ਪੰਜਾਬ ਸਰਕਾਰ ਹਰਿਆਣਾ ਦੀ ਤਰਜ ਤੇ ਪੱਤਰਕਾਰਾਂ ਦੀ 20 ਹਜ਼ਾਰ ਪੈਨਸ਼ਨ ਤੇ 15ਲੱਖ ਬੀਮਾ ਦੇਵੇ ।

ਫਿਰੋਜ਼ਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੇ ਜੋਨ ਮੱਲਾਂ ਵਾਲੇ ਦੇ ਪ੍ਰਧਾਨ ਰਛਪਾਲ ਸਿੰਘ ਗੱਟਾਬਾਦਸ਼ਾਹ ਤੇ ਪ੍ਰੈਸ ਸਕੱਤਰ ਹਰਦੀਪ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਲੋਕ ਹਿੱਤਾਂ ਦੀ ਨਿਡਰਤਾ ਨਾਲ ਗੱਲ ਕਰਨ ਵਾਲੇ ਪੱਤਰਕਾਰਾਂ ਨੂੰ ਹਰਿਆਣਾ ਸਰਕਾਰ ਦੀ ਤਰਜ ਤੇ ਪੰਜਾਬ ਸਰਕਾਰ 20 ਹਜ਼ਾਰ ਰੁਪਏ ਪੈਨਸ਼ਨ ਅਤੇ 15 ਲੱਖ ਰੁਪਏ ਦਾ ਬੀਮਾ ਦੇਵੇ। ਪੰਜਾਬ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਹਮੇਸ਼ਾ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਹਰ ਸਮੇਂ ਪਹਿਰਾ ਦੇਣ ਵਾਲੇ ਇਹਨਾਂ ਮੀਡੀਆ ਕਰਮੀਆਂ ਨੂੰ ਕਈ ਵਾਰ ਸਮਾਜ ਵਿਰੋਧੀ ਅਨਸਰਾਂ ਦੇ ਵਿਰੋਧ ਦਾ ਸਾਹਮਣਾ ਕਰਦਿਆਂ ਆਪਣੀ ਜਾਨ ਵੀ ਗਵਾਉਣੀ ਪਈ ਹੈ। ਪਿਛਲੇ ਲੱਗੇਂ ਸਮੇਂ ਕਰੋਨਾ ਦੋਰਾਨ ਆਪਣੀ ਸਿਹਤ ਨੂੰ ਜੌਖਮ ਵਿੱਚ ਪਾ ਕੇ ਇਹਨਾਂ ਮੀਡੀਆ ਕਰਮੀਆਂ ਨੇ ਲੋਕ ਸੇਵਾ ਕੀਤੀ ਇਸ ਲਈ ਪੰਜਾਬ ਸਰਕਾਰ ਨੂੰ ਵੀ ਸੂਬੇ ਦੇ ਪੱਤਰਕਾਰਾਂ ਨੂੰ ਸੁਰੱਖਿਆ ਅਧੀਨ ਲਿਆਂਦਾ ਜਾਵੇ ਅਤੇ 20 ਹਜਾਰ ਰੁਪਏ ਪੈਨਸ਼ਨ ਅਤੇ 15 ਲੱਖ ਰੁਪਏ ਬੀਮਾ ਦਿੱਤਾ ਜਾਵੇ ।

ਸਰਵਣ ਹੰਸ

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...