ਜਲੰਧਰ: ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ। ਜਿਸ ਵਿੱਚ ਮਨਦੀਪ ਕੌਰ ਬਿਲਗਾ ਸੂਬਾਈ ਪ੍ਰਧਾਨ ,ਡੀ ਐਮ ਐਫ ਜ਼ਿਲਾ ਜਲੰਧਰ ਦੇ ਪ੍ਰਧਾਨ ਹਰਿੰਦਰ ਦੁਸਾਂਝ, ਅੰਮ੍ਰਿਤਪਾਲ ਕੌਰ ਨੁੱਸੀ ਜ਼ਿਲਾ ਜਨਰਲ ਸਕੱਤਰ,ਬਲਾਕ ਆਗੂ ਸਰਬਜੀਤ ਕੌਰ ਪਾਸਲਾ, ਚਰਨਜੀਤ ਕੌਰ, ਹਰਜਿੰਦਰ ਕੌਰ ਜਲੰਧਰ,ਪੂਨਮ, ਨਛੱਤਰ ਦੇਵੀ, ਊਸ਼ਾ ਰਾਣੀ, ਨਰੇਸ਼,ਸੀਮਾ ਰਾਣੀ, ਹਰਪ੍ਰੀਤ ਕੌਰ,ਸਵਰਨ ਕੌਰ ਤੋਂ ਇਲਾਵਾ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਪੱਛਮੀ ਬੰਗਾਲ ਵਿਚ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਦੀ ਹੱਤਿਆ ਕਰਨ ਦੀ ਨਿਖੇਧੀ ਕੀਤੀ ਗਈ ਤੇ ਇਸ ਕਾਂਡ ਦੇ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ 14 ਸਤੰਬਰ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਡੈਲਗੇਟ ਅਜਲਾਸ ਦੇ ਲਈ ਡੈਲੀਗੇਟਾਂ ਦੀ ਚੋਣ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਜ਼ਿਲਾ ਅਜਲਾਸ ਵਿਚ ਸ਼ਮੂਲੀਅਤ ਕੀਤੀ ਜਾਵੇਗੀ।ਇਸ ਤੋਂ ਇਲਾਵਾ 27 ਅਕਤੂਬਰ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ ਜਲੰਧਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਦੀ ਤਿਆਰੀ ਲਈ ਸਮੂਹ ਬਲਾਕਾ ਵਿੱਚ ਮੀਟਿੰਗਾਂ ਕਰਕੇ ਵੱਡੀ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਮਹਿਲਾ ਡਾਕਟਰ ਨਾਲ ਬਲਾਤਕਾਰ ਕਾਂਡ ਦੇ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ:DAWFUPਮ
Leave a review
Reviews (0)
This article doesn't have any reviews yet.