ਜਿਲੇ ਅੰਦਰ 10 ਕੇਸ ਡੇਗੂ ਨਾਲ ਪਾਜਟਿਵ ਆਏ ਹਨ, ਜਿਨਾ ਵਿਚੋ 7 ਕੇਸ ਸ਼ਹਿਰੀ ਖੇਤਰ ਨਾਲ, 3 ਕੇਸ ਪੇਡੂ ਖੇਤਰ ਨਾਲ ਸਬੰਧਤ ਹਨ।ਉਨਾ ਦੱਸਿਆ ਕਿ ਅੱਜ ਤੱਕ ਜਿਲੇ ਵਿਚ 727 ਕੇਸ ਪਾਜਟਿਵ ਆ ਚੁੱਕੇ ਹਨ। ਜਿਲੇ ਅੰਦਰ ਕੁੱਲ ਐਕਟਿਵ ਕੇਸ 123 ਹਨ, ਜ਼ਿਨਾਂ ਵਿਚੋ 100 ਕੇਸ ਸ਼ਹਿਰੀ ਖੇਤਰ ਦੇ ਹਨ ਅਤੇ 23 ਕੇਸ ਪੇਡੂ ਖੇਤਰਾਂ ਦੇ ਹਨ।ਵੱਖ ਵੱਖ ਹਸਪਤਾਲਾਂ ਵਿਚ ਦਾਖਲ ਮਰੀਜਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾ ਦੱਸਿਆ ਕਿ ਡੀ.ਐਮ.ਸੀ. ਹਸਪਤਾਲ ਵਿਚ 88 ਮਰੀਜ, ਦੀਪ ਹਸਪਤਾਲ ਵਿਚ 26 ਮਰੀਜ, ਜੀ.ਟੀ.ਬੀ. ਹਸਪਤਾਲ ਵਿਚ 6 ਮਰੀਜ ਅਤੇ ਵਿਜਯਾ ਨੰਦ ਹਸਪਤਾਲ ਵਿੱਚ 1ਅਤੇ ਸਿਵਲ ਹਸਪਤਾਲ ਵਿੱਚ 2 ਮਰੀਜ ਜੇਰੇ ਇਲਾਜ ਹਨ। ਡੇਗੂ ਮੌਤਾ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਉਨਾ ਦੱਸਿਆ ਕਿ ਅੱਜ ਜਿਲੇ ਵਿਚ ਡੇਗੂ ਨਾਲ 2 ਸ਼ਕੀ ਮੌਤਾਂ ਹੋਈਆ ਹਨ ਅਤੇ ਅੱਜ ਤੱਕ ਜਿਲੇ ਵਿੱਚ ਡੇਗੂ ਨਾਲ ਸ਼ਕੀ ਮੌਤਾਂ ਦੀ ਗਿਣਤੀ 13 ਹੈ।
ਜਿਲ੍ਹੇ ਭਰ ਵਿਚ ਡੇਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਘਰਾਂ ਦੀਆਂ ਛੱਤਾਂ ਉਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ।ਘਰਾਂ ਵਿਚ ਕੂਲਰਾਂ, ਕੰਟੇਰਨਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਮੱਛਰ ਭਜਾਉ ਕਰੀਮਾਂ,ਯੰਤਰਾਂ ਅਤੇ ਮੱਛਰਦਾਨੀਆ ਦਾ ਪ੍ਰਯੋਗ ਕੀਤਾ ਜਾਵੇ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।ਡੇਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।
Onkar Singh Uppal