Amritsar News : ਬੱਚਿਆਂ ਦੀ ਲੜਾਈ ‘ਚ ਦੋ ਧਿਰਾਂ ਦਰਮਿਆਨ ਚੱਲੀਆਂ ਗੋਲੀਆਂ, 1 ਦੀ ਮੌਤ, 2 ਜ਼ਖ਼ਮੀ
A

Amritsar News : ਪੰਜਾਬ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਦਾ ਖੌਫ ਨਜ਼ਰ ਨਹੀਂ ਆ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਦਾ ਹੈ ਜਿੱਥੇ ਕਿ ਬੱਚਿਆਂ ਦੀ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਬੱਚਿਆਂ ਦੀ ਆਪਸ ਵਿੱਚ ਲੜਾਈ ਹੋਈ ਸੀ, ਜਿਸ ਤੋਂ ਬਾਅਦ ਇਹ ਲੜਾਈ ਸਿਆਣਿਆਂ ਤੱਕ ਪਹੁੰਚ ਗਈ ਅਤੇ ਗੋਲੀਆਂ ਤੱਕ ਚੱਲ ਗਈਆਂ।

ਪਰਿਵਾਰ ਨੇ ਦੱਸਿਆ ਕਿ ਛੋਟੇ ਬੱਚਿਆਂ ਦਾ ਆਪਸ ਵਿੱਚ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਇੱਕ ਵਿਅਕਤੀ ਪਿਸਤੌਲ ਦੀ ਨੋਕ ‘ਤੇ ਉਨ੍ਹਾਂ ਨੂੰ ਡਰਾ ਧਮਕਾ ਰਿਹਾ ਸੀ, ਜਦਕਿ ਉਨ੍ਹਾਂ ਨੇ ਉਸਦਾ ਪਿਸਤੌਲ ਖੋ ਲਿਆ, ਜਿਸ ਤੋਂ ਬਾਅਦ ਆਰੋਪੀਆਂ ਵੱਲੋਂ 10-15 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਉੱਪਰ ਹਮਲਾ ਕਰ ਦਿੱਤਾ ਅਤੇ ਤਾਬੜ-ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿੱਚ ਇੱਕ ਔਰਤ ਅਤੇ ਬੱਚੀ ਸਮੇਤ ਦੋ ਲੋਕ ਜ਼ਖਮੀ ਹੋਏ ਹਨ, ਜਦਕਿ ਇੱਕ ਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਅਤੇ ਆਰੋਪੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਇਸ ਮਾਮਲੇ ‘ਚ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਲੜਾਈ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਵਿੱਚ ਇੱਕ ਦੀ ਮੌਤ ਅਤੇ ਦੋ ਲੋਕ ਜ਼ਖਮੀ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਇੱਕ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ ਤੇ ਬਾਕੀਆਂ ਨੂੰ ਵੀ ਪੁਲਿਸ ਜਲਦ ਗ੍ਰਿਫਤਾਰ ਕਰ ਲਵੇਗੀ।

https://www.ptcnews.tv/news-in-punjabi/amritsar-news-in-childrens-fight-shots-fired-between-two-sides-1-dead-2-injured-4396306

Source link

Leave a review

Reviews (0)

This article doesn't have any reviews yet.
Feedfront Bureau
Feedfront Bureau
media house, movie production, publisher, promoters, advertiser etc.
spot_img

Subscribe

Click for more information.

More like this
Related

जसवीर सिंह बंटी और तरुण मेहता ने पदवार ग्रहण किया।

चंडीगढ़ नगर निगम में नवनिर्वाचित सीनियर डिप्टी मेयर जसबीर...