ਹਾਦਸੇ ‘ਚ ਛੇ ਜ਼ਖ਼ਮੀ, ਚਾਰ ਦੀ ਹਾਲਤ ਗੰਭੀਰ

ਤਰਨਤਾਰਨ-ਅੰਮਿ੍ਤਸਰ ਮਾਰਗ ‘ਤੇ ਸ਼ੁੱਕਰਵਾਰ ਸ਼ਾਮ ਨੂੰ ਨਿੱਜੀ ਕੰਪਨੀ ਦੀ ਬੱਸ ਨੇ ਛੋਟਾ ਹਾਥੀ ਟੈਂਪੂ ਨੂੰ ਟੱਕਰ ਮਾਰ ਦਿੱਤੀ। ਜਦੋਕਿ ਇਕ ਐਕਟਿਵਾ ਵੀ ਲਪੇਟ ਵਿਚ ਆ ਗਈ। ਹਾਦਸੇ ਦੌਰਾਨ ਛੋਟਾ ਹਾਥੀ ਟੈਂਪੂ ਦੇ ਜਿਥੇ ਪਰਖੱਚੇ ਉੱਡ ਗਏ। ਉਥੇ ਹੀ ਚਾਰ ਅੌਰਤਾਂ ਸਣੇ ਛੇ ਲੋਕ ਜ਼ਖ਼ਮੀ ਹੋ ਗਏ। ਜਿਨਾਂ੍ਹ ਵਿੱਚੋਂ ਚਾਰ ਦੀ ਗੰਭੀਰ ਹਾਲਤ ਕਰਕੇ ਅੰਮਿ੍ਤਸਰ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਪੁੱਜੀ ਥਾਣਾ ਸਿਟੀ ਅਤੇ ਚੌਕੀ ਦੋਬੁਰਜੀ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਕਿ ਬੱਸ ਦਾ ਚਾਲਕ ਤੇ ਕੰਡਕਟਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ।

ਪ੍ਰਰਾਪਤ ਜਾਣਕਾਰੀ ਅਨੁਸਾਰ ਅੰਮਿ੍ਤਸਰ ਤੋਂ ਆ ਰਹੀ ਨਿੱਜੀ ਕੰਪਨੀ ਦੀ ਬੱਸ ਜਦੋਂ ਤਰਨਤਾਰਨ ਤੋਂ ਕਰੀਬ ਛੇ ਕਿਲੋਮੀਟਰ ਪਹਿਲਾਂ ਜੀਤਾ ਰਿਜੌਰਟ ਦੇ ਕੋਲ ਕਿਸੇ ਵਾਹਨ ਨੂੰ ਓਵਰਟੇਕ ਕਰਦਿਆਂ ਤਰਨਤਾਰਨ ਵੱਲੋਂ ਜਾ ਰਹੇ ਛੋਟਾ ਹਾਥੀ ਟੈਂਪੂ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਸੜਕ ਕੰਢੇ ਰੁੱਖਾਂ ਨਾਲ ਜਾ ਟਕਰਾਈ। ਜਦੋਕਿ ਇਸੇ ਦੌਰਾਨ ਇਕ ਐਕਟਿਵਾ ਸਕੂਟਰੀ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ‘ਚ ਚੀਕ ਚਿਹਾੜਾ ਮਚ ਗਿਆ ਅਤੇ ਆਸ ਪਾਸ ਦੇ ਲੋਕ ਘਟਨਾ ਸਥਾਨ ‘ਤੇ ਪੁੱਜ ਗਏ। ਜਦੋਕਿ ਮੌਕੇ ‘ਤੇ ਪੁੱਜੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਛੇ ਜਣੇ ਜ਼ਖ਼ਮੀ ਹੋਏ ਹਨ। ਜਿਨਾਂ੍ਹ ਦੀ ਪਛਾਣ ਖੁਸ਼ਦੀਪ ਕੌਰ, ਪਵਨਦੀਪ ਕੌਰ ਵਾਸੀ ਦੋਬੁਰਜੀ, ਗੁਰਤੇਜ ਸਿੰਘ ਵਾਸੀ ਖੱਬੇ, ਰੂਪਾਂ ਤੇ ਗੁਰਮੀਤ ਕੌਰ ਵਾਸੀ ਖਾਪੜ ਖੇੜੀ ਤੋਂ ਇਲਾਵਾ ਮੇਹਰ ਸਿੰਘ ਵਾਸੀ ਭੂਰੇ ਵਜੋਂ ਹੋਈ ਹੈ। ਜ਼ਖ਼ਮੀਆਂ ‘ਚੋਂ ਖੁਸ਼ਦੀਪ ਕੌਰ ਅਤੇ ਪਵਨਦੀਪ ਕੌਰ ਨੂੰ ਮੁੱਢਲੀ ਸਹਾਇਤਾ ਉਪਰੰਤ ਸਿਵਲ ਹਸਪਤਾਲ ਤਰਨਤਾਰਨ ਤੋਂ ਛੁੱਟੀ ਦੇ ਦਿੱਤੀ ਗਈ। ਜਦੋਕਿ ਬਾਕੀ ਚਾਰਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ ਹੈ। ਉਨਾਂ੍ਹ ਦੱਸਿਆ ਕਿ ਇਹ ਹਾਦਸਾ ਬੱਸ ਦਾ ਚਾਲਕ ਦੀ ਗਲਤੀ ਕਾਰਨ ਵਾਪਰਿਆ ਲੱਗਦਾ ਹੈ ਕਿਉਂਕਿ ਬੱਸ ਕਿਸੇ ਵਾਹਨ ਨੂੰ ਓਵਰਟੇਕ ਕਰ ਰਹੀ ਸੀ ਅਤੇ ਛੋਟਾ ਹਾਥੀ ਟੈਂਪੂ ਨਾਲ ਜਾ ਟਕਰਾਈ ਅਤੇ ਇਕ ਐਕਟਿਵਾ ਵੀ ਲਪੇਟ ਵਿਚ ਆ ਗਈ। ਉਨਾਂ੍ਹ ਦੱਸਿਆ ਕਿ ਬੱਸ ਦਾ ਚਾਲਕ ਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ ਹਨ। ਜਦੋਕਿ ਹਾਦਸੇ ਸਬੰਧੀ ਅਗਲੀ ਜਾਂਚ ਚੌਂਕੀ ਦੋਬੁਰਜੀ ਦੇ ਇੰਚਾਰਜ ਏਐੱਸਆਈ ਮਨਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨਾਂ੍ਹ ਦੱਸਿਆ ਕਿ ਹਾਦਸਾਗ੍ਸਤ ਵਾਹਨ ਕਬਜ਼ੇ ਵਿਚ ਲੈ ਕੇ ਆਵਾਜਾਈ ਬਹਾਲ ਕਰਵਾ ਦਿੱਤੀ ਗਈ ਹੈ।

Leave a review

Reviews (0)

This article doesn't have any reviews yet.
Paramjit Mehra
Paramjit Mehra
Paramjit Singh Alias Paramjit Mehra is our sincere Journalist from District Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...