ਚੋਣ ਨਤੀਜੇ ਅਕਾਲੀ ਦਲ ਨੂੰ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ: ਸ. ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 10 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਉਹਨਾਂ ਨੂੰ ਅਤੇ ਉਹਨਾਂ ਦੀ ਪਾਰਟੀ ਨੂੰ ਪੰਥ, ਪੰਜਾਬ, ਕਿਸਾਨਾਂ ਤੇ ਸਮਾਜ ਦੇ ਹੋਰ ਕਮਜ਼ੋਰ ਤੇ ਪੀੜਤ ਵਰਗਾਂ ਦੀ ਹਮਾਇਤ ਕਰਨ ਦੇ ਏਜੰਡੇ ਤੋਂ ਥਿੜਕਣ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਅਸੀਂ ਪੰਥ ਅਤੇ ਪੰਜਾਬ ਖਾਸ ਤੌਰ ’ਤੇ ਕਿਸਾਨਾਂ ਤੇ ਹੋਰ ਗਰੀਬ ਵਰਗਾਂ ਪ੍ਰਤੀਵਚਨਬੱਧ ਹਾਂ ਤੇ ਚੋਣ ਨਤੀਜੇ ਭਾਵੇਂ ਚੰਗੇ ਹੋਣ ਜਾਂ ਮਾੜੇ, ਅਸੀਂ ਇਹਨਾਂ ਪ੍ਰਤੀ ਵਚਨਬੱਧਤਾ ਤੋਂ ਕਦੇ ਪਿੱਛੇ ਨਹੀਂ ਹਟਾਂਗੇ। ਅਸੀਂ ਹੋਰ ਸਖ਼ਤ ਮਿਹਨਤ ਕਰ ਕੇ ਸਮਾਜ ਦੇ ਪੀੜ ਤੇ ਕਮਜ਼ੋਰ ਵਰਗਾਂ ਲਈ ਆਪਣੀ ਵਚਨਬੱਧਤਾ ਪੂਰੀ ਕਰਾਂਗੇ।
ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਕਿਹਾ ਸੀ ਤੇ ਮੁੜ ਦੁਹਰਾਉਂਦੇ ਹਾਂ ਕਿ ਪਾਰਟੀ ਸਾਡੇ ਲਈ ਸਾਡੇ ਮਹਾਨ ਗੁਰੂ ਸਾਹਿਬਾਨ, ਸੰਤਾਂ ਤੇ ਮਹਾਂਪੁਰਖਾਂ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ ਆਪਣੀ ਵਚਨਬੱਧਤਾ ਪ੍ਰਤੀ ਦ੍ਰਿੜ੍ਹ ਸੰਕਲਪ ਹਾਂ। ਉਹਨਾਂ ਕਿਹਾ ਕਿ ਇਹ ਸੋਚ ਤੇ ਸਾਡੀ ਵਚਨਬੱਧਤਾ ਇਸ ਗੱਲ ਦੀ ਗੁਲਾਮ ਨਹੀਂ ਹੈ ਕਿ ਅਸੀਂ ਚੋਣਾਂ ਵਿਚ ਜਿੱਤਦੇ ਹਾਂ ਜਾਂ ਹਾਰਦੇ ਹਾਂ। ਉਹਨਾਂ ਕਿਹਾ ਕਿ ਵੱਡੀਆਂ-ਵੱਡੀਆਂ ਜਿੱਤਾਂ ਵੀ ਵੇਖੀਆਂ ਹਨ ਤੇ ਵੱਡੀਆਂ-ਵੱਡੀਆਂ ਚੁਣੌਤੀਆਂ ਦਾ ਵੀ ਸਾਹਮਣਾ ਕੀਤਾ ਹੈ ਪਰ ਇਸ ਨਾਲ ਕਦੇ ਵੀ ਸਾਡੀ ਸਾਡੇ ਆਦਰਸ਼ਾਂ ਪ੍ਰਤੀ ਵਚਨਬੱਧਤਾ ਪ੍ਰਭਾਵਿਤ ਨਹੀਂ ਹੋਈ। ਅਸੀਂ ਰਾਜਨੀਤੀ ਤੋਂ ਉਪਰ ਉਠ ਕੇ ਭਾਵੇਂ ਜਿੱਤ ਹੋਵੇ ਜਾਂ ਹਾਰ, ਆਪਣੇ ਆਦਰਸ਼ਾਂ ਪ੍ਰਤੀ ਵਚਨਬੱਧ ਹਾਂ।
ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਅਤੇ ਉਹ ਨਾ ਸਿਰਫ ਲੋਕਾਂ ਦਾ ਫਤਵਾ ਖਿੜੇ ਮੱਥੇ ਪ੍ਰਵਾਨ ਕਰਦੇ ਹਨ ਬਲਕਿ ਇਸਦਾ ਦਿਲੋਂ ਸਤਿਕਾਰ ਵੀ ਕਰਦੇ ਹਨ।
ਉਹਨਾਂ ਕਿਹਾ ਕਿ ਇਕ ਵਿਅਕਤੀ ਵਜੋਂ ਮੈਂ ਹਮੇਸ਼ਾ ਖੁੱਲ੍ਹੇ ਮਨ ਨਾਲ ਲੋਕਾਂ ਦੇ ਫਤਵੇ ਪ੍ਰਤੀ ਨਿਮਰਤਾ ਨਾਲ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ। ਉਹਨਾਂ ਕਿਹਾ ਕਿ ਸਵੈ ਪੜਚੋਲ ਸਾਡੇ ਵਾਂਗੂ ਕਿਸੇ ਵੀ ਸਿਆਸੀ ਪਾਰਟੀ ਲਈ ਜ਼ਿੰਮੇਵਾਰੀ ਪ੍ਰਤੀ ਕੁਦਰਤੀ ਹੈ ਅਤੇ ਅਸੀਂ ਲੋਕਾਂ ਦੇ ਮਨਾਂ ਰਾਹੀਂ ਨਿਰੰਤਰ ਸਵੈ ਪੜਚੋਲ ਕਰਦੇ ਹਾਂ ਤੇ ਆਪਣੀ ਸਮੀਖਿਆ ਕਰਦੇ ਹਾਂ ਤੇ ਆਪਣੇ ਆਪ ਵਿਚ ਸੁਧਾਰ ਦੇ ਯਤਨ ਕਰਦੇ ਹਾਂ ਤਾਂ ਜੋ ਅਸੀਂ ਲੋਕਾਂ ਦੇ ਪਿਆਰ ਤੇ ਸਤਿਕਾਰ ਦੇ ਪਾਤਰ ਬਣ ਸਕੀਏ।

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਵਾਲਮੀਕ ਮਜਬੀ ਸਿੱਖ ਭਾਈਚਾਰੇ ਨੇ 2027ਦੀਆ ਵਿਧਾਨ ਸਭਾ ਇਲੈਕਸ਼ਨ ਵਿੱਚ ਟਿੱਕਟ ਦੀ ਕੀਤੀ ਮੰਗ

ਫਿਰੋਜ਼ਪੁਰ: ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਰਾਏਵੀਰ ਸਿੰਘ ਕਚੂਰਾਨੇਂ...

राष्ट्रीय अभियंता दिवस पर पंजाब वि वि में पौधारोपण

राष्ट्रीय अभियंता दिवस के अवसर पर जय मधुसूदन जय...

ਨੱਚਦੇ ਭਗਤ ਪਿਆਰੇ ਅੱਜ ਕੱਲ ਚਰਚਾ ਵਿੱਚ

ਪ੍ਰੈਸ ਨਾਲ ਗੱਲ ਕਰਦਿਆਂ ਹੋਇਆਂ ਸਿੰਗਰ ਜਸਵੰਤ ਕੋਟਲਾ ਨੇ...