Tractor March : ਆਜ਼ਾਦੀ ਦਿਵਸ ਮੌਕੇ ਕਿਸਾਨਾਂ ਦਾ ਟਰੈਕਟਰ ਮਾਰਚ, ਅਲਰਟ ’ਤੇ ਪ੍ਰਸ਼ਾਸਨ
T

Farmers Tractor March : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨ ਭਲਕੇ ਆਜ਼ਾਦੀ ਦਿਵਸ ਮੌਕੇ ਟਰੈਕਟਰ ਮਾਰਚ ਕਰਨਗੇ। ਕਿਸਾਨ ਮਜ਼ਦੂਰ ਮੋਰਚਾ ਦੇ ਮੈਂਬਰਾਂ ਨੇ ਕਿਹਾ ਕਿ ਸੰਘਰਸ਼ ਨੂੰ 183 ਦਿਨ ਬੀਤ ਚੁੱਕੇ ਹਨ। ਟਰੈਕਟਰ ਮਾਰਚ ਲਈ ਸਾਰੇ ਕਿਸਾਨ ਆਗੂਆਂ ਦੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਊਟੀਆਂ ਲਗਾਈਆਂ ਗਈਆਂ। ਸ਼ੰਭੂ ਮੋਰਚੇ ‘ਤੇ ਖੜ੍ਹੇ ਸਾਰੇ ਆਗੂ ਬਾਜਵਾ ਢਾਬੇ ਤੋਂ ਮੁੜ ਸਟੇਜ ਤੱਕ ਟਰੈਕਟਰ ਮਾਰਚ ਕੱਢਣਗੇ | ਇਸ ਤੋਂ ਬਾਅਦ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

ਬਾਘਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਮਾਰਚ

ਸਰਵਣ ਸਿੰਘ ਪੰਧੇਰ ਅੰਮ੍ਰਿਤਸਰ ਰਹਿਣਗੇ। ਉਹ ਬਾਘਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਟ੍ਰੈਕਟਰ ਮਾਰਚ ਕੱਢ ਕੇ ਤਿੰਨ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਸੁਰਜੀਤ ਸਿੰਘ ਫੂਲ ਭਗਤਾ ਮੰਡੀ, ਮਨਜੀਤ ਸਿੰਘ ਰਾਏ ਹੁਸ਼ਿਆਰਪੁਰ, ਸੁਖਵਿੰਦਰ ਕੌਰ ਮੋੜ ਮੰਡੀ, ਸੁਖਵਿੰਦਰ ਸਿੰਘ ਗਿੱਲ ਜ਼ੀਰਾ ਤਹਿਸੀਲ ਅਤੇ ਫਿਰ ਡੀਸੀ ਦਫ਼ਤਰ ਫ਼ਿਰੋਜ਼ਪੁਰ, ਬਲਦੇਵ ਸਿੰਘ ਜ਼ੀਰਾ ਟਰੈਕਟਰ ਵਿੱਚ ਹਾਜ਼ਰ ਹੋਣਗੇ।

ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਮਾਰਚ ਜਾਰੀ ਰਹੇਗਾ

ਅਮਰਜੀਤ ਸਿੰਘ ਮੋਹਰੀ ਅੰਬਾਲਾ, ਬਲਵੰਤ ਸਿੰਘ ਧਰਮਕੋਟ, ਗੁਰਪ੍ਰੀਤ ਸਿੰਘ ਫਰੀਦਵਾਲਾ, ਗੁਰਦੀਪ ਸਿੰਘ ਬਾਘਾ ਪੁਰਾਣਾ। ਬਲਕਾਰ ਸਿੰਘ ਮੱਲੀ ਅਤੇ ਉਪਕਾਰ ਸਿੰਘ ਪੁਰਾਣਾ ਭੰਗਾਲਾ ਆਪਣੇ ਸਾਥੀਆਂ ਨਾਲ ਮੁਕੇਰੀਆਂ ਵਿੱਚ ਗੰਨਾ ਮਿੱਲ ਨੇੜੇ, ਬਲਵੰਤ ਸਿੰਘ ਮਹਿਰਾਜ ਬਲਾਕ ਫੂਲ ਜ਼ਿਲ੍ਹਾ ਬਠਿੰਡਾ, ਮੁਖਤਿਆਰ ਸਿੰਘ ਰੋਪੜ। ਅਵਤਾਰ ਸਿੰਘ ਰੂਪਨਗਰ। ਸੁਖਵਿੰਦਰ ਪਾਲ ਸਿੰਘ ਫਤਿਹਗੜ੍ਹ ਚੂੜੀਆਂ ਵਿੱਚ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣਗੇ।

ਇਸੇ ਤਰ੍ਹਾਂ ਰਣਜੀਤ ਸਿੰਘ ਸਮਾਜਪੁਰ ਜ਼ਿਲ੍ਹਾ ਪ੍ਰਧਾਨ ਪਟਿਆਲਾ ਹਾਜ਼ਰ ਹੋਣਗੇ। ਸੁਖਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ ਹਾਜ਼ਰ ਹੋਣਗੇ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਤੋਂ ਤੇਜਵੀਰ ਸਿੰਘ ਪੰਜੋਖਰਾ ਸਾਹਿਬ ਪੰਚਕੂਲਾ ਅਤੇ ਮਲਕੀਤ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਰਹਿਣਗੇ।

ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਹੜ੍ਹ ਆਉਣ ਦੀ ਸੂਰਤ ਵਿੱਚ ਸ਼ੰਭੂ ਨੇੜਲੇ ਸਾਰੇ ਪਿੰਡਾਂ ਵਿੱਚ ਕਿਸਾਨ ਮਦਦ ਅਤੇ ਹੋਰ ਸਮਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।

https://www.ptcnews.tv/news-in-punjabi/tractor-march-of-farmers-in-punjab-tomorrow-will-start-at-11-am-4395992

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ

ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਨੂੰ ਸੀ ਦੀ ਪ੍ਰਧਾਨ...

ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਨੁਸੀ ਵਲੋ ਸੰਸਕਾਰ ਮੌਕੇ ਗਰੀਬ ਪਰਿਵਾਰ ਦੀ ਹੈਲਪ

ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਨੁਸੀ ਦੀ ਪ੍ਰਧਾਨ ਅੰਮ੍ਰਿਤ...

राजस्थान परिवार एवं ट्रांसपोर्टस मेंबरों ने मिलकर गर्म कपड़ों का किया वितरण।

ट्रांसपोर्ट नगर में राजस्थान परिवार सेवा संस्था एवं ट्रांसपोर्टस...

ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਲਾਰਵੇ ਦੀ ਪਛਾਣ ਸਬੰਧੀ ਦਿੱਤੀ ਟ੍ਰੇਨਿੰਗ

ਲੁਧਿਆਣਾ: ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੇ ਆਦੇਸ਼ਾਂ...