ਜਲੰਧਰ ਪ੍ਰੈਸ ਨੂੰ ਮਿਲੀ ਜਾਨਕਾਰੀ ਅਨੁਸਾਰ ਅੱਜ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜਿਲਾ ਜਲੰਧਰ ਦੇ ਪ੍ਰਧਾਨ ਹਰਿੰਦਰ ਦੁਸਾਂਝ, ਕਲਵਿੰਦਰ ਸਿੰਘ ਜੋਸ਼ਨ,ਜਸਵੀਰ ਸਿੰਘ ਸੰਧੂ,ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਆਗੂ ਮਨਦੀਪ ਕੌਰ ਬਿਲਗਾ, ਗੁਰਜੀਤ ਕੌਰ ਸ਼ਾਹਕੋਟ, ਅੰਮ੍ਰਿਤਪਾਲ ਕੌਰ ਨੁੱਸੀ, ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਜਿਲਾ ਜਲੰਧਰ ਦੇ ਆਗੂ ਭੁਪਿੰਦਰਪਾਲ ਸਿੰਘ ਜੋਸ਼ਨ,ਨਿਰਮਲ ਸਿੰਘ ਗਿਦੜਪਿੰਡੀ,ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਸੀਰਾ ਜਿਲਾ ਪ੍ਰਧਾਨ ਸੁੱਚਾ ਸਿੰਘ ਨੂਰਮਹਿਲ,ਮਿਡ ਡੇਅ ਮੀਲ ਵਰਕਰ ਯੂਨੀਅਨ ਦੇ ਕਲਵਿੰਦਰ ਕੌਰ ,ਸੀਮਾ ਸਈਪੁਰ ਨੇ ਅਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਹਕੋਟ ਆਉਣ ਮੌਕੇ ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਦੇ ਜਿਲਾ ਜਨਰਲ ਸਕੱਤਰ ਅੰਮ੍ਰਿਤਪਾਲ ਕੌਰ ਨੂੰ ਘਰ ਵਿੱਚ ਨਜ਼ਰਬੰਦ ਕਰਨ ,ਡੀ ਐਮ ਐਫ ਦੇ ਜਿਲਾ ਜਨਰਲ ਸਕੱਤਰ ਕਲਵਿੰਦਰ ਸਿੰਘ ਜੋਸ਼ਨ ਅਤੇ ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਮਨਦੀਪ ਕੈਰ ਬਿਲਗਾ,ਜਿਲਾ ਜਲੰਧਰ ਦੀ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ ਅਤੇ ਹਲਾਕ ਸ਼ਾਹਕੋਟ ਪ੍ਰਧਾਨ ਜਸਵੀਰ ਕੌਰ ਦੇ ਘਰਾਂ ਵਿੱਚ ਛਾਪੇਮਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਨਤਾ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਵਾਲ ਕਰਨ ਵਾਲੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਉਹਨਾਂ ਦੀ ਆਵਾਜ਼ ਦਬਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੀ ਇਸ ਧੱਕੇਸਾਹੀ ਵਿਰੁੱਧ ਸੰਘਰਸ਼ ਹੋਰ ਤਿੱਖਾ ਕਰਕੇ ਲੋਕਾਂ ਨਾਲ ਵਾਅਦੇ ਕਰਕੇ ਮੁਕਰਨ ਵਾਲਾ ਸਰਕਾਰ ਦਾ ਚਿਹਰਾ ਨੰਗਾ ਕੀਤਾ ਜਾਵੇਗਾ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਪੰਜਾਬ ਸਰਕਾਰ ਨੇ ਸੂਬੇ ਦੇ ਜਥੇਬੰਦੀਆ ਦੇ ਆਗੂਆਂ ਨੂੰ ਘਰਾਂ ਵਿੱਚ ਕੀਤਾ ਨਜ਼ਰਬੰਦਪ
Leave a review
Reviews (0)
This article doesn't have any reviews yet.