01 ਕਿੱਲੋ 550 ਗ੍ਰਾਮ ਹੈਰੋਇਨ, 01 ਮੋਟਰਸਾਇਕਲ ਅਤੇ 02 ਮੋਬਾਇਲ ਫੋਨ ਸਮੇਤ ਦੋ ਵਿਅਕਤੀਆਂ ਗ੍ਰਿਫਤਾਰ
0

ਜਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋ ਨਸ਼ਿਆ ਖਿਲਾਫ ਵਿੱਢੀ ਗਈ ਮਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਵੱਡੀ ਸਫਲਤਾ ਹਾਸਿਲ ਕਰਦਿਆਂ 02 ਦੋਸ਼ੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 01 ਕਿੱਲੋ 550 ਗ੍ਰਾਮ ਹੈਰੋਇਨ 01 ਮੋਟਰਸਾਇਕਲ ਅਤੇ 02 ਮੋਬਾਇਲ ਫੋਨ ਬਰਾਮਦ ਕੀਤੇ। ਸ਼੍ਰੀ ਵਿਵੇਕਸ਼ੀਲ ਸੋਨੀ ਐਸ.ਐਸ.ਪੀ ਫਿਰੋਜ਼ਪੁਰ ਜੀ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਿਆ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਸੰਬਧੀ ਜਿਲ੍ਹਾ ਪੁਲਿਸ ਦੁਆਰਾ ਜਿਲ੍ਹਾ ਦੇ ਸਮੂਹ ਗਜਟਿਡ ਅਧਿਕਾਰੀਆ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਸ਼ਤੈਦੀ ਨਾਲ ਪੂਰੇ ਏਰੀਆ ਅੰਦਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ। ਇੰਨ:) ਫਿਰੋਜਪੁਰ, ਸ਼੍ਰੀ ਬਲਕਾਰ ਸਿੰਘ ਡੀ.ਐਸ.ਪੀ (ਡੀ) ਅਤੇ ਸ਼੍ਰੀ ਭੁਪਿੰਦਰ ਸਿੰਘ ਡੀ.ਐਸ.ਪੀ
ਇਸ ਮੁਹਿੰਮ ਤਹਿਤ ਸ੍ਰੀ ਰਣਧੀਰ ਕੁਮਾਰ, ਆਈ.ਪੀ.ਐਸ, ਕਪਤਾਨ ਪੁਲਿਸ (ਸਥਾਨਿਕ) ਦੀ ਨਿਗਰਾਨੀ ਹੇਠ, ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਫਿਰੋਜ਼ਪੁਰ ਦੀ ਅਗਵਾਈ ਅਧੀਨ ਏ.ਐਸ.ਆਈ ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾਂ ਚੈਕਿੰਗ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਗਸ਼ਤ ਕਰਦੀ ਹੋਈ ਨੇੜੇ ਬੱਸ ਅੱਡਾ ਪਿੰਡ ਗੈਦੜ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ ਗੁਰੀ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਮਸਤੇ ਕੇ ਥਾਣਾ ਆਰਿਫ ਕੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਅੱਜ ਵੀ ਇਹ ਗੁਰਪ੍ਰੀਤ ਸਿੰਘ ਉਰਫ ਗੁਰੀ ਮੋਟਰਸਾਇਕਲ ਹੀਰੋ ਡੀ ਡੀਲਕਸ ਰੰਗ ਕਾਲਾ ਪਰ ਸਵਾਰ ਹੋ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਬਸਤੀ ਰਾਮ ਲਾਲ ਦੀ ਤਰਫੋਂ ਪਿੰਡ ਗੈਂਦੜ ਵੱਲ ਨੂੰ ਆ ਰਿਹਾ ਹੈ।

ਜੋ ਨਾਕਾਬੰਦੀ ਦੌਰਾਨ ਕਾਬੂ ਆ ਸਕਦਾ ਹੈ। ਜਿਸ ਤੇ ਮੁਸਮੀ ਗੁਰਪ੍ਰੀਤ ਸਿੰਘ ਉਰਫ ਗੁਰੀ ਦੇ ਖਿਲਾਫ ਮੁਕੱਦਮਾ. 05 ਮਿਤੀ 22-01-2024 ਅ/ ਧ 21/61/85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਆਰਿਫ ਕੇ ਦਰਜ ਰਜਿਸਟਰ ਕੀਤਾ ਗਿਆ। ਏ.ਐਸ.ਆਈ ਗੁਰਦੇਵ ਸਿੰਘ ਸੀ.ਆਈ.ਏ ਸਟਾਫ ਵੱਲੋ ਸਮੇਤ ਪੁਲਿਸ ਪਾਰਟੀ ਬਾ-ਹੱਦ ਰਕਬਾ ਬਸਤੀ ਰਾਮਲਾਲ ਪਿੰਡ ਗੈਂਦੜ ਤੋਂ ਮੁਸਮੀ ਗੁਰਪ੍ਰੀਤ ਸਿੰਘ ਉਰਫ ਗੁਰੀ ਨੂੰ 01 ਕਿੱਲੋ 550 ਗ੍ਰਾਮ ਹੈਰੋਇਨ, 01 ਮੋਟਰਸਾਇਕਲ ਹੀਰੋ ਡੀ ਡੀਲਕਸ ਰੰਗ ਕਾਲਾ ਨੰਬਰ PB-05-T-8644 ਅਤੇ 01 ਮੋਬਾਇਲ ਫੋਨ ਸਮੇਤ ਕਾਬੂ ਕੀਤਾ ਗਿਆ। ਏ.ਐਸ.ਆਈ ਗੁਰਚਰਨ ਸਿੰਘ ਵੱਲੋਂ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੁਰੀ ਦੀ ਕੀਤੀ ਗਈ ਪੁੱਛਗਿੱਛ ਦੌਰਾਨ ਦੱਸਿਆ ਕਿ ਅਕਾਸ਼ਦੀਪ ਸਿੰਘ ਪੁੱਤਰ ਤੋਤਾ ਸਿੰਘ ਬਸਤੀ ਭਾਨੇ ਵਾਲੀ ਥਾਣਾ ਆਰਿਫ ਕੇ ਦੇ ਨਾਲ ਮਿਲ ਕੇ ਨਸ਼ੇ ਦੀ ਤਸਕਰੀ ਦਾ ਧੰਦਾ ਕਰਦਾ ਹੈ ਜਿਸ ਤੇ ਮੁਕੱਦਮਾ ਉਕਤ ਦੇ ਜੁਰਮ ਵਿੱਚ ਅਕਾਸ਼ਦੀਪ ਸਿੰਘ ਉਕਤ ਦੀ ਵੀ ਸ਼ਮੂਲੀਅਤ ਪਾਈ ਗਈ ਹੈ ਅਤੇ ਅਕਾਸ਼ਦੀਪ ਸਿੰਘ ਨੂੰ ਬਤੌਰ ਦੋਸ਼ੀ ਨਾਮਜਦ ਕਰਦੇ ਹੋਏ ਵਾਧਾ ਜੁਰਮ 29 ਐਨ ਡੀ ਪੀ ਐਸ ਐਕਟ ਕੀਤਾ ਜਾਦਾ ਹੈ ਅਤੇ ਦੋਸ਼ੀ ਅਕਾਸ਼ਦੀਪ ਸਿੰਘ ਨੂੰ 01 ਮੋਬਾਇਲ ਫੋਨ ਸਮੇਤ ਪੁਲਿਸ ਹਿਰਾਸਤ ਵਿੱਚ ਲਿਆ ਗਿਆ। ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ
ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।

Sarwan Hans

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...