ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਵੀਜ਼ਾ ਜਾਰੀ ਕਰੇ- ਐਡਵੋਕੇਟ ਧਾਮੀ

ਅੰਮ੍ਰਿਤਸਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ।

ਰਾਏ ਬੁਲਾਰ ਜੀ ਦੇ ਵੰਸ਼ਜ ਰਾਏ ਮੁਹੰਮਦ ਸਲੀਮ ਭੱਟੀ ਸਮੇਤ ਚਾਰ ਪਰਿਵਾਰਾਂ ਨੂੰ ਭੇਜੇ ਗਏ ਸੱਦਾ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਇਸ ਸਾਲ 15 ਨਵੰਬਰ 2024 ਨੂੰ ਸ੍ਰੀ ਅੰਮ੍ਰਿਤਸਰ, ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ, ਦਿੱਲੀ, ਨਾਨਕਮੱਤਾ (ਉਤਰਾਖੰਡ) ਵਿਖੇ ਸਥਿਤ ਕਈ ਗੁਰਧਾਮਾਂ ਉੱਤੇ ਮਨਾਇਆ ਜਾ ਰਿਹਾ ਹੈ, ਇਸ ਲਈ ਰਾਏ ਬੁਲਾਰ ਜੀ ਦੇ ਵੰਸ਼ਜ ਪਰਿਵਾਰ 1 ਤੋਂ 30 ਨਵੰਬਰ 2024 ਦੇ ਵਿਚਕਾਰ ਭਾਰਤ ਆ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਪਰਿਵਾਰਾਂ ਦੇ ਭਾਰਤ ਪਹੁੰਚਣ ਉੱਤੇ ਉਨ੍ਹਾਂ ਦੀ ਰਿਹਾਇਸ਼ ਅਤੇ ਯਾਤਰਾ ਦੇ ਸਾਰੇ ਖਰਚੇ ਦਾ ਪ੍ਰਬੰਧ ਕਰਨ ਦੀ ਵੀ ਗੱਲ ਆਖੀ ਹੈ।

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਵੀਜ਼ੇ ਜਾਰੀ ਕਰਕੇ ਭਾਰਤ ਆਉਣ ਦੀ ਇਜ਼ਾਜਤ ਦੇਵੇ ਤਾਂ ਜੋ ਉਹ ਇੱਧਰ ਆ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋ ਸਕਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਏ ਗਈ ਰਾਏ ਬੁਲਾਰ ਜੀ ਦੀ ਤਸਵੀਰ ਨੂੰ ਯਾਦਗਾਰ ਵਜੋਂ ਨਿਹਾਰ ਸਕਣ। ਉਨ੍ਹਾਂ ਕਿਹਾ ਕਿ ਰਾਏ ਬੁਲਾਰ ਜੀ ਦੇ ਪਰਿਵਾਰ ਦਾ ਸਿੱਖਾਂ ਨਾਲ ਆਪਸੀ ਸਤਿਕਾਰ ਵਾਲਾ ਰਿਸ਼ਤਾ ਹੈ ਕਿਉਂਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਵਜੋਂ ਰਾਏ ਬੁਲਾਰ ਜੀ ਦਾ ਇਤਿਹਾਸ ਅੰਦਰ ਸਥਾਨ ਮਹੱਤਵਪੂਰਨ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਸੱਦਾ ਪੱਤਰ ਦੇਣ ਅਤੇ ਸਰਕਾਰ ਨੂੰ ਲਿਖਣ ਦੇ ਬਾਵਜੂਦ ਵੀ ਇਨ੍ਹਾਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ ਸੀ ਅਤੇ ਹੁਣ ਸਰਕਾਰ ਨੂੰ ਇਸ ਉੱਤੇ ਸੰਜੀਦਗੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਲ 2022 ਵਿੱਚ ਜਦੋਂ ਰਾਏ ਬੁਲਾਰ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ ਸੀ ਤਾਂ ਉਸ ਵਕਤ ਵੀ ਸ਼੍ਰੋਮਣੀ ਕਮੇਟੀ ਨੇ ਪਰਿਵਾਰ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ ਸੀ ਪਰ ਭਾਰਤੀ ਵੀਜ਼ੇ ਨਾਲ ਮਿਲਣ ਕਰਕੇ ਉਹ ਆ ਨਹੀਂ ਸਕੇ ਸਨ। ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕੇ ਸਰਕਾਰ ਇਸ ਵਾਰ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਲਈ ਵੀਜ਼ੇ ਜਾਰੀ ਕਰਕੇ ਸਿੱਖਾਂ ਭਾਵਨਾਵਾਂ ਦੀ ਕਦਰ ਕਰੇਗੀ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪਿਤਾ ਮਹਿਤਾ ਕਲਿਆਨ ਦਾਸ ਜੀ ਰਾਏ ਬੁਲਾਰ ਜੀ ਦੇ ਕੋਲ ਨੌਕਰੀ ਕਰਦੇ ਸਨ। ਰਾਏ ਬੁਲਾਰ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਸਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਗੁਰੂ ਸਾਹਿਬ ਅੰਦਰ ਰੱਬੀ ਜੋਤ ਦੀ ਪਛਾਣ ਕਰ ਲਈ ਸੀ। ਰਾਏ ਬੁਲਾਰ ਜੀ ਨੇ ਆਪਣੀ ਜਾਇਦਾਦ ਵਿੱਚੋਂ ਹਜ਼ਾਰਾਂ ਏਕੜ ਥਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਕਰ ਦਿੱਤੀ ਸੀ, ਜੋ ਕਿ ਇਸ ਸਮੇਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਂ ਹੈ।

https://www.ptcnews.tv/news-in-punjabi/the-government-should-issue-visas-to-the-descendants-of-rai-bular-ji-on-the-occasion-of-guru-nanak-dev-ji-prakash-gurpurab—advocate-dhami-4394902

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...