Amritpal Singh oath: 18ਵੀਂ ਲੋਕ ਸਭਾ ਸੈਸ਼ਨ ਦਾ ਪਹਿਲਾ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਭਲਕੇ ਪੰਜਾਬ ਦੇ ਸਾਰੇ ਸਾਂਸਦਾਂ ਨੂੰ ਸਹੁੰ ਚੁਕਾਈ ਜਾਵੇਗੀ।
ਇਸ ਸਬੰਧੀ ਲਿਸਟ ਵੀ ਜਾਰੀ ਕੀਤੀ ਗਈ ਹੈ ਜਿਸ ’ਚ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅੰਮ੍ਰਿਤਪਾਲ ਸਿੰਘ ਦਾ ਵੀ ਨਾਂ ਸ਼ਾਮਲ ਹੈ। ਪਰ ਹੁਣ ਤਾਜ਼ਾ ਜਾਣਕਾਰੀ ਇਹ ਹਾਸਿਲ ਹੋਈ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਬਤੌਰ ਐਮਪੀ ਸਹੁੰ ਚੁੱਕਣ ਲਈ ਦਿੱਲੀ ਜਾਣ ਸਬੰਧੀ ਅਜੇ ਤੱਕ ਕੋਈ ਆਗਿਆ ਨਹੀਂ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਦਿੱਤੀ ਹੈ। ਜਿਨ੍ਹਾਂ ਨੇ ਅੱਜ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਇਨ੍ਹਾਂ ਹੀ ਨਹੀਂ ਇਸ ਸਬੰਧੀ ਨਾ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਕੋਈ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ਕਾਰਨ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕੇ ਜਾਣ ’ਤੇ ਸ਼ਸ਼ੋਪੰਜ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗ ਨੂੰ ਲੈ ਕੇ ਵਧਿਆ ਵਿਵਾਦ: ਲੜਕੀ ਨੂੰ ਗ੍ਰਿਫ਼ਤਾਰ ਕਰਨ ਦੀ ਉੱਠੀ ਮੰਗ
https://www.ptcnews.tv/news-in-punjabi/amritpal-singh-has-not-yet-received-permission-to-go-to-delhi-to-take-oath-as-another-mp-said-wife-kirandeep-kaur-4392707
Source link