ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਵਿਕਾਸ ਕਾਰਜਾਂ ਨੂੰ ਫੌਰੀ ਤੌਰ ਤੇ ਸ਼ੁਰੂ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸੇ ਹੀ ਲੜੀ ਤਹਿਤ ਵਾਰਡ ਨੰਬਰ 6 ਦੇ ਲੱਕੀ ਇਨਕਲੇਵ ਵਿਖੇ ਕਰੀਬ 12.5ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨਕਾਮੀਆਂ ਦਾ ਨਤੀਜਾ ਹੈ ਕੀ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਤੱਕ ਦੀ ਸਹੂਲਤ ਵੀ ਸਹੀ ਤਰੀਕੇ ਨਾਲ ਮੁਹਈਆ ਨਹੀਂ ਕਰਵਾਈ ਗਈ । ਉਹਨਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਉਨਾਂ ਦੇ ਇਲਾਕੇ ਅੰਦਰ ਇੱਕ ਟਿਊਬਲ ਜਰੂਰ ਲਗਾਇਆ ਜਾਵੇ ਸੋ ਅੱਜ ਉਹਨਾਂ ਦੀ ਮੰਗ ਨੂੰ ਦੇਖਦੇ ਹੋਏ ਇੱਕ ਨਵੇਂ ਟਿਊਬਲ ਦਾ ਉਦਘਾਟਨ ਕਰ ਉਸਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ, ਇਸ ਦੇ ਕਰੀਬ 12.5 ਲੱਖ ਰੁਪਏ ਦੀ ਲਾਗਤ ਆਵੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਲ ਦੇ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਤੋਂ ਛੁਟਕਾਰਾ ਮਿਲੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ । ਇਸ ਮੌਕੇ ਤੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਗਰੇਵਾਲ ਨੂੰ ਸਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤਾ, ਆਪ ਦੇ ਯੂਥ ਆਗੂ ਭੂਸ਼ਣ ਸ਼ਰਮਾ, ਇੰਦਰਦੀਪ ਸਿੰਘ, ਵਿਸ਼ਾਲ ਅਵਸਥੀ , ਧਰਮਿੰਦਰ ਸਿੰਘ ਫੌਜੀ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਲੱਕੀ ਇਨਕਲੇਵ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਤੋਂ ਮਿਲੇਗਾ ਛੁਟਕਾਰਾ: ਵਿਧਾਇਕ ਗਰੇਵਾਲਲ
Leave a review
Reviews (0)
This article doesn't have any reviews yet.