ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਚ ਲਏ ਅਹਿਮ ਫੈਸਲੇ।

ਜੇਕਰ ਮੁੱਖ ਮੰਤਰੀ ਮਾਨ ਨੇ ਨੰਬਰਦਾਰਾਂ ਦੀਆ ਮੰਗਾਂ ਨਾ ਮੰਨੀਆਂ ਤਾਂ ਜ਼ਿਮਨੀ ਚੋਣਾਂ ਚ ਕਰਾਂਗੇ ਸਬੰਧਤ ਹਲਕਿਆਂ ਚ ਸਰਕਾਰ ਦੇ ਖਿਲਾਫ ਰੋਸ ਮਾਰਚ

ਨਕੋਦਰ। ਨੰਬਰਦਾਰ ਯੂਨੀਅਨ ਸਮਰਾ ਰਜਿ 643 ਦੀ ਅੱਜ ਨਕੋਦਰ ਸਬ ਡਵੀਜ਼ਨਲ ਦਫਤਰ ਵਿਖੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਦੀ ਅਗਵਾਈ ਹੇਠ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਅਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿਚ ਨੰਬਰਦਾਰਾਂ ਦੇ ਹੱਕਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਹੁਣ ਨੰਬਰਦਾਰਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ । ਇਸ ਲਈ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਦਾ ਭਾਰੀ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਸੂਬਾ ਚੀਫ ਪੈਟਰਨ ਗੁਰਦਰਸ਼ਨ ਸਿੰਘ ਗਲੌਲੀ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਕੁਲਾਰ ਭੂਤਵਿੰਡ ਨੇ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਵਾਉਣ ਲਈ 30 ਅਗਸਤ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਮੰਗ ਪੱਤਰ ਸੌਂਪਣਗੇ ਅਤੇ ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜ਼ਿਮਨੀ ਚੋਣਾਂ ਵਿੱਚ ਹਲਕਿਆਂ ਵਿਚ ਨੰਬਰਦਾਰ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਣ ਗੇ ਅਤੇ ਸਰਕਾਰ ਦਾ ਭਾਰੀ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਵਿੱਚ ਨੰਬਰਦਾਰਾਂ ਦੀ ਲੱਖਾਂ ਵੋਟ ਵਿਰੋਧ ਵਿਚ ਭੁਗਤੇਗੀ। ਇਸ ਮੌਕੇ ਹੁਸ਼ਿਆਰ ਸਿੰਘ ਝੰਡੇਰ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ ਬਠਿੰਡਾ ਖਜਾਨਚੀ ਪੰਜਾਬ, ਹਰਬੀਰ ਸਿੰਘ ਘਣੀਏ ਕੇ ਬਾਂਗਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਭਲਾਈਪੁਰ ਐਗਜੈਕਟਿਵ ਮੈਂਬਰ। ਹਰਪਾਲ ਸਿੰਘ ਪੰਨੂ ਜ਼ਿਲਾ ਪ੍ਰਧਾਨ ਅੰਮ੍ਰਿਤਸਰ। ਹਰਕੰਵਲ ਸਿੰਘ ਮੁੰਧ ਜ਼ਿਲਾ ਪ੍ਰਧਾਨ ਜਲੰਧਰ ਦਿਹਾਤੀ। ਭਾਕਰ ਸਿੰਘ ਜ਼ਿਲਾ ਪ੍ਰਧਾਨ ਬਠਿੰਡ ਪਿਆਰਾ ਸਿੰਘ ਦੇਹੜਕਾ ਜ਼ਿਲਾ ਪ੍ਰਧਾਨ ਲੁਧਿਆਣਾ ਵਰਿੰਦਰ ਕੁਮਾਰ ਚੌਧਰੀ ਜ਼ਿਲਾ ਪ੍ਰਧਾਨ ਰੋਪੜ। ਅੰਮ੍ਰਿਤ ਪਾਲ ਸਿੰਘ ਜ਼ਿਲਾ ਪ੍ਰਧਾਨ ਮਾਨਸਾ। ਕੁਲਵੰਤ ਸਿੰਘ ਜ਼ਿਲਾ ਪ੍ਰਧਾਨ ਗੁਰਦਾਸਪੁਰ। ਕੁਲਦੀਪ ਸਿੰਘ ਬੇਲੇਵਾਲ ਜ਼ਿਲਾ ਪ੍ਰਧਾਨ ਸੰਗਰੂਰ ਕੁਲਵੰਤ ਸਿੰਘ ਮੱਖੀ ਤਹਿਸੀਲ ਪ੍ਰਧਾਨ ਪੱਟੀ ਦਇਆ ਸਿੰਘ ਮਾਛੀਕੇ ਮੀਤ ਪ੍ਰਧਾਨ ਸਤਨਾਮ ਸਿੰਘ ਸਫੀਪੁਰ ਸਕਤਰ ਨਰਿੰਦਰ ਸਿੰਘ ਗੁਜਰਪੁਰਾ। ਸੁਖਦੇਵ ਸਿੰਘ ਮੁੰਡਾ ਪਿੰਡ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਰਾਜ ਕੁਮਾਰ ਮਹਿੰਮੀ ਜਿਲ੍ਹਾ ਜਨਰਲ ਸਕੱਤਰ, ਹਰਨੇਕ ਸਿੰਘ ਜੋਸਨ ਲੋਹੀਆਂ ਮੀਤ ਪ੍ਰਧਾਨ ਜਲੰਧਰ ਜਸਵੰਤ ਸਿੰਘ ਪ੍ਰਧਾਨ ਸ਼ਾਹਕੋਟ ਮਨਜੀਤ ਸਿੰਘ ਮੀਤ ਪ੍ਰਧਾਨ ਭੋਗਪੁਰ ਭਜਨ ਸਿੰਘ ਧੀਰਪੁਰ ਪ੍ਰਧਾਨ ਕਰਤਾਰਪੁਰ ਹਰਜਿੰਦਰ ਸਿੰਘ ਗੁਰਸ਼ਰਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਲਿੱਤਰਾਂ ਸੀਨੀਅਰ ਮੀਤ ਪ੍ਰਧਾਨ। ਗੁਰਮਿੰਦਰ ਸਿੰਘ ਕੈਂਥ ਜਨਰਲ ਸਕੱਤਰ, ਰਤਨ ਰਾਏ ਦਫ਼ਤਰ ਸਕੱਤਰ ਜੁਗਰਾਜ ਸਿੰਘ ਮੀਰਾਂਪੁਰ ਬਲਕਾਰ ਸਿੰਘ। ਕਸ਼ਮੀਰਾ ਸਿੰਘ ਹਰਭਜਨ ਦਾਸ ਬੰਗੜ ਅਤੇ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਸਨ।

