ਸੀ.ਬੀ.ਐਸ.ਈ.ਬੋਰਡ ਦਸਵੀਂ ਜਮਾਤ ਸਕੂਲ ਵੱਟੂ ਭੱਟੀ ਦਾ ਨਤੀਜਾ ਰਿਹਾ ਸ਼ਾਨਦਾਰ


ਮੱਖੂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਰਾਏਵੀਰ ਕਚੂਰਾ ਨੇ ਦੱਸਿਆ ਕਿ ਜੀਰਾ ਹਲਕੇ ਦੇ ਨਾਲ ਸੰਬੰਧਿਤ ਮੱਖੂ ਕਸਬੇ ਦਾ ਪਿੰਡ ਵੱਟੂ ਭੱਟੀ ਇਸ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦਾ ਜਮਾਤ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ! ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਕੰਵਲਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਸੀ.ਬੀ.ਐਸ.ਈ. ਵੱਲੋਂ ਲਈ ਗਈ ਦਸਵੀਂ ਜਮਾਤ ਪ੍ਰੀਖਿਆ ਦਾ ਨਤੀਜਾ 100% ਰਿਹਾ ਉਹਨਾਂ ਕਿਹਾ ਕਿ ਸਾਡੇ ਸਕੂਲ ਦੇ 40 ਵਿਦਿਆਰਥੀ ਦਸਵੀਂ ਦੀ ਪ੍ਰੀਖਿਆ ਲਈ ਅਪੀਅਰ ਹੋਏ ਸਨ ਅਤੇ ਸਾਰੇ ਹੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ 97% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਜਸਕਰਨ ਸਿੰਘ ਨੇ 96% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਜਸਕਰਨ ਪ੍ਰੀਤ ਕੌਰ ਨੇ 94% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅੱਜ ਆਪਣੇ ਮਾਤਾ ਪਿਤਾ ਨਾਲ ਸਕੂਲ ਵਿੱਚ ਪਹੁੰਚੇ ਤਾਂ ਸਕੂਲ ਪਹੁੰਚਣ ਤੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਪ੍ਰਿੰਸੀਪਲ ਮੈਡਮ ਨੇ ਇਸ ਕਾਮਯਾਬੀ ਲਈ ਬੱਚਿਆਂ ਅਤੇ ਸਕੂਲ ਸਟਾਫ ਦੀ ਮੇਹਨਤ ਨੂੰ ਜ਼ਿੰਮੇਵਾਰ ਦੱਸਦਿਆਂ ਭਵਿੱਖ ਲਈ ਬੱਚਿਆਂ ਨੂੰ ਸ਼ੁੱਭ ਇਛਾਵਾਂ ਦਿੱਤੀਆਂ ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸਰਦਾਰ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਸੰਸਥਾ.( ਬਾਬਾ ਛਿੰਦਰ ਸਿੰਘ ਜੀ ਸਭਰਾ ਵਾਲਿਆਂ ) ਦੀ ਅਗਵਾਈ ਵਿੱਚ ਪਿਛਲੇ ਕਈ ਸਾਲਾਂ ਤੋਂ ਸਫਲਤਾ ਪੂਰਵਕ ਚੱਲ ਰਹੀ ਹੈ ਅਤੇ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਸੰਸਥਾ ਤੇ ਇਲਾਕੇ ਦਾ ਨਾਂ ਰੋਸ਼ਨ ਕਰ ਰਹੀ ਹੈ ਇਸ ਮੌਕੇ ਸਰਦਾਰ ਗੁਰਦਿੱਤ ਸਿੰਘ ਕਮੇਟੀ ਮੈਂਬਰ ਸਰਦਾਰ ਜਗਦੀਪ ਸਿੰਘ ਕਮੇਟੀ ਮੈਂਬਰ ਸਮੂਹ ਸਟਾਫ ਅਤੇ ਮਾਤਾ ਪਿਤਾ ਸਹਿਤ ਵਿਦਿਆਰਥੀ ਹਾਜ਼ਰ ਰਹੇ !

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...