ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਸ਼ਾਹ ਦੀ ਅਮਨਦੀਪ ਕੌਰ ਰਹਿ ਜ਼ਿਲ੍ਹੇ ਚ ਪਹਿਲੇ ਨੰਬਰ ਤੇ

ਹੁਣ ਰਾਜ ਪੱਧਰੀ ਮੁਕਾਬਲੇ ਲਈ ਤਿਆਰੀ ਕੀਤੀ ਜਾਵੇਗੀ ਸਾਈਆਂ ਵਾਲਾ

ਫਿਰੋਜ਼ਪੁਰ: ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਦੀ ਸਰਪ੍ਰਸਤੀ ਅਧੀਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ। ਲੇਖ ਮੁਕਾਬਲਿਆਂ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਸ਼ਾਹ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇੰਚਾਰਜ ਅਧਿਆਪਕ ਸ੍ਰ ਰਾਜਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਦੇ ਵਿਦਿਆਰਥੀ ਹਰ ਸਾਲ ਹੀ ਇਨ੍ਹਾਂ ਮੁਕਾਬਲਿਆਂ ਚ ਭਾਗ ਲੈਂਦੇ ਹਨ ਅਤੇ ਜਿੱਤਾਂ ਹਾਸਲ ਕਰਦੇ ਹਨ। ਇਸੇ ਪ੍ਰਕਾਰ ਹੀ ਇਸ ਸਾਲ ਵੀ ਪਹਿਲਾ ਸਥਾਨ ਹਾਸਲ ਕੀਤਾ ਤੇ ਅੱਗੇ ਰਾਜ ਪੱਧਰੀ ਮੁਕਾਬਲੇ ਲਈ ਵਿਦਿਆਰਥਣ ਦੀ ਚੋਣ ਹੋ ਗਈ। ਜ਼ਿਕਰਯੋਗ ਹੈ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਅਤੇ ਕਲਾਤਮਿਕ ਰੁਚੀਆਂ ਵਿੱਚ ਪ੍ਰਫੁੱਲਤਾ ਪੈਦਾ ਕਰਨਾ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਸਾਹਿਤ ਸਿਰਜਨ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਮੌਕੇ ‘ਤੇ ਦਿੱਤੇ ਹੋਏ ਵਿਸ਼ੇ ਲੇਖ ਲਿਖੇ। ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਭਾਸ਼ਾ ਡਾ. ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਸਾਹਿਤ ਮਨੁੱਖ ਨੂੰ ਮਨੁੱਖ ਬਣਾਉਣ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦਾ ਹੈ ਅਤੇ ਅਜਿਹੇ ਸਾਹਿਤਕ ਅਤੇ ਕਲਾਤਮਿਕ ਉਪਰਾਲੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਮੁੱਖ ਮਹਿਮਾਨ ਵਜੋਂ ਪਹੁੰਚੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਪ੍ਰਗਟ ਸਿੰਘ ਬਰਾੜ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲਾ ਦੇ ਖੇਤਰ ਵਿੱਚ ਵੀ ਵਿਦਿਆਰਥੀ ਬਹੁਤ ਵੱਡੀਆਂ ਬੁਲੰਦੀਆਂ ਪ੍ਰਾਪਤ ਕਰ ਸਕਦੇ ਹਨ। ਉਹਨਾਂ ਨੇ ਬਹੁਤ ਸਾਰੇ ਕਲਾਕਾਰਾਂ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਦੀ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਸ. ਸਤਿੰਦਰਜੀਤ ਸਿੰਘ ਅਤੇ ਚੇਅਰਮੈਨ ਸ. ਜਸਜੀਤ ਸਿੰਘ ਮਲਿਕ ਵੀ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪਹੁੰਚੇ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਨਿਰੀਖਕ ਪੈਨਲ ਵਿੱਚ ਡਾ. ਅੰਮ੍ਰਿਤਪਾਲ ਕੌਰ, ਮੀਨਾ ਮਹਿਰੋਕ, ਪ੍ਰੀਤ ਜੱਗੀ ਅਤੇ ਡਾ. ਰਜਨੀ ਜੱਗਾ ਪਹੁੰਚੇ। ਮੰਚ ਸੰਚਾਲਨ ਦੀ ਭੂਮਿਕਾ ਉੱਘੇ ਭਾਸ਼ਾ ਚਿੰਤਕ ਡਾ. ਰਾਮੇਸ਼ਵਰ ਸਿੰਘ ਕਟਾਰਾ ਨੇ ਬਹੁਤ ਹੀ ਢੁੱਕਵੇਂ ਅਤੇ ਸਾਹਿਤਕ ਅੰਦਾਜ਼ ਵਿੱਚ ਨਿਭਾਈ। ਇਹਨਾਂ ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਸਿਮਰਤ ਕੌਰ ਬੇਦੀ ਦੀ ਅਗਵਾਈ ਵਿੱਚ ਕਾਰਜਕਾਰੀ ਪ੍ਰਿੰਸੀਪਲ ਚਰਨਜੀਤ ਕੌਰ, ਪ੍ਰੀਤ ਕਮਲ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਅਤੇ ਸਹਿਯੋਗ ਰਿਹਾ। ਸਕੂਲ ਪ੍ਰਿੰਸੀਪਲ ਗੁਰਬੀਰ ਸਿੰਘ,ਸਮ੍ਰਿਤੀ ਮੈਡਮ, ਸੁਖਵਿੰਦਰ ਕੌਰ, ਪੂਜਾ ਚੱਢਾ, ਪੂਨਮ, ਕਿਰਨਦੀਪ ਕੌਰ, ਜੋਤੀ ਕਟਾਰੀਆ,ਉਮਾ ਰਾਣੀ,ਕੋਮਲ,ਜੋਤੀ ਸ਼ਰਮਾ,ਮਨਦੀਪ ਕੌਰ,ਸਰਬਰੂਪ ਕੌਰ ਜਸਵਿੰਦਰ ਕੌਰ, ਮਨਪ੍ਰੀਤ ਕੌਰ,ਰਚਨਾ ,ਰੇਖਾ, ਗੁਰਮੇਲ ਸਿੰਘ, ਗੁਰਜੀਤ ਸਿੰਘ,ਸਤਨਾਮ ਸਿੰਘ,ਰੁਪਿੰਦਰ ਸਿੰਘ ਪੀ ਟੀ ਕਸ਼ਿਸ਼,ਟੋਨੀ ਕੱਕੜ, ਵਿਸ਼ੂ ਕਟਾਰੀਆ, ਗੁਰਦੀਪ ਸਿੰਘ ਪਰਮਿੰਦਰ ਸਿੰਘ ਆਦਿ ਸਮੂਹ ਸਟਾਫ ਵੱਲੋਂ ਜੇਤੂ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ ।

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...