Nihang Singh Murder: ਬਰਨਾਲਾ ’ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਥਪਥ ਮਿਲੀ ਲਾਸ਼
N

Nihang Singh Murder: ਪੰਜਾਬ ’ਚ ਕਤਲ, ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਰ ਪੰਜਾਬ ਪੁਲਿਸ ਹੱਥ ’ਤੇ ਹੱਥ ਧਰ ਕੇ ਬੈਠੀ ਹੋਈ ਹੈ। ਜਿਸ ਕਰਕੇ ਪੁਲਿਸ ਦੀ ਕਾਰਵਾਈ ਤੋਂ ਬੇਖੌਫ ਲੁਟੇਰਿਆਂ ਤੇ ਕਾਤਲਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਪਿੰਡ ਕਾਹਨੇਕੇ ਵਿਖੇ ਨਿਹੰਗ ਸਿੰਘ ਦਾ ਅਣਪਛਾਤੇ ਹਮਲਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਨਿਹੰਗ ਸਿੰਘ ਦੀ ਘਰ ਦੇ ਅੰਦਰੋਂ ਖੂਨ ਨਾਲ ਲੱਥਪਥ ਲਾਸ਼ ਮਿਲੀ।

ਮਿਲੀ ਜਾਣਕਾਰੀ ਮੁਤਾਬਿਕ ਨਿਹੰਗ ਸਿੰਘ ਪਿਛਲੇ 25 ਸਾਲਾਂ ਤੋਂ ਘਰ ’ਚ ਇੱਕਲਾ ਰਹਿ ਰਿਹਾ ਸੀ। ਅਣਪਛਾਤੇ ਲੋਕਾਂ ਨੇ ਮੂੰਹ ਅਤੇ ਗਰਦਨ ’ਤੇ ਵਾਰ ਕਰ ਕੀਤਾ ਗਿਆ। ਘਟਨਾ ਦਾ ਪਤਾ ਸੋਮਵਾਰ ਸਵੇਰੇ ਪਿੰਡ ਵਾਸੀਆਂ ਨੂੰ ਲੱਗਾ। ਪਿੰਡ ਵਾਸੀਆਂ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੂੰ ਘਰ ਦੇ ਅੰਦਰ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਪੁਲਿਸ ਨੇ ਘਰ ਦੇ ਅੰਦਰ ਅਤੇ ਬਾਹਰ ਜਾਂਚ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਚਿਹਰੇ ਅਤੇ ਗਰਦਨ ‘ਤੇ ਕਈ ਵਾਰ ਚਾਕੂ ਮਾਰੇ ਗਏ ਸਨ।

ਪੁਲਿਸ ਨੇ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ। ਫੋਰੈਂਸਿਕ ਟੀਮ ਵੀ ਮੌਕੇ ਤੋਂ ਸਬੂਤ ਇਕੱਠੇ ਕਰ ਰਹੀ ਹੈ। ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Rains : ਪੰਜਾਬ ‘ਚ ਮਾਨਸੂਨ ਹੋਇਆ ਤੇਜ਼, ਕਈ ਥਾਵਾਂ ‘ਤੇ ਮੀਂਹ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

https://www.ptcnews.tv/news-in-punjabi/nihang-murder-attacked-with-sharp-weapon-on-face-neck-barnala-4393170

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...