July 20, 2024, 12:00 am

ਸ.ਸੁਖਬੀਰ ਸਿੰਘ ਬਾਦਲ ਨੇ ਚੋਣ ਜਿੱਤਾਂ ਦਰਜ ਕਰਨ ’ਤੇ ਖੇਤਰੀ ਪਾਰਟੀਆਂ ਦੇ ਮੁਖੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 10 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਚੰਦਰਬਾਬੂ ਨਾਇਡੂ, ਸ੍ਰੀ ਨਿਤਿਸ਼ ਕੁਮਾਰ, ਕੁਮਾਰੀ ਮਮਤਾ ਬੈਨਰਜੀ, ਸ੍ਰੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਸ੍ਰੀ ਅਖਿਲੇਸ਼ ਯਾਦਵ ਅਤੇ ਹੋਰ ਖੇਤਰੀ ਪਾਰਟੀਆਂ ਦੇ ਮੁਖੀ ਜਿਹਨਾਂ ਨੂੰ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਵੱਡੀਆਂ ਜਿੱਤਾਂ ਮਿਲੀਆਂ ਹਨ, ਨੂੰ ਵਧਾਈ ਦਿੱਤੀ ਹੈ।
ਇਹਨਾਂ ਆਗੂਆਂ ਨੂੰ ਭੇਜੇ ਵਧਾਈ ਪੱਤਰਾਂ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦੇਸ਼ ਵਿਚ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਖਾਸ ਤੌਰ ’ਤੇ ਰਾਜਾਂ ਲਈ ਵਧੇਰੇ ਵਿੱਤੀ ਖੁਦਮੁਖ਼ਤਿਆਰੀ ਪ੍ਰਤੀ ਕਿਸੇ ਵੀ ਪਹਿਲਕਦਮੀ ਦੀ ਡਟਵੀਂ ਹਮਾਇਤ ਕਰਦਾ ਆਇਆ ਹੈ ਤੇ ਕਰਦਾ ਰਹੇਗਾ। ਉਹਨਾਂ ਕਿਹਾ ਕਿ ਇਕ ਖੇਤਰੀ ਤੇ ਪੰਥਕ ਪਾਰਟੀ ਵਜੋਂ ਸਾਨੂੰ ਖੁਸ਼ੀ ਹੈ ਕਿ ਲੋਕਾਂ ਨੇ ਦੇਸ਼ ਵਿਚ ਸੰਘੀ ਢਾਂਚੇ ਦੇ ਹੱਕ ਵਿਚ ਫਤਵਾ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਵਿਚ ਇਸ ਸੋਚ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰ ਰਹੇ ਹਾਂ।
ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਕਿਹਾ ਕਿ ਮੈਂ ਤੇ ਮੇਰੀ ਪਾਰਟੀ ਸਾਡੇ ਮਹਾਨ ਆਗੂ ਪ੍ਰਤੀ ਤੁਹਾਡੇ ਵੱਲੋਂ ਵਰਤੇ ਮਾਣ ਤੇ ਸਨਮਾਨਯੋਗ ਸ਼ਬਦਾਂ ਲਈ ਤੁਹਾਡੇ ਧੰਨਵਾਦੀ ਹਾਂ।

Feedfront Bureau
Feedfront Bureau
media house, movie production, publisher, promoters, advertiser etc.
spot_img

Share post:

Subscribe

Popular

More like this
Related