ਇਸ ਤਰੀਕ ਤੋਂ ਹੋਵੇਗੀ ਪੰਜਾਬ ‘ਚ ਮਾਨਸੂਨ ਦੀ ਐਂਟਰੀ

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਹਫ਼ਤੇ ਤੱਕ ਗਰਮੀ ਦਾ ਕਹਿਰ ਜਾਰੀ ਰਹਿਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਇੱਕ ਹਫ਼ਤੇ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿਚ ਹੀਟ ਵੇਵ ਸਬੰਧੀ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਫਿਲਹਾਲ ਕੋਈ ਵੈਸਟਰਨ ਡਿਸਟਰਬੈਂਸ ਜਾਂ ਰਾਹਤ ਨਹੀਂ ਹੈ। ਇਸ ਸਬੰਧੀ ਲੋਕਾਂ ਨੂੰ ਐਡਵਾਈਜ਼ਰੀ ਵੀ ਜਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਰਾਹਤ ਵਾਲੀ ਖਬਰ ਵੀ ਦਿੱਤੀ ਹੈ।

ਮੌਸਮ ਵਿਭਾਗ ਅਨੁਸਾਰ ਮਾਨਸੂਨ 27 ਜੂਨ ਤੱਕ ਪੰਜਾਬ ‘ਚ ਦਸਤਕ ਦੇਵੇਗਾ। ਮਾਨਸੂਨ ਆਪਣੇ ਪੂਰੇ ਸਮੇਂ ‘ਤੇ ਪਹੁੰਚ ਰਿਹਾ ਹੈ ਅਤੇ ਵਿਭਾਗ ਦੇ ਅਨੁਮਾਨ ਅਨੁਸਾਰ 27 ਤੋਂ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਤਰੀਕ ਤੋਂ ਪੰਜਾਬ ਵਿਚ ਮਾਨਸੂਨ ਸਰਗਰਮ ਹੋ ਜਾਵੇਗੀ। ਇਸ ਸਮੇਂ ਦੌਰਾਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਹੁਣ ਤੱਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਪਹਿਲਾਂ ਹੀ ਪਹੁੰਚ ਰਿਹਾ ਹੈ। ਕੇਰਲਾ ਵਿਚ ਮਾਨਸੂਨ ਨੇ ਦੋ ਦਿਨ ਪਹਿਲਾਂ ਐਂਟਰੀ ਮਾਰੀ ਸੀ। ਇਸ ਤੋਂ ਬਾਅਦ ਮੁੰਬਈ ਵਿਚ ਸਮੇਂ ਤੋਂ ਪਹਿਲਾਂ ਦਾਖਲ ਹੋ ਕੇ ਭਾਰੀ ਤਬਾਹੀ ਮਚਾਈ।

ਇਸ ਦੌਰਾਨ ਉਤਰੀ ਭਾਰਤ ਵਿਚ ਵੀ ਮਾਨਸੂਨ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਨੇ ਲਗਾਤਾਰ ਰਫਤਾਰ ਫੜੀ ਹੋਈ ਹੈ। ਹੁਣ ਤੱਕ ਦੀ ਰਿਪੋਰਟ ਮੁਤਾਬਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਲਗਾਤਾਰ ਹਫਤੇ ਜਾਂ 3 ਪਹਿਲਾਂ ਪਹੁੰਚ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਅੱਗੇ ਵਧਣ ਦੇ ਹਾਲਾਤ ਬਿਲਕੁਲ ਅਨੁਕੂਲ ਹਨ। ਇਹ ਉਤਰੀ ਭਾਰਤ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਫਿਲਹਾਲ ਮਾਨਸੂਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਮਹਾਰਾਸ਼ਟਰ ‘ਚ ਪਹੁੰਚ ਗਿਆ ਹੈ।

ਮੌਸਮ ਵਿਭਾਗ ਮੁਤਾਬ ਮੰਗਲਵਾਰ ਨੂੰ ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਵਿੱਚ 45.9 ਡਿਗਰੀ ਤੇ ਅੰਮ੍ਰਿਤਸਰ ਵਿੱਚ 45.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ 44.3, ਪਟਿਆਲਾ 44.5, ਫਰੀਦਕੋਟ 43.0, ਗੁਰਦਾਸਪੁਰ 44.0, ਫਤਿਹਗੜ੍ਹ ਸਾਹਿਬ 43.0, ਫ਼ਿਰੋਜ਼ਪੁਰ 43.6, ਮੁਹਾਲੀ 43.2, ਰੋਪੜ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ।

Leave a review

Reviews (0)

This article doesn't have any reviews yet.
HARSH GOGI
HARSH GOGIhttps://WWW.THEFEEDFRONT.COM
Harsh gogi is our well professional journalist. He is belong to punjab and he is veru dedicated to his work.
spot_img

Subscribe

Click for more information.

More like this
Related

डॉक्टर प्रिंस मेहरा का एक और बुक में नाम दर्ज।

डॉक्टर प्रिंस मेहरा जिसे लोग बर्डमैन के नाम से...

ਨਿਰਮਲ ਸਿੰਘ ਉਰਫ ਬਿੰਦਰ ਬਣੇ ਕਰਾਈਮ ਕੰਟਰੋਲ ਆਰਗਨਾਈਜੇਸ਼ਨ ਆਫ ਇੰਡੀਆ ਦੇ ਡਿਪਟੀ ਟੀਮ ਅਫਸਰ

ਹੁਸ਼ਿਆਰਪੁਰ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਨਿਰਮਲ ਸਿੰਘ ਉਰਫ...

Punjab government’s permission trial against Dera Sacha Sauda Gurmeet Ram Rahim Update। sacrilege case | डेरा मुखी राम रहीम की मुश्किलें बढ़ीं: सरकार ने...

डेरामुखी राम रहीम पर ट्रॉयल चलाने की मंजूरी।डेरामुखी...