ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਕੀਤਾ ਤਿਖੇ ਸੰਘਰਸ਼ ਦਾ ਐਲਾਨ

4 ਅਕਤੂਬਰ ਤੋਂ 7 ਅਕਤੂਬਰ ਤੱਕ ਤਹਿਸੀਲ ਕੇਂਦਰਾਂ ਤੇ ਮੁੱਖ ਮੰਤਰੀ ਦੇ ਪੁਤਲੇ ਫੂਕਣ ਅਤੇ ਜ਼ਿਮਨੀ ਚੋਣਾ ਵਿਚ ਰੈਲੀਆਂ ਕਰਨ ਦਾ ਐਲਾਨ
27 ਅਕਤੂਬਰ ਦੀ ਜਲੰਧਰ ਰੈਲੀ ਵਿੱਚ ਵਹੀਰਾਂ ਘੱਤ ਕੇ ਪੁੱਜਣ ਦਾ ਫੈਸਲਾ

ਜਲੰਧਰ: 28 ਸਤੰਬਰ 24 ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਥੇਬੰਦੀ ਦੇ ਸੂਬਾਈ ਆਗੂ ਸ਼ਕੁੰਤਲਾ ਸਰੋਏ, ਪਰਮਜੀਤ ਕੌਰ ਮਾਨ, ਕਰਮਜੀਤ ਕੌਰ ਮੁਕਤਸਰ, ਗੁਰਜੀਤ ਕੌਰ ਸ਼ਾਹਕੋਟ, ਬਲਵਿੰਦਰ ਕੌਰ ਗੁਰਦਾਸਪੁਰ, ਹਰਪਾਲ ਕੌਰ ਮੁਕਤਸਰ,ਗੁਰਮਿੰਦਰ ਕੌਰ, ਰਜਿੰਦਰ ਕੌਰ ਤਰਨਤਾਰਨ, ਸੁਖਬੀਰ ਕੌਰ ਫਰੀਦਕੋਟ,ਅੰਮ੍ਰਿਤਪਾਲ ਕੌਰ, ਸੁਸ਼ਮਾ ਸਰੋਏ ਹੁਸ਼ਿਆਰਪੁਰ, ਕਲਵਿੰਦਰ ਕੌਰ ਫਗਵਾੜਾ, ਬਲਵਿੰਦਰ ਕੌਰ ਟਿੱਬਾ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਨਾਲ ਜਲੰਧਰ ਜ਼ਿਮਨੀ ਚੋਣ ਦਰਮਿਆਨ ਮੀਟਿੰਗ ਕਰਕੇ ਵਰਕਰਾਂ ਦੀ ਸੇਵਾ ਮੁਕਤੀ ਉਮਰ ਹੱਦ 62 ਸਾਲ ਕਰਨ ,ਕੱਟੇ ਭੱਤੇ ਬਹਾਲ ਕਰਨ,ਫੈਸਿਲੀਟੇਟਰਾ ਦੇ ਮਾਣ ਭੱਤੇ ਵਿੱਚ ਵਾਧਾ ਕਰਨ,5 ਲੱਖ ਦਾ ਮੁਫ਼ਤ ਬੀਮਾ ਕਰਨ ਆਦਿ ਮੰਨਣ ਤੋਂ ਬਾਅਦ ਵੀ ਲਾਗੂ ਨਾ ਕਰਨ ਅਤੇ ਵਾਅਦਾ ਖਿਲਾਫੀ ਕਰਨ ਦੇ ਵਿਰੋਧ ਵਿੱਚ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ।
ਮੀਟਿੰਗ ਵਿੱਚ ਫੈਸਲਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਸਾਂ ਵਰਕਰਾਂ ਨਾਲ ਮੀਟਿੰਗ ਕਰਕੇ ਕੀਤੇ ਵਅਦੇ ਪੂਰੇ ਨਹੀਂ ਕਰ ਰਹੇ ਅਤੇ ਨਾ ਹੀ ਇਸ ਸਬੰਧੀ ਕੋਈ ਪੱਤਰ ਜਾਰੀ ਹੋਇਆ ਹੈ ਜਿਸ ਕਾਰਨ ਪੰਜਾਬ ਭਰ ਦੀਆਂ ਆਸਾਂ ਵਰਕਰਾਂ ਤੇ ਫੈਸਿਲੀਟੇਟਰਾਂ ਵਿੱਚ ਭਾਰੀ ਰੋਸ ਹੈ।ਇਸ ਲਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਿਹਤ ਮੰਤਰੀ ਪੰਜਾਬ ਨੂੰ ਵਾਅਦਾ ਖਿਲਾਫੀ ਕਰਨ ਵਿਰੁੱਧ ਨੋਟਿਸ ਭੇਜ ਕੇ 4 ਅਕਤੂਬਰ ਤੋਂ 7 ਅਕਤੂਬਰ ਤੱਕ ਪੰਜਾਬ ਭਰ ਦੇ ਸਮੂਹ ਤਹਿਸੀਲ ਕੇਂਦਰਾਂ ਤੇ ਮੁੱਖ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।ਇਸ ਤੋਂ ਬਾਅਦ ਜ਼ਿਮਨੀ ਚੋਣਾ ਦੌਰਾਨ ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਖੇ ਸੂਬਾਈ ਰੈਲੀਆ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਨੰਗਾ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ 27 ਅਕਤੂਬਰ ਮੁੱਖ ਮੰਤਰੀ ਪੰਜਾਬ ਦੇ ਵਿਰੋਧ ਵਿੱਚ ਜਲੰਧਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਵੱਡੀ ਲਾਮਬੰਦੀ ਕਰਕੇ ਸ਼ਮੂਲੀਅਤ ਕੀਤੀ ਜਾਵੇਗੀ।

Leave a review

Reviews (0)

This article doesn't have any reviews yet.
Asha Rani
Asha Rani
Asha Rani Alias Asha Gupta is our sincere Journalist from District Jalandhar.
spot_img

Subscribe

Click for more information.

More like this
Related

भारतीय वायु सेना दिवस पर पर्यावरण संरक्षण का संदेश।

जय मधुसूदन जय श्रीकृष्ण फाउंडेशन की ओर से भारतीय...

ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ : ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲਾ...

ਪਰਗਟ ਦਿਵਸ ਮਨਾਵਾਂਗੇ, ਪੜ ਯੋਗ ਵਸ਼ਿਸ਼ਟ ਦੀ ਬਾਣੀ ਜਲਦ ਹੀ ਸਰੋਤਿਆਂ ਦੀ ਕਚਹਿਰੀ ਵਿੱਚ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੌਮੀ ਗੀਤਕਾਰ ਤੀਰਥ ਨਾਹਰ...

ਭਗਵਾਨ ਵਾਲਮੀਕ ਮਹਾਰਾਜ ਜੀ ਦੇ ਪ੍ਰਗਟ ਦਿਵਸ ਤੇ ਸਬੰਧ ਵਿੱਚ ਨਕੋਦਰ ਵਿੱਚ 16 ਅਕਤੂਬਰ ਨੂੰ ਸ਼ੋਭਾ ਯਾਤਰਾ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਵਾਈਸ ਸੰਸਥਾਪਕ ਰਾਹੁਲ ਸਹੋਤਾ...