ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਵ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਵਾਲੀ ਟਰਾਲੀ ਵਿੱਚ ਕਰੰਟ ਆਉਣ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਦਾ ਪੁੱਤਰ 21 ਸਾਲਾ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਜੋ ਕਿ ਟਰਾਲੀ ਦੇ ਨਾਲ ਨਾਲ ਨੰਗੇ ਪੈਰ ਪੈਦਲ ਚੱਲਦਾ ਹੋਇਆ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਸੀ ਕਿ ਉਸ ਨੂੰ ਜਬਰਦਸਤ ਕਰੰਟ ਲੱਗਾ ਜਿਸ ਕਰਕੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਟਰਾਲੀ ਉੱਪਰ ਬੈਠੇ ਕੁਝ ਨੌਜਵਾਨ ਸੇਵਾਦਾਰਾਂ ਨੂੰ ਵੀ ਝਟਕਾ ਲੱਗਾ ਪਰ ਉਹਨਾਂ ਦਾ ਬਚਾ ਹੋ ਗਿਆ। ਇਸ ਉਪਰੰਤ ਸੇਵਾਦਾਰਾਂ ਅਤੇ ਸਥਾਨਕ ਲੋਕਾਂ ਵਲੋ ਬਿਕਰਮਜੀਤ ਸਿੰਘ ਨੂੰ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਮੋਕੇ ਪਿੰਡ ਵਾਸੀਆਂ ਕਿਹਾ ਕਿ ਇਹ ਪਰਿਵਾਰ ਦਾ ਇਕਲੌਤਾ ਪੁੱਤ ਸੀ ਇਸਦੀ ਉਮਰ ਕਰੀਬ 21 ਸਾਲ ਸੀ। ਇਹ ਨਗਰ ਕੀਰਤਨ ਵਾਲੀ ਟਰਾਲੀ ਤੇ ਹੱਥ ਰੱਖ ਕੇ ਨਾਲ ਚੱਲ ਰਿਹਾ ਸੀ ਜਦੋਂ ਕਰੰਟ ਪਿਆ ਤੇ ਇਸਦਾ ਹੱਥ ਟਰਾਲੀ ਨਾਲ ਹੋਣ ਕਰਕੇ ਇਸਦੀ ਮੋਕੇ ‘ਤੇ ਹੀ ਮੋਤ ਹੋ ਗਈ।ਮਿਲੀ ਜਾਣਕਾਰੀ ਮੁਤਾਬਿਕ ਪਾਲਕੀ ਸਾਹਿਬ ਵਾਲੀ ਟਰਾਲੀ ਬਿਜਲੀ ਦੀਆਂ ਤਾਰਾਂ ਦੇ ਨਾਲ ਟਕਰਾ ਗਈ ਸੀ ਜਿਸ ਕਾਰਨ ਗ੍ਰੰਥੀ ਸਿੰਘ ਦੀ ਦਰਦਨਾਕ ਮੌਤ ਹੋ ਗਈ। ਬਟਾਲਾ ਦੇ ਕਸਬਾ ਵਡਾਲਾ ਗ੍ਰੰਥੀਆਂ ’ਚ ਪ੍ਰਕਾਸ਼ ਪੂਰਬ ਮੌਕੇ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਨਗਰ ਕੀਰਤਨ ਦੌਰਾਨ ਪ੍ਰਸ਼ਾਦ ਵੰਡ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤਨ
Leave a review
Reviews (0)
This article doesn't have any reviews yet.