰਹੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਸਕੋਰ ਬੋਰਡ ‘ਤੇ 9 ਵਿਕਟਾਂ ਗੁਆ ਕੇ 229 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਨੇ 87 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਹਾਲਾਂਕਿ ਰੋਹਿਤ ਨੂੰ ਛੱਡ ਕੇ ਟੀਮ ਦੇ ਹੋਰ ਬੱਲੇਬਾਜ਼ ਕੁਝ ਖਾਸ ਨਹੀਂ ਦਿਖਾ ਸਕੇ। ਇੰਗਲੈਂਡ ਲਈ ਗੇਂਦਬਾਜ਼ੀ ਵਿੱਚ ਡੇਵਿਡ ਵਿਲੀ ਨੇ ਤਿੰਨ ਵਿਕਟਾਂ ਲਈਆਂ।

Leave a review

Reviews (0)

This article doesn't have any reviews yet.
Paramjit Mehra
Paramjit Mehra
Paramjit Singh Alias Paramjit Mehra is our sincere Journalist from District Jalandhar.
spot_img

Subscribe

Click for more information.

More like this
Related

महासंवतसरी के पावन अवसर पर पर्यावरण संरक्षण के लिए सम्मान

प्रयुषण महापर्व के समापन दिवस महासंवतसरी के पावन अवसर...

ਮੱਲਾਂ ਵਾਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ 13 ਸਤੰਬਰ ਨੂੰ ਅੱਖਾਂ ਦਾ ਫਰੀ ਚੈੱਕਅਪ ਕੈਂਪ

ਫਿਰੋਜ਼ਪੁਰ/ਮੱਲਾਂ ਵਾਲਾ:  ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਰਾਏਵੀਰ ਸਿੰਘ...

ਪੰਜ ਪੀਰੀ ਈਸ਼ਵਰ ਦਰਬਾਰ ਵੱਲੋਂ ਬਾਹਰਵਾਂ ਮੇਲਾ ਅਤੇ ਭੰਡਾਰਾ 13 ਸਤੰਬਰ ਨੂੰ ਧੂਮ ਧਾਮ ਨਾਲ ਕਰਵਾਇਆ ਜਾਏਗਾ:ਸਰਨੀ ਸਾਈਂ

ਲੁਧਿਆਣਾ: ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ...