ਮਾਨਯੋਗ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ੇ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਕੁੰਵਰ ਵਿਜੇ ਪਾਲ,ਡੀ ਐਸ ਪੀ ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋ ਪਿਛਲੇ 05 ਮਹੀਨਿਆ ਤੋਂ ਨਸ਼ਾ ਅਤੇ ਹੀਨੀਅਸ ਕਰਾਇਮ ਦੇ ਮੁਕੱਦਮੇ ਵਿੱਚ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ 30 ਮਿਤੀ 07.03.2024 ਅ/ਧ 21 (C)/29/61/85 NDPS Act 25/54/59 Arms Act, 307,353,186 IPC ਥਾਣਾ ਸ਼ਾਹਕੋਟ ਵਿੱਚ ਪਹਿਲਾ 04 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ 260 ਗ੍ਰਾਮ ਹੈਰੋਇਨ, 01 ਪਿਸਟਲ ਦੇਸੀ 32 ਬੋਰ, 04 ਰੋਦ ਜਿੰਦਾ 32 ਬੋਰ, 21,000 ਡਰੱਗ ਮਨੀ ਭਾਰਤੀ ਕਰੰਸੀ ਬ੍ਰਾਮਦ ਕੀਤੀ ਗਈ ਸੀ। ਜੋ ਇਸ ਮੁਕੱਦਮਾ ਵਿੱਚ ਹੈਪੀ ਪੁੱਤਰ ਮਲਕੀਤ ਸਿੰਘ ਉਰਫ ਕਾਲਾ ਵਾਸੀ ਪੱਤੀ ਮਲਸੀਆ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਪਿਛਲੇ 05 ਮਹੀਨੇ ਤੋਂ ਭਗੌੜਾ ਸੀ। ਹੈਪੀ ਪੁੱਤਰ ਮਲਕੀਤ ਸਿੰਘ ਉਰਫ ਕਾਲਾ ਵਾਸੀ ਪੱਤੀ ਮਲਸੀਆ ਥਾਣਾ ਸ਼ਾਹਕੋਟ ਨੂੰ ਮਿਤੀ 09.08.2024 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੋ ਇਸ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪਾਸੋਂ ਹੋਰ ਬ੍ਰਾਮਦਗੀ ਅਤੇ ਹੋਰ ਅਹਿਮ ਖੁਲਾਸੇ ਹੋ ਸਕਣ ਅਤੇ ਮੁਕੱਦਮੇ ਵਿੱਚ ਲੋੜੀਂਦੇ ਦੋਸ਼ੀਆ ਦੀ ਭਾਲ ਕੀਤੀ ਜਾ ਰਹੀ ਹੈ।
ਸਰਵਣ ਹੰਸ