Weather Update: ਮਾਨਸੂਨ ਦੀ ਰਫ਼ਤਾਰ ਹੋਈ ਮੱਠੀ, ਜਾਣੋ ਹੁਣ ਕਦੋਂ ਪਵੇਗਾ ਮੀਂਹ
W

Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਵੱਲੋਂ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਤ ਅਜਿਹੇ ਹਨ ਕਿ ਆਉਣ ਵਾਲੇ ਦੋ ਦਿਨਾਂ ‘ਚ ਵਾਯੂਮੰਡਲ ‘ਚ ਨਮੀ ਵਧ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ। ਪਰ 11 ਜੁਲਾਈ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

11 ਤੇ 12 ਜੁਲਾਈ ਨੂੰ ਮੀਂਹ ਦਾ ਅਲਰਟ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਸੂਬੇ ਵਿੱਚ 11 ਅਤੇ 12 ਜੁਲਾਈ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। 11 ਜੁਲਾਈ ਨੂੰ ਕੁਝ ਥਾਵਾਂ ‘ਤੇ ਅਤੇ 12 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਪਵੇਗਾ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ 85 ਤੋਂ 100 ਤੱਕ ਪਹੁੰਚ ਗਿਆ ਹੈ। ਸੋਮਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਵਧ ਗਈ ਅਤੇ ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਆਉਣ ਵਾਲੇ ਦੋ ਦਿਨ ਵੀ ਇਸੇ ਤਰ੍ਹਾਂ ਰਹਿਣ ਦੀ ਉਮੀਦ ਹੈ।

ਹਰਿਆਣਾ ਦਾ ਮੌਸਮ

ਹਵਾ ਦੀ ਦਿਸ਼ਾ ਬਦਲਣ ਕਾਰਨ ਹਰਿਆਣਾ ਵਿੱਚ ਮਾਨਸੂਨ ਸੁਸਤ ਹੋ ਗਿਆ ਹੈ। ਅੱਜ ਸੂਬੇ ਦੇ 4 ਜ਼ਿਲਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਧੇਗਾ। 12 ਜੁਲਾਈ ਤੱਕ ਮਾਨਸੂਨ ਦੀਆਂ ਗਤੀਵਿਧੀਆਂ ‘ਚ ਕਮੀ ਆਉਣ ਦੀ ਸੰਭਾਵਨਾ ਕਾਰਨ ਗਰਮੀ ਅਤੇ ਨਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਇਸ ਦਾ ਕਾਰਨ ਹਵਾਵਾਂ ਦੀ ਦਿਸ਼ਾ ਬਦਲਣਾ ਹੈ।

ਦਿੱਲੀ ਦਾ ਮੌਸਮ

ਦਿੱਲੀ-ਐੱਨਸੀਆਰ ‘ਚ ਸੋਮਵਾਰ ਨੂੰ ਹੋਈ ਬਾਰਿਸ਼ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਹਲਕੀ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਚਾਰ ਡਿਗਰੀ ਹੇਠਾਂ ਆ ਗਿਆ ਹੈ। ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਤੁਰੰਤ ਰਾਹਤ ਮਿਲੀ ਹੈ। ਇਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਮੰਗਲਵਾਰ ਯਾਨੀ ਅੱਜ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਲਈ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਅਸਮਾਨ ਹਲਕੀ ਬੱਦਲਵਾਈ ਰਹੇਗੀ। ਇਸ ਨਾਲ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।

https://www.ptcnews.tv/news-in-punjabi/monsoon-slows-down-in-punjab-and-haryana-rain-may-fall-on-july-11-and-12-4393549

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

Allergy due to lotion ordered on the basis of advice on social media, face spoiled due to cream for freckles | सोशल मीडिया पर...

आजकल सोशल मीडिया पर स्किन और हेयर केयर...