Barnala News : ਬਰਨਾਲਾ ਵਿੱਚ ਭਲਕੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਮੰਗਲਵਾਰ (20 ਅਗਸਤ) ਨੂੰ ਬਰਨਾਲਾ ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਇਸ ਛੁੱਟੀ ਕਾਰਨ ਬਰਨਾਲਾ ਵਿੱਚ ਸਰਕਾਰੀ ਅਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਸਮੇਤ ਕਈ ਅਦਾਰੇ ਬੰਦ ਰਹਿਣਗੇ।
ਦੱਸ ਦਈਏ ਕਿ ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।
ਇਹ ਹੁਕਮ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤੇ ਗਏ ਹਨ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
https://www.ptcnews.tv/news-in-punjabi/there-will-be-a-holiday-in-schools-colleges-and-government-offices-in-barnala-tomorrow-4396244
Source link