Punjab News: 10 ਜਨਵਰੀ ਤੋਂ ਮਰਚੈਂਟ ਨੇਵੀ ਵਿਚ ਨੌਕਰੀ ’ਤੇ ਗਿਆ ਹਰਜੋਤ ਸਿੰਘ (30) ਲਾਪਤਾ ਹੈ। ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿਚ ਹੈ ਅਤੇ ਇਸ ਸਬੰਧੀ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਅਪੀਲ ਕਰ ਰਿਹਾ ਹੈ ਪਰ ਅੱਜ ਤੱਕ ਕੋਈ ਸੁਣਵਾਈ ਨਹੀਂ ਹੋਈ। ਪੀੜਤ ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਭਾਲ ਕਰਕੇ ਘਰ ਭੇਜਿਆ ਜਾਵੇ।
ਕੁਲਦੀਪ ਸਿੰਘ ਅਤੇ ਉਸ ਦੀ ਪਤਨੀ ਜਸਬੀਰ ਕੌਰ ਵਾਸੀ ਮਹਾਂ ਸਿੰਘ ਰੋਡ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਜੋਤ ਸਿੰਘ ਤਿੰਨ ਸਾਲ ਪਹਿਲਾਂ ਮਰਚੈਂਟ ਨੇਵੀ ਵਿਚ ਭਰਤੀ ਹੋਇਆ ਸੀ। ਉਸ ਨੇ ਤਿੰਨ ਸਾਲ ਮਰਚੈਂਟ ਨੇਵੀ ਵਿਚ ਕੰਮ ਕੀਤਾ ਅਤੇ ਫਿਰ ਥਰਡ ਅਫਸਰ ਵਜੋਂ ਤਾਇਨਾਤ ਕੀਤਾ ਗਿਆ ਪਰ ਪਿਛਲੇ ਸਾਲ ਉਸ ਦੇ ਕੰਮ ਨੂੰ ਦੇਖਦੇ ਹੋਏ ਵਿਭਾਗ ਨੇ ਉਸ ਨੂੰ ਸੈਕਿੰਡ ਅਫਸਰ ਬਣਾ ਦਿੱਤਾ ਸੀ। ਲਗਾਤਾਰ ਛੇ ਮਹੀਨੇ ਡਿਊਟੀ ਕਰਨ ਤੋਂ ਬਾਅਦ ਦਸੰਬਰ ਦੇ ਮਹੀਨੇ ਘਰ ਪਹੁੰਚਿਆ ਸੀ ਪਰ ਅਧਿਕਾਰੀਆਂ ਨੇ ਉਸ ਨੂੰ ਦੁਬਾਰਾ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ।
ਇਸ ਸਬੰਧੀ ਹਰਜੋਤ ਸਿੰਘ ਨੇ ਸਾਰੇ ਵੇਰਵੇ ਆਪਣੇ ਉੱਚ ਅਧਿਕਾਰੀਆਂ ਨੂੰ ਭੇਜ ਕੇ ਛੁੱਟੀ ਲਈ ਅਰਜ਼ੀ ਦਿੱਤੀ ਪਰ ਵਿਭਾਗ ਵੱਲੋਂ ਵਾਰ-ਵਾਰ ਬੁਲਾਉਣ ‘ਤੇ ਹਰਜੋਤ ਸਿੰਘ 10 ਜਨਵਰੀ ਨੂੰ ਅੰਮ੍ਰਿਤਸਰ ਤੋਂ ਚੇਨਈ ਸ਼ਿਪ ਲਈ ਰਵਾਨਾ ਹੋ ਗਿਆ। ਅਧਿਕਾਰੀਆਂ ਨੇ ਉਸ ਨੂੰ ਚੇਨਈ ਜਹਾਜ਼ ਵਿਚ ਰਵਾਨਾ ਹੋਣ ਦੇ ਹੁਕਮ ਦਿੱਤੇ ਸਨ ਪਰ ਅੱਜ ਤੱਕ ਉਸ ਦੇ ਲੜਕੇ ਦਾ ਕਿਧਰੇ ਪਤਾ ਨਹੀਂ ਲੱਗਾ। ਉਸ ਦਾ ਮੋਬਾਈਲ ਬੰਦ ਹੈ ਅਤੇ ਸਬੰਧਤ ਵਿਭਾਗ ਵੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਰਿਹਾ।
https://www.ptcnews.tv//young-man-who-joined-the-merchant-navy-has-been-missing-for-six-months-4392632
Source link