MP Amritpal Singh ਦੀ ਪਟੀਸ਼ਨ ’ਚ ਪਾਈਆਂ ਗਈਆਂ ਖਾਮੀਆਂ; ਹੁਣ 31 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ, NSA ਦੀ ਮਿਆਦ ਵਧਾਉਣ ਦਾ ਹੈ ਮਾਮਲਾ
M

MP Amritpal Singh : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਹਾਈਕੋਰਟ ਨੇ ਸੁਣਵਾਈ ਨੂੰ 31 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ’ਚ ਕਈ ਤਕਨੀਕੀ ਖਾਮੀਆਂ ਦੇ ਕਾਰਨ ਸੁਣਵਾਈ ਨੂੰ ਮੁਲਤਵੀ ਕੀਤਾ ਗਿਆ ਹੈ।

ਦੱਸ ਦਈਏ ਕਿ ਪਟੀਸ਼ਨ ’ਚ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਦੀ ਉਸਰ ਸਹੀ ਨਹੀਂ ਲਿਖੀ ਗਈ ਸੀ ਅਤੇ ਪਤਾ ਵੀ ਸਹੀ ਨਹੀਂ ਸੀ। ਇਸ ’ਤੇ ਸਰਕਾਰੀ ਵਕੀਲ ਵੱਲੋਂ ਸਵਾਲ ਚੁੱਕੇ ਗਏ ਜਿਸ ਤੋਂ ਬਾਅਦ ਸੁਣਵਾਈ ਨੂੰ ਪਰਸੋਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਨਾਲ ਹੀ ਸਭ ਕੁਝ ਠੀਕ ਕਰਨ ਲਈ ਵੀ ਕਿਹਾ ਗਿਆ ਹੈ। ਪਟੀਸ਼ਨ ’ਚ ਸਭ ਕੁਝ ਠੀਕ ਹੋਣ ਤੋਂ ਬਾਅਦ ਹੀ ਅਗਲੀ ਸੁਣਵਾਈ ਪਰਸੋਂ ਨੂੰ ਹੋਵੇਗੀ।

ਦਰਅਸਲ ਖਡੂਰ ਸਾਹਿਬ ਤੋਂ ਸਾਂਸਦ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਉਪਰ ਲੱਗੇ ਐਨਐਸਏ ਖਿਲਾਫ਼ ਹਾਈਕੋਰਟ ‘ਚ ਪਹੁੰਚ ਕੀਤੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਉਪਰ ਪੰਜਾਬ ਸਰਕਾਰ ਨੇ ਦੂਜੀ ਵਾਰ ਐਨਐਸਏ ਲਗਾਉਣ ਲਈ ਜਿਹੜੇ ਕਾਰਨ ਦੱਸੇ ਹਨ, ਉਹ ਗਲਤ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਮੈਂਬਰ ਪਾਰਲੀਮੈਂਟ ਦੀ ਚੋਣ ਵੀ ਜਿੱਤ ਚੁੱਕੇ ਹਨ, ਜਿਸ ਲਈ ਐਨਐਸਏ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਫਿਲਹਾਲ ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਨ੍ਹਾਂ ਉਪਰ ਪੰਜਾਬ ਸਰਕਾਰ ਵੱਲੋਂ ਐਨਐਸਏ ਲਗਾਇਆ ਹੈ ਜਿਸਨੂੰ ਇਕ ਸਾਲ ਦੇ ਲਈ ਹੋਰ ਵਧਾ ਦਿੱਤਾ ਗਿਆ ਹੈ। ਜੀ ਹਾਂ ਪੰਜਾਬ ਸਰਕਾਰ ਨੇ 3 ਜੂਨ ਨੂੰ ਚਿੱਠੀ ਜਾਰੀ ਕਰਕੇ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ 9 ਸਾਥੀਆਂ ’ਤੇ ਲੱਗੀ ਐਨਐਸਏ ’ਚ ਵਾਧਾ ਕਰ ਦਿੱਤਾ ਸੀ। ਹੁਣ ਇਸ ਦੀ ਮਿਆਦ 23 ਅਪ੍ਰੈਲ 2025 ਤੱਕ ਹੈ।

ਇਹ ਵੀ ਪੜ੍ਹੋ: Punjab vs Centre : Aam Aadmi Clinic ਦਾ ਨਾਂਅ ਬਦਲਣ ਦੇ ਹੁਕਮ ’ਤੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਵਧੀ ਤਰਕਾਰ, ਹੁਕਮਾਂ ਨੂੰ SC ’ਚ ਚੁਣੌਤੀ ਦੇਣ ਦੀ ਤਿਆਰੀ ’ਚ AAP

https://www.ptcnews.tv/news-in-punjabi/many-flaws-in-the-petition-of-mp-amritpal-singh-case-will-be-heard-on-july-31-in-high-court-4394858

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

10 महीने के बच्चे पर गर्म तेल डाला

लुधियाना में कल रात एक 10 महीने के बच्चे...

लुधियाना के व्यक्ति की जीभ काटने का मामला

लुधियाना के शेरपुर चौक के पास एक मामला सामने...

सोलो नैक्स प्रोडक्शन और स्टूडियो फीडफ्रंट की नई फिल्म फौत-नरबाड़ी की शूटिंग का शुभ आरंभ

नकोदर, पंजाब – सोलो नैक्स प्रोडक्शन और स्टूडियो फीडफ्रंट...

चंडीगढ़ ट्रांसपोर्ट चुनाव में पवन शर्मा की हुई प्रचंड बहुमत से हुई जीत

चंडीगढ़ ट्रांसपोर्ट एसोसिएशन के चुनाव में प्रधान श्री जसवीर...