Punjab MPs Oath Ceremony: ਅੱਜ ਪੰਜਾਬ ਦੇ 13 ਸੰਸਦ ਮੈਂਬਰ ਚੁੱਕਣਗੇ ਸਹੁੰ, ਕੀ ਜੇਲ੍ਹ ‘ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ?
P

Punjab MPs Oath Ceremony: 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ। ਅੱਜ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁੱਕਣਗੇ। 25 ਜੂਨ ਨੂੰ ਪੰਜਾਬ ਦੇ 13 ਸੰਸਦ ਮੈਂਬਰ ਵੀ ਸਹੁੰ ਚੁੱਕਣਗੇ। ਇਨ੍ਹਾਂ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਪੰਜਾਬ ਤੋਂ ਨਵੇਂ ਚੁਣੇ ਗਏ ਅੰਮ੍ਰਿਤਪਾਲ ਦਾ ਨਾਂ ਵੀ ਸ਼ਾਮਲ ਹੈ। ਸਪੀਕਰ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਸਹੁੰ ਚੁੱਕਣ ਲਈ 12:00 ਤੋਂ 1:00 ਤੱਕ ਦਾ ਸਮਾਂ ਵੀ ਦਿੱਤਾ ਗਿਆ ਸੀ।

ਇਹ ਚੁੱਕਣਗੇ ਸਹੁੰ

ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਗੁਰਜੀਤ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਧਰਮਵੀਰ ਗਾਂਧੀ, ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਤੇ ਅੰਮ੍ਰਿਤਪਾਲ ਸਿੰਘ।

ਪਰ ਇਹ ਸਵਾਲ ਹਰ ਕਿਸੇ ਦੇ ਦਿਮਾਗ ਵਿੱਚ ਹੈ ਕਿ ਕੀ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਜੇਲ੍ਹ ਤੋਂ ਬਾਹਰ ਆਉਣਗੇ ਜਾਂ ਨਹੀਂ।

ਕੀ ਅੰਮ੍ਰਿਤਪਾਲ ਵੀ ਜਾਣਗੇ ਸਹੁੰ ਚੁੱਕਣ ?

ਪੰਜਾਬ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਦੀ ਸੂਚੀ ਵਿੱਚ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ, ਜੋ ਖਡੂਰ ਸਾਹਿਬ ਸੀਟ ਤੋਂ ਜਿੱਤੇ ਸਨ।

ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨੌਂ ਸਾਥੀਆਂ ਦੀ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਨਜ਼ਰਬੰਦੀ ਵਿੱਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਪਰ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਦੀ ਲੀਸਟ ’ਚ ਨਾਂ ਸ਼ਾਮਲ ਹੈ।

ਜੇਲ੍ਹ ’ਚ ਬੰਦ ਹਨ ਅੰਮ੍ਰਿਤਪਾਲ ਸਿੰਘ

ਇਸ ਦੌਰਾਨ ਉਸ ਦੇ ਪਿਤਾ ਤਰਸੇਮ ਸਿੰਘ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਨੇ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ ਕਿ ਅੰਮ੍ਰਿਤਪਾਲ ਸਹੁੰ ਚੁੱਕ ਸਕਣਗੇ ਜਾਂ ਨਹੀਂ। ਬੀਤੇ ਦਿਨ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਨੇ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਤੇ ਜੇਲ੍ਹ ਪ੍ਰਸ਼ਾਸਨ ਨੂੰ ਕੋਈ ਜਾਣਕਾਰੀ ਨਹੀਂ ਹੈ।

ਦੱਸ ਦਈਏ ਕਿ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਤੋਂ ਬਾਅਦ, ਅਗਲਾ ਮਹੱਤਵਪੂਰਨ ਕਦਮ ਨਵੇਂ ਲੋਕ ਸਭਾ ਸਪੀਕਰ ਦੀ ਚੋਣ ਹੋਵੇਗੀ, ਜੋ ਭਾਰਤ ਦੇ ਸੰਸਦ ਦੇ ਹੇਠਲੇ ਸਦਨ ਦੇ ਕੰਮਕਾਜ ਵਿੱਚ ਇੱਕ ਮਹੱਤਵਪੂਰਨ ਸਥਿਤੀ ਹੈ।

18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 24 ਜੂਨ ਤੋਂ ਸ਼ੁਰੂ ਹੋਇਆ ਹੈ ਅਤੇ 3 ਜੁਲਾਈ ਨੂੰ ਸਮਾਪਤ ਹੋਵੇਗਾ। ਰਾਜ ਸਭਾ ਦਾ 264ਵਾਂ ਸੈਸ਼ਨ ਵੀ 27 ਜੂਨ ਨੂੰ ਸ਼ੁਰੂ ਹੋਵੇਗਾ ਅਤੇ 3 ਜੁਲਾਈ ਨੂੰ ਸਮਾਪਤ ਹੋਵੇਗਾ।

https://www.ptcnews.tv/news-in-punjabi/punjab-mps-oath-ceremon-newly-elected-members-of-lok-sabha-from-punjab-to-take-oath-today-4392748

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...