ਜਲੰਧਰ : ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲਾ ਜਲੰਧਰ ਵਲੋਂ ਆਸਾਂ ਵਰਕਰ ਫੈਸਿਲੀਟੇਟਰ ਨਾਲ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅੱਜ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਨਾਲ ਜਲੰਧਰ ਜ਼ਿਮਨੀ ਚੋਣ ਦਰਮਿਆਨ ਮੀਟਿੰਗ ਕਰਕੇ ਵਰਕਰਾਂ ਦੀ ਸੇਵਾ ਮੁਕਤੀ ਉਮਰ ਹੱਦ 62 ਸਾਲ ਕਰਨ ,ਕੱਟੇ ਭੱਤੇ ਬਹਾਲ ਕਰਨ,ਫੈਸਿਲੀਟੇਟਰਾ ਦੇ ਮਾਣ ਭੱਤੇ ਵਿੱਚ ਵਾਧਾ ਕਰਨ,5 ਲੱਖ ਦਾ ਮੁਫ਼ਤ ਬੀਮਾ ਕਰਨ ਆਦਿ ਮੰਨਣ ਤੋਂ ਬਾਅਦ ਵੀ ਲਾਗੂ ਨਾ ਕਰਨ ਅਤੇ ਵਾਅਦਾ ਖਿਲਾਫੀ ਕਰਨ ਦੇ ਵਿਰੋਧ ਵਜੋਂ ਕਪਨੀ ਬਾਗ ਵਿਖੇ ਅਮ੍ਰਿਤਪਾਲ ਕੌਰ, ਅਤੇ ਆਸ਼ਾ ਗੁਪਤਾ ਦੀ ਅਗਵਾਈ ਹੇਠ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਞਿਡਿੳ ਦਫਤਰ ਦੇ ਸਾਹਮਣੇ ਮੁਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਸਾਂ ਵਰਕਰਾਂ ਨਾਲ ਮੀਟਿੰਗ ਕਰਕੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੇ ਅਤੇ ਨਾ ਹੀ ਇਸ ਸਬੰਧੀ ਕੋਈ ਪੱਤਰ ਜਾਰੀ ਹੋਇਆ ਹੈ ਜਿਸ ਕਾਰਨ ਪੰਜਾਬ ਭਰ ਦੀਆਂ ਆਸਾਂ ਵਰਕਰਾਂ ਤੇ ਫੈਸਿਲੀਟੇਟਰਾਂ ਵਿੱਚ ਭਾਰੀ ਰੋਸ ਹੈ।ਉਹ ਕਿਹਾ ਕਿ ਪੰਜਾਬ ਦੀ ਇਹ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਜੁਮਲਾ ਦਿਖਾ ਕੇ ਰਾਜ ਸਤਾ ਤੇ ਕਾਬਜ ਹੋਣ ਤੋਂ ਬਾਅਦ ਝੂਠੇ ਲਾਰੇ ਲਗਾ ਕੇ ਟਾਈਮ ਪਾਸ ਕਰ ਰਹੀ ਹੈ ਜਿਸ ਤੋਂ ਹਰ ਵਰਗ ਦੁਖੀ ਹੈ । ਉਹਨਾਂ ਨੇ ਐਲਾਨ ਕੀਤਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪੰਜਾਬ ਭਰ ਦੀਆਂ ਆਸਾਂ ਵਰਕਰਾਂ ਜ਼ਿਮਨੀ ਚੋਣਾ ਦੌਰਾਨ ਬਰਨਾਲਾ,ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਖੇ ਸੂਬਾਈ ਰੈਲੀਆ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਨੰਗਾ ਕਰਨਗੀਆਂ। ਆਗੂਆਂ ਨੇ ਐਲਾਨ ਕੀਤਾ ਗਿਆ ਕਿ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ 27 ਅਕਤੂਬਰ ਮੁੱਖ ਮੰਤਰੀ ਪੰਜਾਬ ਦੇ ਵਿਰੋਧ ਵਿੱਚ ਜਲੰਧਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਵੱਡੀ ਲਾਮਬੰਦੀ ਕਰਕੇ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੌਕੇ ਡੀ ਐਮ ਐਫ ਜ਼ਿਲਾ ਜਲੰਧਰ ਦੇ ਪ੍ਰਧਾਨ ਹਰਿੰਦਰ ਦੁਸਾਂਝ, ਜਥੇਬੰਦੀ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ,ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ, ਜਨਰਲ ਸਕੱਤਰ ਅੰਮ੍ਰਿਤਪਾਲ ਕੌਰ, ਆਸ਼ਾ ਰਾਣੀ,,ਹਰਜਿੰਦਰ ਕੌਰ,ਨੀਤੂ,ਸੋਨੀਆ ਮੌਸਮੀ,ਅਪਾਸਨਾ,ਮਧੁ ਨੇ ਸੰਬੋਧਨ ਕੀਤਹ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨਜ
Leave a review
Reviews (0)
This article doesn't have any reviews yet.