ਸਰਵਣ ਹੰਸ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਟੂਵੀਲਰ ਚੁਰਾਉਣ ਵਾਲੇ ਤਿੰਨ ਅਰੋਪੀਆਂ ਨੇ ਪਾ ਰੱਖੀ ਸੀ ਧਮਾਲ! ਸਿੰਘਮ SHO ਸਿਟੀ ਨਕੋਦਰ ਨੇ ਵੀ ਵਿਖਾਇਆ ਆਪਣਾ ਕਮਾਲ।

ਜਲੰਧਰ/ਨਕੋਦਰ:(ਰਮਨ/ਨਰੇਸ਼ ਨਕੋਦਰੀ) ਬੀਤੇ ਦਿਨੀਂ ਹਰਕਮਲਪ੍ਰੀਤ ਸਿੰਘ (ਖੱਖ) PPS.ਸੀਨੀਅਰ ਪੁਲਿਸ...

24 ਵਾ ਸਲਾਨਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 23 ਨਵੰਬਰ ਦਿਨ ਸ਼ਨੀਵਾਰ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ ਸਿੰਘ...

ਨੈੱਟ ਕੰਮ ਸੈਟ ਗੀਤ ਨੂੰ ਮਿਲ ਰਿਹਾ ਭਰਮਾ ਹੁੰਗਾਰਾ

ਪ੍ਰੈਸ ਨਾਲ ਗੱਲ ਕਰਦਿਆਂ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ...

ਵਿੰਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੇ ਲਾਵਰੇ ਦੀ ਪਹਿਚਾਣ ਕਰਨ ਸਬੰਧੀ ਦਿੱਤੀ ਟਰੇਨਿੰਗ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ...