ਲੁਧਿਆਣਾ 27 ਅਕਤੂਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹੇ ਭਰ ਵਿਚ ਡੇਗੂ ਜਾਗਰੁਕਤਾ ਮੁਹਿੰਮ ਚੱਲ ਰਹੀ ਹੈ।ਇਸ ਸਬੰਧੀ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ ਨੇ ਚੱਲ ਰਹੀ ਡੇਗੂ ਜਾਗਰੂਕਤਾ ਮੁਹਿੰਮ ਤਹਿਤ ਅੱਜ ਦਿਨ ਸੁੱਕਰਵਾਰ ਨੂੰ ਆਮ ਲੋਕਾਂ ਨੂੰ (ਮੁਨਿਆਦੀ ) ਕਰਕੇ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕਰਨ ਲਈ ਆਟੋ ਰਿਕਸਾ ਨੂੰ ਝੰਡੀ ਦੇ ਕੇ ਰਵਾਨਾ ਕੀਤਾ।ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆ ਟੀਮਾਂ ਘਰ ਘਰ ਜਾ ਕੇ ਡੇਗੂ ਦੇ ਬਚਾਅ ਸਬੰਧੀ ਫੀਵਰ ਸਰਵੇ ਅਤੇ ਜਾਗਰੁਕ ਕਰ ਰਹੀਆਂ ਹਨ।ਡਾ ਕਟਾਰੀਆ ਨੇ ਦੱਸਿਆ ਘਰਾਂ ਦੀ ਛੱਤਾਂ ਉਤੇ ਪਏ ਟਾਇਰਾਂ, ਟੱੁਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ਤੇ ਪਾਣੀ ਖੜਾ ਹੋਣ ਨਾਲ ਡੇਗੂ ਦਾ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਫੈਲਣ ਦਾ ਕਾਰਨ ਬਣਦਾ ਹੈ।ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸੁੱਕਰਵਾਰ ਡੇਗੂ ਤੇ ਵਾਰ ਦੇ ਨਾਅਰੇ ਹੇਠ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕਟੇਰਨਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਡੇਗੂ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕਿ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪੌਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ।ਡੇਗੂ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਜਿਲ੍ਹਾ ਨੋਡਲ ਅਫਸਰ ਡਾ ਰਮੇਸ਼, ਜਿਲਾ ਐਪੀਡੀਮੋਲੋਜਿਸਟ ਡਾ ਸੀਤਲ ਨਾਰੰਗ , ਡਾ ਰਮਨਦੀਪ ਕੌਰ, ਸਹਾਇਕ ਮਲੇਰੀਆ ਅਫਸਰ ਮਨਪ੍ਰੀਤ ਸਿੰਘ, ਹੈਲਥ ਇੰਨਸਪੈਕਟਰ ਪ੍ਰੇਮ ਸਿੰਘ ਅਤੇ ਬਲਜੀਤ ਸਿੰਘ ਅਤੇ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ, ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।
Onkar Singh Uppal