ਬਾਰਵੀਂ ਜਮਾਤ ‘ਚੋਂ ਚੰਗੇ ਅੰਕ ਪ੍ਰਾਪਤ ਕਰ ਚਮਕਾਇਆਂ ਨਾਮ

ਸੀਬੀਐਸਈ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਨਵੋਦਿਆ ਸਕੂਲ ਮਹੀਆਂ ਵਾਲਾ ਕਲਾਂ ਦੀ ਹੋਣਹਾਰ ਵਿਦਿਆਰਥਣ ਜੋਬਨਪ੍ਰੀਤ ਕੌਰ ਸਪੁੱਤਰੀ ਹਰਨੇਕ ਸਿੰਘ ਵਾਸੀ ਕਮਾਲਾ ਬੋਦਲਾਂ ਨੇ 9 4.% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਜਿੱਥੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਪਰਿਵਾਰ ਅਤੇ ਆਪਣੇ ਪਿੰਡ ਦਾ ਮਾਣ ਵਧਾਇਆ ਹੈ। ਜੋਬਨ ਪ੍ਰੀਤ ਦੀ ਇਸ ਸਫਲਤਾ ਤੇ ਮਾਂ ਬਾਪ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਬੱਚੀ ਦਾ ਮੂੰਹ ਮਿੱਠਾ ਕਰਵਾਇਆ ਖੁਸ਼ੀ ਜਾਹਿਰ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਬਨਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਜੋਬਨ ਸ਼ੁਰੂ ਤੋਂ ਹੀ ਕੁੱਝ ਕਰ ਗੁਜਰਨ ਦਾ ਜਜ਼ਬਾ ਰੱਖਦੀ ਹੈ। ਉਸ ਦਾ ਸੁਪਨਾ ਹੈ ਕਿ ਉਹ ਪੰਜਾਬ ਵਿੱਚ ਹੀ ਉੱਚ ਵਿੱਦਿਆ ਹਾਸਲ ਕਰਕੇ ਸਮਾਜ ਸੇਵਾ ਕਰਨਾ ਚਾਹੁੰਦੀ ਹੈ | ਇਸ ਦੌਰਾਨ ਜੋਬਨਪ੍ਰੀਤ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਨਗਰ ਦੇ ਮੋਹਤਬਰਾਂ ਤੇ ਗੁਰਦੁਆਰਾ ਪ੍ਰਬੰਧਕਾਂ ਤੇ ਗ੍ਰੰਥੀ ਸਿੰਘ ਵੱਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...