Robbed Gunpoint in Ludhiana : ਲੁਧਿਆਣਾ ਦੇ ਪੀਪਲ ਚੌਕ ਨੇੜੇ ਇੱਕ ਸਾਈਕਲ ਸਵਾਰ ਨੌਜਵਾਨ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ ‘ਤੇ ਲੁੱਟ ਲਿਆ। ਇਹ ਘਟਨਾ ਵੀਰਵਾਰ ਸ਼ਾਮ ਕਰੀਬ 7.30 ਵਜੇ ਵਾਪਰੀ। ਢਾਬੇ ਤੋਂ ਖਾਣਾ ਲੈ ਕੇ ਘਰ ਜਾ ਰਹੇ ਨੌਜਵਾਨ ਨੂੰ ਬਦਮਾਸ਼ਾਂ ਨੇ ਘੇਰ ਲਿਆ ਤੇ ਉਸ ਨੂੰ ਲੁੱਟ ਲਿਆ।
ਹਥਿਆਰਾਂ ਦੇ ਜ਼ੋਰ ਉੱਤੇ ਲੁੱਟ
ਜਾਣਕਾਰੀ ਅਨੁਸਾਰ ਪਿੱਪਲ ਚੌਕ ਵਿਖੇ ਸਾਈਕਲ ਸਵਾਰ ਵਿਅਕਤੀ ਫੈਕਟਰੀ ਤੋਂ ਆਪਣੇ ਘਰ ਜਾ ਰਿਹਾ ਸੀ। ਕੁਝ ਦੂਰੀ ਤੋਂ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ਾਂ ਨੇ ਉਸਦਾ ਪਿੱਛਾ ਕੀਤਾ ਤੇ ਇੱਕ ਦੁਕਾਨ ਦੇ ਬਾਹਰ ਘੇਰ ਲਿਆ। ਉਨ੍ਹਾਂ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਉਸ ਦਾ ਮੋਬਾਈਲ ਮੰਗਿਆ। ਜਦੋਂ ਨੌਜਵਾਨ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਨੌਜਵਾਨ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਆਪਣੀ ਜਾਨ ਬਚਾਉਣ ਲਈ ਨੌਜਵਾਨ ਨੇ ਆਪਣੀ ਜੇਬ ਵਿੱਚੋਂ ਮੋਬਾਈਲ ਕੱਢ ਕੇ ਲੁਟੇਰਿਆਂ ਨੂੰ ਦੇ ਦਿੱਤਾ। ਇਸ ਤੋਂ ਬਾਅਦ ਬਦਮਾਸ਼ਾਂ ਨੇ ਜਦੋਂ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਹ ਉਸਦਾ ਪਰਸ ਵੀ ਕੱਢ ਕੇ ਲੈ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Amritsar Firing : NRI ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਬੱਚੇ ਹੱਥ ਜੋੜ ਮੰਗਦੇ ਰਹੇ ਰਹਿਮ ਦੀ ਭੀਖ
https://www.ptcnews.tv/news-in-punjabi/a-young-man-was-robbed-mobile-phone-and-wallet-were-stolen-by-showing-a-weapon-in-ludhiana-4396528
Source link