ਸਤਲੁਜ ‘ਚ ਡੁੱਬੇ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ, 3 ਦਿਨ ਪਹਿਲਾਂ ਨਹਾਉਂਦੇ ਡੁੱਬੇ ਸਨ 5 ਨੌਜਵਾਨ

Youth Drowned Satluj river : 3 ਦਿਨ ਪਹਿਲਾਂ ਲੁਧਿਆਣਾ ਦੇ ਕਾਸਬਾਦ ਪਿੰਡ ਨਜ਼ਦੀਕ ਸਤਲੁਜ ਦਰਿਆ ਵਿੱਚ ਡੁੱਬੇ 5 ਨੌਜਵਾਨਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ। ਸਾਰੇ ਨੌਜਵਾਨਾਂ ਦੀ ਉਮਰ 18 ਤੋਂ 19 ਸਾਲ ਹੈ।

ਦੱਸ ਦਈਏ ਕਿ ਲੁਧਿਆਣਾ ਦੇ ਕਾਸਾਬਾਦ ਪਿੰਡ ਨੇੜੇ ਸਤਲੁਜ ਦਰਿਆ ਕੰਢੇ ਨੌਜਵਾਨਾਂ ਦੇ ਕੁੱਝ ਗਰੁੱਪ ਛੁੱਟੀ ਹੋਣ ਕਾਰਨ ਨਹਾਉਣ ਲਈ ਆਏ ਸਨ।ਇਸ ਦੌਰਾਨ ਇੱਕ ਗਰੁੱਪ ਦੇ 6 ਦੋਸਤਾਂ ਵਿਚੋਂ ਪਾਣੀ ਦੇ ਵਹਾਅ ਕਾਰਨ 4 ਨੌਜਵਾਨ ਡੁੱਬ ਗਏ ਸਨ। ਇਸਦੇ ਨਾਲ ਹੀ ਇੱਕ ਹੋਰ ਗਰੁੱਪ ਵਿਚੋਂ ਇੱਕ ਨੌਜਵਾਨ ਡੁੱਬ ਗਿਆ ਸੀ। ਇਨ੍ਹਾਂ ਨੌਜਵਾਨਾਂ ਨੂੰ ਲੱਭਣ ਲਈ ਗੋਤਾਖੋਰਾਂ ਵੱਲੋਂ 3 ਦਿਨ ਤੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਸਨ।

ਲੰਘੇ ਦਿਨ ਗੋਤਾਖੋਰਾਂ ਨੂੰ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਗਈਆਂ ਸਨ ਅਤੇ ਅੱਜ ਬਾਕੀ 3 ਨੌਜਵਾਨਾਂ ਦੀਆਂ ਲਾਸ਼ਾਂ ਵੀ ਬਰਾਮਦ ਹੋ ਗਈਆਂ ਹਨ। ਨੌਜਵਾਨਾਂ ਦੀ ਪਛਾਣ ਸ਼ਮੀ, ਜ਼ਹੀਰ ਹੇਸਾਨ, ਆਰ.ਐਨ. ਸ਼ਰਮਾ ਅਤੇ ਮੀਜਬਾਉਲ ਵੱਜੋਂ ਹੋਈ ਹੈ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।

https://www.ptcnews.tv/news-in-punjabi/ludhiana-news-bodies-of-5-drowned-youths-found-in-sutlej-river-4391954

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...