ਸ਼ਰਾਬੀ ਡਰਾਈਵਰ ਨੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਕੰਧ ‘ਚ ਮਾਰਿਆ, ਪਿੰਡ ਵਾਸੀਆਂ ਨੇ ਡਰਾਈਵਰ ਦੀ ਕੀਤੀ ਕੁੱਟਮਾਰ

Punjab News: ਜਗਰਾਓਂ ‘ਚ ਸ਼ੁੱਕਰਵਾਰ ਨੂੰ ਇਕ ਪ੍ਰਾਈਵੇਟ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਦੇ ਨਸ਼ੇ ‘ਚ ਸਕੂਲ ਬੱਸ ਨੂੰ ਕੰਧ ਨਾਲ ਟਕਰਾ ਦਿੱਤਾ। ਇਸ ਹਾਦਸੇ ਵਿੱਚ ਬੱਚੇ ਵਾਲ-ਵਾਲ ਬਚ ਗਏ, ਪਰ ਪਿੰਡ ਦੇ ਲੋਕਾਂ ਨੇ ਬੱਸ ਚਾਲਕ ਨੂੰ ਫੜ ਕੇ ਕੁੱਟਮਾਰ ਕੀਤੀ, ਡਰਾਈਵਰ ਪੂਰੀ ਤਰ੍ਹਾਂ ਸ਼ਰਾਬ ਦੇ ਨਸ਼ੇ ‘ਚ ਸੀ।

ਡਰਾਈਵਰ ਨੇ ਦੱਸਿਆ ਕਿ ਉਸ ਨੇ ਰਾਤ ਨੂੰ ਸ਼ਰਾਬ ਪੀਤੀ ਸੀ, ਇਸ ਦੌਰਾਨ ਕੁਝ ਸ਼ਰਾਬ ਬਚੀ ਸੀ ਅਤੇ ਸਵੇਰੇ ਉੱਠ ਕੇ ਉਸ ਨੇ ਪੀ ਲਈ। ਇਸ ਤੋਂ ਬਾਅਦ ਉਹ ਚਾਰ ਵੱਖ-ਵੱਖ ਪਿੰਡਾਂ ਦੇ 15-16 ਬੱਚਿਆਂ ਨੂੰ ਲੈ ਕੇ ਪਿੰਡ ਪਹੁੰਚਿਆ। ਉਥੇ ਹੀ ਜ਼ਿਆਦਾ ਨਸ਼ਾ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਇਕ ਘਰ ਦੀ ਕੰਧ ਨਾਲ ਜਾ ਟਕਰਾਈ ਅਤੇ ਟੱਕਰ ਦੀ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਬੱਸ ‘ਚੋਂ ਸਭ ਤੋਂ ਪਹਿਲਾਂ ਬੱਚੇ ਬਾਹਰ ਕੱਢੇ, ਫਿਰ ਡਰਾਈਵਰ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਬੱਸ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

https://www.ptcnews.tv/news-in-punjabi/drunken-driver-rammed-a-school-bus-full-of-children-into-the-wall-4395633

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...